ਕਾਂਗਰਸ ਦੱਸੇ ਕਿ 26/11 ਦੇ ਮੁੰਬਈ ਹਮਲੇ ਪਿੱਛੋਂ ਭਾਰਤ ਨੂੰ ਫੌਜੀ ਕਾਰਵਾਈ ਕਰਨ ਤੋਂ ਕਿਸ ਨੇ ਰੋਕਿਆ ਸੀ : PM ਮੋਦੀ
Thursday, Oct 09, 2025 - 03:46 PM (IST)

ਮੁੰਬਈ (ਭਾਸ਼ਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਕਾਂਗਰਸ ਨੂੰ ਦੇਸ਼ ਨੂੰ ਦੱਸਣਾ ਚਾਹੀਦਾ ਹੈ ਕਿ 26/11 ਦੇ ਮੁੰਬਈ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੂੰ ਫੌਜੀ ਕਾਰਵਾਈ ਕਰਨ ਤੋਂ ਕਿਸ ਨੇ ਰੋਕਿਆ ਸੀ? ਬੁੱਧਵਾਰ ਮੁੰਬਈ ਨੇੜੇ ਨਵੀ ਮੁੰਬਈ ’ਚ ਕੌਮਾਂਤਰੀ ਹਵਾਈ ਅੱਡੇ ਦੇ ਪਹਿਲੇ ਪੜਾਅ ਦਾ ਉਦਘਾਟਨ ਕਰਨ ਤੋਂ ਬਾਅਦ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਇਕ ਕਾਂਗਰਸੀ ਨੇਤਾ ਜੋ ਕੇਂਦਰੀ ਗ੍ਰਹਿ ਮੰਤਰੀ ਵੀ ਰਹਿ ਚੁੱਕੇ ਹਨ, ਨੇ ਕਿਹਾ ਹੈ ਕਿ 2008 ’ਚ 26/11 ਦੇ ਮੁੰਬਈ ਅੱਤਵਾਦੀ ਹਮਲੇ ਤੋਂ ਬਾਅਦ ਇਕ ਦੇਸ਼ ਨੇ ਭਾਰਤ ਨੂੰ ਫੌਜੀ ਕਾਰਵਾਈ ਕਰਨ ਤੋਂ ਰੋਕਿਆ ਸੀ।
ਪੜ੍ਹੋ ਇਹ ਵੀ : ਕਰਵਾਚੌਥ ਮੌਕੇ ਨਹੀਂ ਮਿਲੀ ਸਾੜੀ! ਘਰ ਵਾਲੇ ਖ਼ਿਲਾਫ਼ ਥਾਣੇ ਪਹੁੰਚ ਗਈਆਂ ਪਤਨੀਆਂ ਫਿਰ...
ਪਾਰਟੀ ਨੂੰ ਇਸ ਸਬੰਧੀ ਸੱਪਸ਼ਟੀਕਰਨ ਦੇਣਾ ਚਾਹੀਦਾ ਹੈ। ਕਾਂਗਰਸ ਦੀ ਇਸ ਕਮਜ਼ੋਰੀ ਨੇ ਹੀ ਅੱਤਵਾਦੀਆਂ ਨੂੰ ਮਜ਼ਬੂਤ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਇਹ ਜਾਣਨ ਦਾ ਹੱਕ ਹੈ ਕਿ ਮੁੰਬਈ ਦੇ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੂੰ ਫੌਜੀ ਕਾਰਵਾਈ ਕਰਨ ਤੋਂ ਕਿਸ ਦੇਸ਼ ਨੇ ਰੋਕਿਆ ਸੀ? ਪਹਿਲਗਾਮ ਦੇ ਅੱਤਵਾਦੀ ਹਮਲੇ ਤੋਂ ਬਾਅਦ ਸ਼ੁਰੂ ਕੀਤੇ ਗਏ ਆਪ੍ਰੇਸ਼ਨ ਸਿੰਧੂਰ ਦਾ ਹਵਾਲਾ ਦਿੰਦੇ ਹੋਏ ਮੋਦੀ ਨੇ ਕਿਹਾ ਕਿ ਸਾਡੇ ਲਈ ਦੇਸ਼ ਤੇ ਇਸ ਦੇ ਨਾਗਰਿਕਾਂ ਦੀ ਸੁਰੱਖਿਆ ਤੋਂ ਵੱਧ ਕੁਝ ਵੀ ਅਹਿਮ ਨਹੀਂ ਹੈ।
ਪੜ੍ਹੋ ਇਹ ਵੀ : 'ਪਰਿਵਾਰ ਦੇ ਹਰੇਕ ਮੈਂਬਰ ਨੂੰ ਮਿਲੇਗੀ ਸਰਕਾਰੀ ਨੌਕਰੀ', ਚੋਣਾਂ ਤੋਂ ਪਹਿਲਾਂ ਕਰ 'ਤਾ ਵੱਡਾ ਐਲਾਨ
ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਨਿਸ਼ਾਨਾ ਇਸ ਦਹਾਕੇ ਦੇ ਅੰਤ ਤੱਕ ਭਾਰਤ ਨੂੰ ਇਕ ਕੌਮਾਂਤਰੀ ਹਵਾਬਾਜ਼ੀ ਸੇਵਾ-ਸੰਭਾਲ ਤੇ ਮੁਰੰਮਤ ਦਾ ਕੇਂਦਰ ਬਣਾਉਣਾ ਹੈ। ‘ਉਡਾਣ’ ਯੋਜਨਾ ਅਧੀਨ ਪਿਛਲੇ ਦਹਾਕੇ ’ਚ ਪਹਿਲੀ ਵਾਰ ਲੱਖਾਂ ਲੋਕਾਂ ਨੇ ਹਵਾਈ ਸਫਰ ਕੀਤਾ ਤੇ ਆਪਣੇ ਸੁਪਨਿਆਂ ਨੂੰ ਸਾਕਾਰ ਕੀਤਾ। 2014 ’ਚ ਭਾਰਤ ’ਚ ਸਿਰਫ਼ 74 ਹਵਾਈ ਅੱਡੇ ਸਨ। ਹੁਣ 160 ਤੋਂ ਵੱਧ ਹਨ। ਇਕ ਵਿਕਸਤ ਭਾਰਤ ਦਾ ਦ੍ਰਿਸ਼ਟੀਕੋਣ ਰਫਤਾਰ ਤੇ ਤਰੱਕੀ ’ਤੇ ਆਧਾਰਤ ਹੈ।
ਪੜ੍ਹੋ ਇਹ ਵੀ : ਧਨਤੇਰਸ ਤੇ ਦੀਵਾਲੀ ਤੋਂ ਪਹਿਲਾਂ ਹੋਰ ਮਹਿੰਗਾ ਹੋਇਆ ਸੋਨਾ, ਜਾਣੋ 10 ਗ੍ਰਾਮ ਸੋਨੇ ਦੀ ਨਵੀਂ ਕੀਮਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।