ਜ਼ਿਮਨੀ ਚੋਣ ਨਤੀਜਿਆਂ ''ਤੇ ਬੋਲੀ ਪ੍ਰਿਯੰਕਾ ਗਾਂਧੀ- ਲੋਕ ਭਾਜਪਾ ਤੋਂ ਅੱਕ ਚੁੱਕੇ ਹਨ, ਇਹ ਸ਼ੁਰੂਆਤ ਹੈ
Tuesday, Aug 04, 2026 - 01:14 PM (IST)
ਨਵੀਂ ਦਿੱਲੀ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵਿਧਾਨ ਸਭਾ ਜ਼ਿਮਨੀ ਚੋਣ ਦੇ ਨਤੀਜਿਆਂ ਨੂੰ ਲੈ ਕੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਲੋਕ ਹੁਣ ਭਾਜਪਾ ਤੋਂ ਅੱਕ ਚੁੱਕੇ ਹਨ ਅਤੇ ਦੇਸ਼ 'ਚ ਕੀ ਹੋ ਰਿਹਾ ਹੈ, ਇਸ ਨੂੰ ਸਮਝਣ ਲੱਗੇ ਹਨ। ਉਨ੍ਹਾਂ ਨੇ ਸੰਸਦ ਕੰਪਲੈਕਸ 'ਚ ਕਿਹਾ,''ਸਾਫ਼ ਹੈ ਕਿ ਲੋਕ ਭਾਜਪਾ ਤੋਂ ਥੱਕ ਚੁੱਕੇ ਹਨ, ਅੱਕ ਚੁੱਕੇ ਹਨ। ਲੋਕ ਸਮਝ ਰਹੇ ਕਿ ਦੇਸ਼ 'ਚ ਕੀ ਹੋ ਰਿਹਾ ਹੈ। ਮੇਰੀ ਸਮਝ ਹੈ ਕਿ ਇਹ ਸ਼ੁਰੂਆਤ ਹੈ।''
ਇਹ ਪੁੱਛੇ ਜਾਣ 'ਤੇ ਇਨ੍ਹਾਂ ਨਤੀਜਿਆਂ ਦਾ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 'ਤੇ ਕੋਈ ਅਸਰ ਹੋਵੇਗਾ ਤਾਂ ਪ੍ਰਿਯੰਕਾ ਗਾਂਧੀ ਨੇ ਕਿਹਾ,''ਅੱਗੇ ਦੇਖਾਂਗੇ।'' ਬਿਹਾਰ ਦੀ ਬਾਂਕੀਪੁਰ ਵਿਧਾਨ ਸਭਾ ਸੀਟ 'ਤੇ ਹੋਈਆਂ ਜ਼ਿਮਨੀ ਚੋਣਾਂ 'ਚ ਜਨ ਸੁਰਾਜ ਪਾਰਟੀ ਦੇ ਨੇਤਾ ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਹਰਾਇਆ। ਇਸ ਤੋਂ ਪਹਿਲਾਂ ਇਸ ਸੀਟ ਤੋਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਵਿਧਾਇਕ ਸਨ। ਕਾਂਗਰਸ ਨੇ ਮੱਧ ਪ੍ਰਦੇਸ਼ ਦੀ ਦਤੀਆ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ 'ਚ ਭਾਜਪਾ ਨੂੰ ਹਰਾਇਆ। ਭਾਜਪਾ ਨੇ ਗੁਜਰਾਤ ਦੇ ਵਡੋਦਰਾ ਜ਼ਿਲ੍ਹੇ ਦੀ ਮਾਂਜਲਪੁਰ ਵਿਧਾਨ ਸਭਾ ਸੀਟ 'ਤੇ ਹੋਈ ਜ਼ਿਮਨੀ ਚੋਣ 'ਚ ਜਿੱਤ ਦਰਜ ਕਰ ਕੇ ਇਹ ਸੀਟ ਆਪਣੇ ਕੋਲ ਬਰਕਰਾਰ ਰੱਖੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
