ਜਰਮਨੀ ਦੌਰੇ ''ਤੇ ਜਾਣਗੇ ਰਾਹੁਲ ਗਾਂਧੀ, ਭਾਰਤੀ ਭਾਈਚਾਰੇ ਨਾਲ ਕਰਨਗੇ ਮੁਲਾਕਾਤ

Wednesday, Dec 10, 2025 - 02:31 PM (IST)

ਜਰਮਨੀ ਦੌਰੇ ''ਤੇ ਜਾਣਗੇ ਰਾਹੁਲ ਗਾਂਧੀ, ਭਾਰਤੀ ਭਾਈਚਾਰੇ ਨਾਲ ਕਰਨਗੇ ਮੁਲਾਕਾਤ

ਨਵੀਂ ਦਿੱਲੀ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 15 ਤੋਂ 20 ਦਸੰਬਰ ਤੱਕ ਜਰਮਨੀ ਦੌਰੇ 'ਤੇ ਜਾਣਗੇ ਅਤੇ ਇਸ ਦੌਰਾਨ ਉਹ ਭਾਰਤੀ ਭਾਈਚਾਰੇ ਨਾਲ ਮੁਲਾਕਾਤ ਕਰਨ ਦੇ ਨਾਲ-ਨਾਲ ਜਰਮਨ ਸਰਕਾਰ ਦੇ ਮੰਤਰੀਆਂ ਨਾਲ ਵੀ ਗੱਲਬਾਤ ਕਰਨਗੇ। ਪਾਰਟੀ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਰਾਹੁਲ ਗਾਂਧੀ 15 ਤੋਂ 20 ਦਸੰਬਰ ਤੱਕ ਜਰਮਨੀ ਦਾ ਦੌਰਾ ਕਰਨਗੇ, ਜਿੱਥੇ ਉਹ ਭਾਰਤੀ ਮੂਲ ਦੇ ਪ੍ਰਵਾਸੀਆਂ ਨਾਲ ਚਰਚਾ ਕਰਨਗੇ ਅਤੇ ਜਰਮਨ ਸਰਕਾਰ ਦੇ ਮੰਤਰੀਆਂ ਨਾਲ ਵੀ ਮੁਲਾਕਾਤ ਕਰਨਗੇ। ਇੰਡੀਅਨ ਓਵਰਸੀਜ਼ ਕਾਂਗਰਸ ਦੀ ਬ੍ਰਿਟੇਨ ਇਕਾਈ ਦੇ ਜਨਰਲ ਸਕੱਤਰ ਵਿਕਰਮ ਦੁਹਨ ਅਨੁਸਾਰ ਰਾਹੁਲ ਗਾਂਧੀ ਦੀ ਜਰਮਨੀ ਯਾਤਰਾ ਭਾਰਤ ਦੀ ਗਲੋਬਲ ਭੂਮਿਕਾ 'ਤੇ ਗੱਲਬਾਤ ਲਈ ਇਕ ਮਹੱਤਵਪੂਰਨ ਮੰਚ ਪ੍ਰਦਾਨ ਕਰੇਗੀ।

ਇਹ ਵੀ ਪੜ੍ਹੋ : ਆਖ਼ਿਰ ਧੁੰਨੀ 'ਚ ਕਿੱਥੋਂ ਆ ਜਾਂਦੈ ਰੂੰ ? ਜਾਣੋ ਕੀ ਹੈ ਇਸ ਦਾ ਕਾਰਨ

ਮੰਨਿਆ ਜਾ ਰਿਹਾ ਹੈ ਕਿ ਇਹ ਯਾਤਰਾ ਜਰਮਨ ਸਿਆਸਤਦਾਨਾਂ ਅਤੇ ਪ੍ਰਵਾਸੀ ਭਾਰਤੀਆਂ ਵਿਚਾਲੇ ਵਿਚਾਰਾਂ ਅਤੇ ਮੌਕਿਆਂ ਦੇ ਆਦਾਨ-ਪ੍ਰਦਾਨ ਨੂੰ ਉਤਸ਼ਾਹ ਦੇਵੇਗੀ। ਰਾਹੁਲ ਦੇ ਪ੍ਰਸਤਾਵਿਤ ਦੌਰੇ ਨੂੰ ਲੈ ਕੇ ਇੰਡੀਅਨ ਓਵਰਸੀਜ਼ ਕਾਂਗਰਸ ਨੇ ਪੋਸਟਰ ਵੀ ਜਾਰੀ ਕੀਤਾ ਹੈ। ਜਰਮਨੀ ਦੌਰੇ ਨਾਲ ਸੰਬੰਧਤ ਇਕ ਪੋਸਟਰ 'ਚ ਦੱਸਿਆ ਗਿਆ ਹੈ ਕਿ ਰਾਹੁਲ ਗਾਂਧੀ ਬਰਲਿਨ 'ਚ ਪ੍ਰਵਾਸੀ ਭਾਰਤੀਆਂ ਨਾਲ ਗੱਲਬਾਤ ਕਰਨਗੇ।

ਇਹ ਵੀ ਪੜ੍ਹੋ : ਵੱਡੇ ਲੋਕਾਂ ਦੇ ਮਹਿੰਗੇ ਸ਼ੌਂਕ ! ਬੋਲੀ ਲਾ ਕੇ ਖਰੀਦਿਆ ਗੱਡੀ ਦਾ VIP ਨੰਬਰ, ਕੀਮਤ ਜਾਣ ਉੱਡ ਜਾਣਗੇ ਹੋਸ਼


author

DIsha

Content Editor

Related News