ਔਰਤਾਂ ਨੂੰ ਹਰ ਮਹੀਨੇ ਮਿਲਣਗੇ 2000 ਰੁਪਏ, ਮਿਲ ਗਈ ਗਾਰੰਟੀ

Wednesday, Sep 18, 2024 - 05:18 PM (IST)

ਔਰਤਾਂ ਨੂੰ ਹਰ ਮਹੀਨੇ ਮਿਲਣਗੇ 2000 ਰੁਪਏ, ਮਿਲ ਗਈ ਗਾਰੰਟੀ

ਨਵੀਂ ਦਿੱਲੀ- ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ 7 ਗਾਰੰਟੀਆਂ ਦਾ ਐਲਾਨ ਕੀਤਾ ਹੈ, ਜਿਸ 'ਚ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਅਤੇ ਜਾਤੀ ਆਧਾਰਿਤ ਸਰਵੇ ਦੇ ਵਾਅਦੇ ਸ਼ਾਮਲ ਹਨ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਨੇਤਾਵਾਂ ਦੀ ਮੌਜੂਦਗੀ 'ਚ ਇਨ੍ਹਾਂ ਗਾਰੰਟੀਆਂ ਦਾ ਐਲਾਨ ਕੀਤਾ। ਇਸ ਮੌਕੇ ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ, ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ, ਸੀਨੀਅਰ ਆਗੂ ਅਜੇ ਮਾਕਨ, ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਉਦੈ ਭਾਨ ਸਮੇਤ ਕਈ ਹੋਰ ਆਗੂ ਹਾਜ਼ਰ ਸਨ।

ਇਹ ਵੀ ਪੜ੍ਹੋ- 8 ਜ਼ਿਲ੍ਹਿਆਂ 'ਚ ਮੋਹਲੇਧਾਰ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਤਾਜ਼ਾ ਅਪਡੇਟ

ਕਾਂਗਰਸ ਨੇ ਆਪਣੇ ਮੈਨੀਫੈਸਟੋ ਵਿਚ MSP ਦੀ ਕਾਨੂੰਨੀ ਗਾਰੰਟੀ ਅਤੇ ਜਾਤੀ ਆਧਾਰਿਤ ਸਰਵੇ ਨਾਲ ਹੀ 18 ਤੋਂ 60 ਸਾਲ ਤੱਕ ਦੀਆਂ ਔਰਤਾਂ ਲਈ ਹਰ ਮਹੀਨੇ 2 ਹਜ਼ਾਰ ਰੁਪਏ ਦੀ ਰਾਸ਼ੀ, ਬਜ਼ੁਰਗਾਂ, ਦਿਵਿਆਂਗਾਂ ਅਤੇ ਵਿਧਵਾਵਾਂ ਨੂੰ ਹਰ ਮਹੀਨੇ 6-6 ਹਜ਼ਾਰ ਰੁਪਏ ਦੀ ਪੈਨਸ਼ਨ, ਦੋ ਲੱਖ ਸਰਕਾਰੀ ਨੌਕਰੀਆਂ, 300 ਯੂਨਿਟ ਬਿਜਲੀ ਮੁਫ਼ਤ, 25 ਲੱਖ ਰੁਪਏ ਦਾ ਮੁਫ਼ਤ ਇਲਾਜ, ਗਰੀਬਾਂ ਲਈ ਜ਼ਮੀਨ ਅਤੇ ਦੋ ਕਮਰਿਆਂ ਦੇ ਮਕਾਨ ਦਾ ਵਾਅਦਾ ਕੀਤਾ ਹੈ। ਕਾਂਗਰਸ ਨੇ ਇਹ ਵਾਅਦਾ ਵੀ ਕੀਤਾ ਹੈ ਕਿ ਸੱਤਾ ਵਿਚ ਆਉਣ 'ਤੇ ਉਹ ਪੁਰਾਣੀ ਪੈਨਸ਼ਨ ਯੋਜਨਾ ਨੂੰ ਲਾਗੂ ਕਰੇਗੀ ਅਤੇ ਹਰ ਪਰਿਵਾਰ ਨੂੰ 500 ਰੁਪਏ ਦਾ ਰਸੋਈ ਗੈਸ ਸਿਲੰਡਰ ਦੇਵੇਗੀ। ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਂ ਲਈ ਇਕ ਪੜਾਅ ਵਿਚ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ।

ਇਹ ਵੀ ਪੜ੍ਹੋ-  CM ਹਾਊਸ ਖਾਲੀ ਕਰਨਗੇ ਅਰਵਿੰਦ ਕੇਜਰੀਵਾਲ, ਛੱਡਣਗੇ ਸਾਰੀਆਂ ਸਹੂਲਤਾਂ

PunjabKesari

ਹਰਿਆਣਾ ਲਈ ਕਾਂਗਰਸ ਦੀਆਂ 7 ਗਾਰੰਟੀਆਂ

1. 300 ਯੂਨਿਟ ਤੱਕ ਮੁਫਤ ਬਿਜਲੀ ਅਤੇ 25 ਲੱਖ ਰੁਪਏ ਤੱਕ ਦਾ ਮੁਫਤ ਮੈਡੀਕਲ ਇਲਾਜ ਦਿੱਤਾ ਜਾਵੇਗਾ।

2. ਔਰਤਾਂ ਨੂੰ ਹਰ ਮਹੀਨੇ 2,000 ਰੁਪਏ ਦਿੱਤੇ ਜਾਣਗੇ। ਸਿਲੰਡਰ 500 ਰੁਪਏ ਵਿਚ ਮਿਲੇਗਾ।

3. 2 ਲੱਖ ਖਾਲੀ ਅਸਾਮੀਆਂ 'ਤੇ ਕੀਤੀ ਜਾਵੇਗੀ ਭਰਤੀ। ਨਸ਼ਾ ਮੁਕਤ ਹਰਿਆਣਾ ਦੀ ਪਹਿਲ ਕੀਤੀ ਜਾਵੇਗੀ।

4. ਬੁਢਾਪਾ, ਅਪੰਗਤਾ ਅਤੇ ਵਿਧਵਾ ਪੈਨਸ਼ਨ 6000 ਰੁਪਏ ਹੋਵੇਗੀ। ਪੁਰਾਣੀ ਪੈਨਸ਼ਨ ਸਕੀਮ (OPS) ਨੂੰ ਬਹਾਲ ਕੀਤਾ ਜਾਵੇਗਾ।

5. ਜਾਤੀ ਜਨਗਣਨਾ ਕਰਵਾਈ ਜਾਵੇਗੀ। ਕ੍ਰੀਮੀ ਲੇਅਰ ਦੀ ਸੀਮਾ ਵਧਾ ਕੇ 10 ਲੱਖ ਰੁਪਏ ਕੀਤੀ ਜਾਵੇਗੀ।

 6. ਘੱਟੋ-ਘੱਟ ਸਮਰਥਨ ਮੁੱਲ (MSP) ਕਾਨੂੰਨੀ ਤੌਰ 'ਤੇ ਗਾਰੰਟੀ ਦਿੱਤੀ ਜਾਵੇਗੀ। ਫਸਲਾਂ ਦਾ ਮੁਆਵਜ਼ਾ ਤੁਰੰਤ ਮਿਲੇਗਾ।

7. ਗਰੀਬਾਂ ਲਈ ਘਰ ਲਿਆਵਾਂਗੇ। 100 ਗਜ਼ ਦਾ ਪਲਾਟ ਦਿੱਤਾ ਜਾਵੇਗਾ। 3.5 ਲੱਖ ਰੁਪਏ ਦੀ ਲਾਗਤ ਵਾਲਾ 2 ਕਮਰਿਆਂ ਵਾਲਾ ਮਕਾਨ ਦਿੱਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News