ਕਾਂਗਰਸ ਦੀ ਸੀਨੀਅਰ ਨੇਤਾ ਮੋਹਸਿਨਾ ਕਿਦਵਈ ਦਾ ਦਿਹਾਂਤ
Wednesday, Apr 08, 2026 - 10:02 AM (IST)
ਨਵੀਂ ਦਿੱਲੀ (ਏਜੰਸੀ)- ਕਾਂਗਰਸ ਦੀ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਮੋਹਸਿਨਾ ਕਿਦਵਈ ਦਾ ਬੁੱਧਵਾਰ ਨੂੰ 94 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਬੁੱਧਵਾਰ ਤੜਕੇ ਕਰੀਬ 4 ਵਜੇ ਨੋਇਡਾ ਦੇ ਇਕ ਹਸਪਤਾਲ 'ਚ ਆਖਰੀ ਸਾਹ ਲਿਆ। ਉਨ੍ਹਾਂ ਨੂੰ ਅੱਜ ਸ਼ਾਮ ਦਿੱਲੀ ਦੇ ਨਿਜਾਮੁਦੀਨ 'ਚ ਸਥਿਤ ਕਬਰਸਤਾਨ 'ਚ ਸੁਪਰਦ-ਏ-ਖਾਕ ਕੀਤਾ ਜਾਵੇਗਾ।
ਕਿਦਵਈ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਅਗਵਾਈ ਵਾਲੀ ਸਰਕਾਰ 'ਚ ਸਿਹਤ, ਟਰਾਂਸਪੋਰਟ ਅਤੇ ਸ਼ਹਿਰੀ ਵਿਕਾਸ ਮੰਤਰੀ ਰਹੀ। ਉਹ ਕਈ ਵਾਰ ਸੰਸਦ ਮੈਂਬਰਸ ਕਾਂਗਰਸ ਕਾਰਜ ਕਮੇਟੀ ਦੀ ਮੈਂਬਰ ਅਤੇ ਪਾਰਟੀ ਸੰਗਠਨ 'ਚ ਕਈ ਹੋਰ ਅਹੁਦਿਆਂ 'ਤੇ ਰਹੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
