ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨਸੀਮੁਦੀਨ ਸਿੱਦੀਕੀ ਨੇ ਦਿੱਤਾ ਅਸਤੀਫ਼ਾ

Saturday, Jan 24, 2026 - 06:02 PM (IST)

ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨਸੀਮੁਦੀਨ ਸਿੱਦੀਕੀ ਨੇ ਦਿੱਤਾ ਅਸਤੀਫ਼ਾ

ਲਖਨਊ- ਉੱਤਰ ਪ੍ਰਦੇਸ਼ 'ਚ ਸਿਆਸੀ ਜ਼ਮੀਨ ਮਜ਼ਬੂਤ ਕਰਨ 'ਚ ਜੁਟੀ ਕਾਂਗਰਸ ਨੂੰ ਸ਼ਨੀਵਾਰ ਨੂੰ ਵੱਡਾ ਝਟਕਾ ਲੱਗਾ ਹੈ। ਪੱਛਮੀ ਉੱਤਰ ਪ੍ਰਦੇਸ਼ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸੀਨੀਅਰ ਨੇਤਾ ਨਸੀਮੁਦੀਨ ਸਿੱਦੀਕੀ ਨੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਨਸੀਮੁਦੀਨ ਸਿੱਦੀਕੀ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਉੱਤਰ ਪ੍ਰਦੇਸ਼ ਇੰਚਾਰਜ ਅਵਿਨਾਸ਼ ਪਾਂਡੇ ਅਤੇ ਪ੍ਰਦੇਸ਼ ਪ੍ਰਧਾਨ ਅਜੇ ਰਾਏ ਨੂੰ ਆਪਣਾ ਅਸਤੀਫ਼ਾ ਭੇਜਿਆ ਹੈ। ਅਸਤੀਫ਼ੇ ਨੂੰ ਉੱਤਰ ਪ੍ਰਦੇਸ਼ ਵਰਗੇ ਮਹੱਤਵਪੂਰਨ ਸੂਬੇ 'ਚ ਕਾਂਗਰਸ ਲਈ ਇਕ ਵੱਡੇ ਸਿਆਸੀ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ। ਹਾਲਾਂਕਿ ਸੂਤਰਾਂ ਅਨੁਸਾਰ, ਪ੍ਰਦੇਸ਼ ਪ੍ਰਧਾਨ ਅਜੇ ਰਾਏ ਉਨ੍ਹਾਂ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਜਾ ਸਕਦੇ ਹਨ। ਫਿਲਹਾਲ ਪਾਰਟੀ ਦੇ ਸੀਨੀਅਰ ਨੇਤਾ ਸਿੱਦੀਕੀ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ 'ਚ ਲੱਗੇ ਹੋਏ ਹਨ।

ਨਸੀਮੁਦੀਨ ਸਿੱਦੀਕੀ ਨੇ ਆਪਣੇ ਅਸਤੀਫ਼ੇ ਦੇ ਪੱਤਰ 'ਚ ਕਿਸੇ ਸਪੱਸ਼ਟ ਵਜ੍ਹਾ ਦਾ ਜ਼ਿਕਰ ਨਹੀਂ ਕੀਤਾ ਹੈ ਪਰ ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਸੀਨੀਅਰ ਲੀਡਰਸ਼ਿਪ ਤੋਂ ਨਾਰਾਜ਼ ਚੱਲ ਰਹੇ ਸਨ ਅਤੇ ਖੁਦ ਨੂੰ ਪਾਰਟੀ 'ਚ ਸਾਈਡਲਾਈਨ ਮਹਿਸੂਸ ਕਰ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਆਪਣੇ ਕਈ ਸਮਰਥਕਾਂ ਨਾਲ ਕਾਂਗਰਸ ਤੋਂ ਅਸਤੀਫ਼ਾ ਦਿੱਤਾ ਹੈ। ਆਪਣੇ ਬਿਆਨ 'ਚ ਉਨ੍ਹਾਂ ਕਿਹਾ ਕਿ ਉਹ ਕਾਂਗਰਸ 'ਚ ਆਪਣੇ ਸਾਰੇ ਸਾਥੀਆਂ ਨਾਲ ਇਸ ਲਈ ਸ਼ਾਮਲ ਹੋਏ ਸਨ ਕਿ ਜਾਤੀਵਾਦ ਅਤੇ ਫਿਰਕਾਪ੍ਰਸਤੀ ਨਾਲ ਹੋ ਰਹੇ ਅਨਿਆਂ ਖ਼ਿਲਾਫ਼ ਲੜਾਈ ਲੜੀ ਜਾ ਸਕੇ ਪਰ ਕਾਂਗਰਸ 'ਚ ਰਹਿ ਕੇ ਉਹ ਇਹ ਲੜਾਈ ਨਹੀਂ ਲੜ ਪਾ ਰਹੇ ਹਨ। ਮਾਇਆਵਤੀ ਦੀ ਅਗਵਾਈ ਵਾਲੀ ਬਸਪਾ ਸਰਕਾਰ 'ਚ ਮੰਤਰੀ ਰਹਿ ਚੁੱਕੇ ਨਸੀਮੁਦੀਨ ਸਿੱਦੀਕੀ ਨੇ ਕਿਹਾ ਕਿ ਕਾਂਗਰਸ ਦੇ ਕਿਸੇ ਵੀ ਅਹੁਦਾ ਅਧਿਕਾਰੀ ਤੋਂ ਕੋਈ ਸ਼ਿਕਾਇਤ ਨਹੀਂ ਹੈ ਪਰ ਜਿਸ ਕੰਮ ਲਈ ਉਹ ਪਾਰਟੀ 'ਚ ਆਏ ਸਨ, ਉਹ ਨਹੀਂ ਹੋ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਅਸਤੀਫ਼ਾ ਦੇਣ ਵਾਲੇ ਸਾਰੇ ਲੋਕਾਂ ਨਾਲ ਸਲਾਹ-ਮਸ਼ਵਰਾ ਕੀਤਾ ਜਾ ਰਿਹਾ ਹੈ। ਜਿਸ ਪਾਸੇ ਸਹਿਮਤੀ ਬਣੀ, ਉਸੇ ਦਲ ਨਾਲ ਮਿਲ ਕੇ ਅੱਗੇ ਜਨਤਾ ਦੀ ਲੜਾਈ ਲੜੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News