ਕਾਂਗਰਸ ਨੇ ਉੱਤਰਾਖੰਡ ਵਿਧਾਨ ਸਭਾ ਚੋਣਾਂ ਲਈ ਕੱਸੀ ਕਮਰ, ਨਵੇਂ ਅਹੁਦੇਦਾਰਾਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ

Monday, Oct 19, 2026 - 10:57 AM (IST)

ਕਾਂਗਰਸ ਨੇ ਉੱਤਰਾਖੰਡ ਵਿਧਾਨ ਸਭਾ ਚੋਣਾਂ ਲਈ ਕੱਸੀ ਕਮਰ, ਨਵੇਂ ਅਹੁਦੇਦਾਰਾਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ

ਦੇਹਰਾਦੂਨ (ਏਜੰਸੀ) - ਕਾਂਗਰਸ ਨੇ ਉੱਤਰਾਖੰਡ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ। ਆਲ ਇੰਡੀਆ ਕਾਂਗਰਸ ਕਮੇਟੀ (ਏ. ਆਈ. ਸੀ. ਸੀ.) ਨੇ ਉੱਤਰਾਖੰਡ ’ਚ 2027 ’ਚ ਪ੍ਰਸਤਾਵਿਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ’ਚ ਨਵੇਂ ਨਿਯੁਕਤ ਕੀਤੇ ਅਹੁਦੇਦਾਰਾਂ ਨੂੰ ਐਤਵਾਰ ਨੂੰ ਜ਼ਿੰਮੇਵਾਰੀਆਂ ਸੌਂਪੀਆਂ। ਅਹੁਦੇਦਾਰਾਂ ਨੇ ਦੱਸਿਆ ਕਿ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਅਤੇ ਸਰਗਰਮ ਬਣਾਉਣ ਲਈ ਨਵ-ਨਿਯੁਕਤ ਅਹੁਦੇਦਾਰਾਂ ਨੂੰ ਜ਼ਿਲ੍ਹਿਆਂ, ਮਹਾਨਗਰਾਂ, ਵਿਧਾਨ ਸਭਾ ਖੇਤਰਾਂ ਅਤੇ ਵੱਖ-ਵੱਖ ਸਬੰਧਤ ਸੰਗਠਨਾਂ, ਵਿਭਾਗਾਂ ਅਤੇ ਸੈੱਲਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਹ ਵੀ ਪੜ੍ਹੋ : ਦੀਵਾਲੀ 'ਤੇ ਸਰਕਾਰੀ ਮੁਲਾਜ਼ਮਾਂ ਦੀ ਬੱਲੇ-ਬੱਲੇ ! 63 ਫ਼ੀਸਦੀ ਹੋਵੇਗਾ DA, ਤਨਖ਼ਾਹ 'ਚ ਵੀ ਹੋਵੇਗਾ ਬੰਪਰ ਵਾਧਾ

ਉੱਤਰਾਖੰਡ ਪ੍ਰਦੇਸ਼ ਕਾਂਗਰਸ ਕਮੇਟੀ ਦੇ ਉਪ-ਪ੍ਰਧਾਨ ਰਾਜੀਵ ਮਹਰਸ਼ੀ ਨੇ ਕਿਹਾ ਕਿ ਏ. ਆਈ. ਸੀ. ਸੀ. ਲੀਡਰਸ਼ਿਪ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ’ਚ ਤੇਜ਼ੀ ਲਿਆਉਣ ਅਤੇ ਸੂਬਾ ਸੰਗਠਨ ਨੂੰ ਮਜ਼ਬੂਤ ਕਰਨ ਲਈ ਇਹ ਅਹਿਮ ਫੈਸਲਾ ਲਿਆ ਹੈ। ਉਨ੍ਹਾਂ ਕਿਹਾ, ‘‘ਕਾਂਗਰਸ ਲੀਡਰਸ਼ਿਪ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਉਨ੍ਹਾਂ ਦੀ ਸੰਗਠਨਾਤਮਕ ਸਮਰੱਥਾ, ਤਜਰਬੇ ਅਤੇ ਕਾਰਜਕੁਸ਼ਲਤਾ ਦੇ ਆਧਾਰ ’ਚ ਇਹ ਜ਼ਿੰਮੇਵਾਰੀਆਂ ਸੌਂਪੀਆਂ ਹਨ, ਤਾਂ ਜੋ ਪੂਰੇ ਸੂਬੇ ’ਚ ਪਾਰਟੀ ਦੀਆਂ ਸਰਗਰਮੀਆਂ ਪ੍ਰਭਾਵਸ਼ਾਲੀ ਢੰਗ ਨਾਲ ਚੱਲ ਸਕਣ।’’

ਇਹ ਵੀ ਪੜ੍ਹੋ : 1,00,00,000 ਤੋਂ ਵੱਧ ਦੀ ਡਰੱਗਜ਼! ਤਾਮਿਲਨਾਡੂ ’ਚ DRI ਦੇ ਹੱਥ ਲੱਗੀ ਵੱਡੀ ਸਫਲਤਾ, 4 ਗ੍ਰਿਫ਼ਤਾਰ

ਮਹਰਸ਼ੀ ਨੇ ਦੱਸਿਆ ਕਿ ਸੂਬੇ ਦੇ ਅਹੁਦੇਦਾਰਾਂ ਨੂੰ ਵਿਸ਼ੇਸ਼ ਜ਼ਿੰਮੇਵਾਰੀਆਂ ਸੌਂਪ ਕੇ ਪਾਰਟੀ ਦਾ ਟੀਚਾ ਸੰਗਠਨਾਤਮਕ ਸਰਗਰਮੀਆਂ ’ਚ ਤੇਜ਼ੀ ਲਿਆਉਣਾ ਅਤੇ ਪਾਰਟੀ ਵਰਕਰਾਂ ਵਿਚਾਲੇ ਬਿਹਤਰ ਤਾਲਮੇਲ ਕਾਇਮ ਕਰਨਾ ਹੈ। ਉਨ੍ਹਾਂ ਕਿਹਾ, ‘‘ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਆਪਣੇ-ਆਪਣੇ ਨਿਰਧਾਰਿਤ ਖੇਤਰਾਂ ’ਚ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਅਤੇ ਤਾਲਮੇਲ ਬਣਾਈ ਰੱਖਣ ਅਤੇ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ ਦੀ ਦਿਸ਼ਾ ’ਚ ਕੰਮ ਕਰਨ।’’

ਇਹ ਵੀ ਪੜ੍ਹੋ : 'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ ਹੋਣ 'ਤੇ ਮਾਂ ਜਵਾਲਾ ਜੀ ਮੰਦਰ 'ਚ ਚੜ੍ਹਾਇਆ ਸੋਨੇ ਦਾ ਛੱਤਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News