ਦਿੱਲੀ, ਗੁਜਰਾਤ, ਹਰਿਆਣਾ ’ਚ ਮਿਲ ਕੇ ਚੋਣਾਂ ਲੜਨਗੇ ਕਾਂਗਰਸ ਤੇ ‘ਆਪ’: ਸੂਤਰ

02/23/2024 2:31:55 PM

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਆਗਾਮੀ ਲੋਕ ਸਭਾ ਚੋਣਾਂ ਦਿੱਲੀ, ਗੁਜਰਾਤ ਅਤੇ ਹਰਿਆਣਾ ’ਚ ਮਿਲ ਕੇ ਲੜਨ ਦੀ ਤਿਆਰੀ ’ਚ ਹਨ ਅਤੇ ਦੋਵੇਂ ਪਾਰਟੀਆਂ ਜਲਦ ਹੀ ਸੀਟਾਂ ਦੀ ਵੰਡ ਨੂੰ ਲੈ ਕੇ ਐਲਾਨ ਕਰ ਸਕਦੀਆਂ ਹਨ। ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਦੋਵੇਂ ਪਾਰਟੀਆਂ ਵਿਚਾਲੇ ਦਿੱਲੀ ਅਤੇ ਕੁਝ ਹੋਰ ਸੂਬਿਆਂ ’ਚ ਸੀਟਾਂ ਦੀ ਵੰਡ ਨੂੰ ਲੈ ਕੇ ਗੱਲਬਾਤ ਅੰਤਿਮ ਪੜਾਅ ’ਚ ਹੈ ਅਤੇ ਦੋਵੇਂ ਪਾਰਟੀਆਂ ਜਲਦ ਹੀ ਇਸ ਸਬੰਧ ’ਚ ਐਲਾਨ ਕਰ ਸਕਦੀਆਂ ਹਨ। ਸੂਤਰਾਂ ਅਨੁਸਾਰ ਦੋਵੇਂ ਪਾਰਟੀਆਂ ਇਸ ਨੂੰ ਲੈ ਕੇ ਸਹਿਮਤ ਹੋ ਗਈਆਂ ਹਨ ਕਿ ਕਿਹੜੀ ਸੀਟ ’ਤੇ ਕਿਹੜੀ ਪਾਰਟੀ ਚੋਣ ਲੜੇਗੀ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਕਿਸਾਨਾਂ ਖ਼ਿਲਾਫ਼ ਲੱਗੇਗੀ NSA! ਹਰਿਆਣਾ ਪੁਲਸ ਨੇ ਖਿੱਚੀ ਕਾਰਵਾਈ ਦੀ ਤਿਆਰੀ

‘ਆਪ’ ਨਾਲ ਜੁੜੇ ਸੂਤਰਾਂ ਨੇ ਦੱਸਿਆ ਕਿ ‘ਆਪ’ ਦੱਖਣੀ ਦਿੱਲੀ, ਪੱਛਮੀ ਦਿੱਲੀ, ਉੱਤਰ ਪੱਛਮੀ ਦਿੱਲੀ ਅਤੇ ਨਵੀਂ ਦਿੱਲੀ ਲੋਕ ਸਭਾ ਸੀਟਾਂ ਤੋਂ ਉਮੀਦਵਾਰ ਖੜ੍ਹੇ ਕਰੇਗੀ, ਜਦਕਿ ਕਾਂਗਰਸ ਚਾਂਦਨੀ ਚੌਕ, ਪੂਰਬੀ ਦਿੱਲੀ ਅਤੇ ਉੱਤਰ ਪੂਰਬੀ ਦਿੱਲੀ ਸੀਟਾਂ ’ਤੇ ਚੋਣ ਲੜੇਗੀ। ਸੂਤਰਾਂ ਮੁਤਾਬਕ ਕਾਂਗਰਸ ਨੇ ‘ਆਪ’ ਨੂੰ ਹਰਿਆਣਾ ’ਚ 1 ਅਤੇ ਗੁਜਰਾਤ ’ਚ 2 ਸੀਟਾਂ ਦੇਣ ਦਾ ਫੈਸਲਾ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਹਰਿਆਣਾ ’ਚ ‘ਆਪ’ ਗੁਰੂਗ੍ਰਾਮ ਜਾਂ ਫਰੀਦਾਬਾਦ ’ਚੋਂ ਕਿਸੇ ਇਕ ਸੀਟ ’ਤੇ ਚੋਣ ਲੜ ਸਕਦੀ ਹੈ, ਜਦਕਿ ਗੁਜਰਾਤ ’ਚ ਭਰੂਚ ਅਤੇ ਭਾਵਨਗਰ ਲੋਕ ਸਭਾ ਸੀਟਾਂ ‘ਆਪ’ ਕੋਲ ਜਾ ਸਕਦੀਆਂ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News