ਕਾਂਗਰਸ ਤੇ ਭਾਜਪਾ ਨੇ ਸਾਡੇ ਨਾਲ ਕੀਤਾ ਧੋਖਾ : ਜਗਨਮੋਹਨ
Sunday, Mar 03, 2019 - 03:58 AM (IST)

ਨਵੀਂ ਦਿੱਲੀ, (ਇੰਟ.)– ਆਂਧਰਾ ਪ੍ਰਦੇਸ਼ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਵਾਈ. ਐੱਸ. ਆਰ. ਕਾਂਗਰਸ ਦੇ ਮੁਖੀ ਜਗਨਮੋਹਨ ਰੈੱਡੀ ਨੇ ਸ਼ਨੀਵਾਰ ਕਿਹਾ ਕਿ ਆਂਧਰਾ ਪ੍ਰਦੇਸ਼ ਨਾਲ ਭਾਜਪਾ ਅਤੇ ਕਾਂਗਰਸ ਦੋਵਾਂ ਨੇ ਧੋਖਾ ਕੀਤਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਉਹ ਉਸੇ ਪਾਰਟੀ ਦੀ ਹਮਾਇਤ ਕਰਨਗੇ ਜੋ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਲਈ ਤਿਆਰ ਹੋਵੇਗੀ। ਉਨ੍ਹਾਂ ਕਿਹਾ ਕਿ ਮੇਰੀ ਪਾਰਟੀ ਨਿਰਪੱਖ ਹੈ। ਅਸੀਂ ਉਨ੍ਹਾਂ ਲੋਕਾਂ ’ਤੇ ਭਰੋਸਾ ਕਰਨਾ ਛੱਡ ਦਿੱਤਾ ਹੈ ਜੋ ਸੂਬੇ ਦੇ ਹਿੱਤਾਂ ਦਾ ਧਿਆਨ ਨਹੀਂ ਰੱਖਦੇ। ਚੋਣਾਂ ਤੋਂ ਪਹਿਲਾਂ ਕਈ ਆਗੂ ਵਾਅਦੇ ਕਰਦੇ ਹਨ ਪਰ ਬਾਅਦ ਵਿਚ ਉਨ੍ਹਾਂ ਨੂੰ ਪੂਰਾ ਨਹੀਂ ਕਰਦੇ।