ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਮਿਲ ਕੇ ਲੜਨਗੇ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ

Thursday, Aug 22, 2024 - 04:34 PM (IST)

ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ (ਨੇਕਾਂ) ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨਾਲ ਗਠਜੋੜ ਦਾ ਐਲਾਨ ਕੀਤਾ ਹੈ। ਫਾਰੂਕ ਅਬਦੁੱਲਾ ਨੇ ਵੀਰਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਦੀਆਂ ਸਾਰੀਆਂ 90 ਸੀਟਾਂ 'ਤੇ ਕਾਂਗਰਸ ਨਾਲ ਗਠਜੋੜ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਇਹ ਐਲਾਨ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਅਬਦੁੱਲਾ ਦੀ ਰਿਹਾਇਸ਼ 'ਤੇ ਨੈਸ਼ਨਲ ਕਾਨਫਰੰਸ ਲੀਡਰਸ਼ਿਪ ਨਾਲ ਮੀਟਿੰਗ ਤੋਂ ਬਾਅਦ ਕੀਤਾ ਗਿਆ ਹੈ। ਅਬਦੁੱਲਾ ਨੇ ਪੱਤਰਕਾਰਾਂ ਨੂੰ ਕਿਹਾ,“ਸਾਡੀ ਬੈਠਕ ਸਦਭਾਵਨਾ ਭਰੇ ਮਾਹੌਲ 'ਚ ਬਹੁਤ ਵਧੀਆ ਰਹੀ। ਗਠਜੋੜ ਸਹੀ ਰਸਤੇ 'ਤੇ ਹੈ ਅਤੇ ਪਰਮਾਤਮਾ ਨੇ ਚਾਹਿਆ ਤਾਂ ਇਹ ਸਹੀ ਤਰ੍ਹਾਂ ਚੱਲੇਗਾ। ਗਠਜੋੜ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਇਸ 'ਤੇ ਅੱਜ ਸ਼ਾਮ ਹਸਤਾਖਰ ਹੋ ਜਾਣਗੇ ਅਤੇ ਗਠਜੋੜ ਸਾਰੀਆਂ 90 ਸੀਟਾਂ ਲਈ ਹੈ।''

PunjabKesari

ਜੰਮੂ-ਕਸ਼ਮੀਰ ਦੀ 90 ਮੈਂਬਰੀ ਵਿਧਾਨ ਸਭਾ ਲਈ ਚੋਣਾਂ ਤਿੰਨ ਪੜਾਵਾਂ 'ਚ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਹੋਣਗੀਆਂ। ਨਤੀਜੇ 4 ਅਕਤੂਬਰ ਨੂੰ ਐਲਾਨੇ ਜਾਣਗੇ। ਅਬਦੁੱਲਾ ਨੇ ਕਿਹਾ,''ਮਾਰਕਸਵਾਦੀ ਕਮਿਊਨਿਸਟ ਪਾਰਟੀ (ਮਾਕਪਾ) ਦੇ (ਐੱਮ.ਵਾਈ.) ਤਾਰੀਗਾਮੀ ਵੀ ਸਾਡੇ ਨਾਲ ਹਨ। ਮੈਨੂੰ ਉਮੀਦ ਹੈ ਕਿ ਸਾਨੂੰ ਲੋਕਾਂ ਦਾ ਸਮਰਥਨ ਮਿਲੇਗਾ ਅਤੇ ਅਸੀਂ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਾਂਗੇ।'' ਇਸ ਤੋਂ ਪਹਿਲਾਂ, ਗਾਂਧੀ ਨੇ ਭਰੋਸਾ ਦਿਵਾਇਆ ਕਿ ਜੰਮੂ-ਕਸ਼ਮੀਰ ਲਈ ਰਾਜ ਦਾ ਦਰਜਾ ਬਹਾਲ ਕਰਨਾ ਕਾਂਗਰਸ ਅਤੇ 'ਇੰਡੀਆ' ਗਠਜੋੜ ਦੀ ਤਰਜੀਹ ਹੈ। ਗਾਂਧੀ ਦੇ ਭਰੋਸੇ ਬਾਰੇ ਪੁੱਛੇ ਜਾਣ 'ਤੇ, ਅਬਦੁੱਲਾ ਨੇ ਉਮੀਦ ਪ੍ਰਗਟਾਈ ਕਿ ਸਾਰੀਆਂ ਸ਼ਕਤੀਆਂ ਨਾਲ ਪੂਰਨ ਰਾਜ ਦਾ ਦਰਜਾ ਬਹਾਲ ਕੀਤਾ ਜਾਵੇਗਾ। ਅਬਦੁੱਲਾ ਨੇ ਕਿਹਾ,“ਰਾਜ ਦਾ ਦਰਜਾ ਸਾਡੇ ਸਾਰਿਆਂ ਲਈ ਬਹੁਤ ਮਹੱਤਵਪੂਰਨ ਹੈ। ਇਹ ਦਾ ਸਾਡੇ ਨਾਲ ਵਾਅਦਾ ਕੀਤਾ ਗਿਆ ਹੈ। ਇਸ ਰਾਜ ਨੇ ਬੁਰੇ ਦਿਨ ਦੇਖੇ ਹਨ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਇਹ ਪੂਰੀ ਸ਼ਕਤੀਆਂ ਨਾਲ ਬਹਾਲ ਹੋਵੇਗਾ। ਇਸ ਦੇ ਲਈ ਅਸੀਂ 'ਇੰਡੀਆ' ਸਮੂਹ ਨਾਲ ਇਕਜੁੱਟ ਹਾਂ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News