ਕਾਂਗਰਸ ਤੇ ਰਾਹੁਲ ਗਾਂਧੀ ਦੀ ਦਲਿਤ ਤੇ ਪਛੜੀਆਂ ਰਾਖਵਾਂਕਰਨ ਨੀਤੀ ਧੋਖੇਬਾਜ਼ : ਮਾਇਆਵਤੀ
Tuesday, Sep 24, 2024 - 10:42 AM (IST)
ਲਖਨਊ : ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਮੰਗਲਵਾਰ ਨੂੰ ਕਾਂਗਰਸ ਪਾਰਟੀ ਨੂੰ ਰਾਖਵਾਂਕਰਨ ਵਿਰੋਧੀ ਕਰਾਰ ਦਿੱਤਾ ਅਤੇ ਦੋਸ਼ ਲਾਇਆ ਕਿ ਦਲਿਤਾਂ ਅਤੇ ਪੱਛੜੀਆਂ ਸ਼੍ਰੇਣੀਆਂ ਲਈ ਰਾਖਵੇਂਕਰਨ ਨੂੰ ਲੈ ਕੇ ਕਾਂਗਰਸ ਅਤੇ ਰਾਹੁਲ ਗਾਂਧੀ ਦੀ ਨੀਤੀ ਧੋਖੇਬਾਜ਼ ਹੈ। ਬਸਪਾ ਮੁਖੀ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟਾਂ ਦੀ ਇੱਕ ਲੜੀ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਉਨ੍ਹਾਂ ਦੀ ਪਾਰਟੀ ਕਾਂਗਰਸ 'ਤੇ ਹਮਲਾ ਕੀਤਾ।
ਇਹ ਵੀ ਪੜ੍ਹੋ - ਰੂਹ ਕੰਬਾਊ ਹਾਦਸਾ : ਕੰਟੇਨਰ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 4 ਲੋਕਾਂ ਦੀ ਮੌਕੇ 'ਤੇ ਮੌਤ
ਮਾਇਆਵਤੀ ਨੇ ਆਪਣੀ ਪੋਸਟ 'ਚ ਕਿਹਾ ਕਿ ਦਲਿਤਾਂ ਅਤੇ ਪੱਛੜੀਆਂ ਸ਼੍ਰੇਣੀਆਂ ਲਈ ਰਾਖਵੇਂਕਰਨ ਨੂੰ ਲੈ ਕੇ ਕਾਂਗਰਸ ਅਤੇ ਰਾਹੁਲ ਗਾਂਧੀ ਦੀ ਨੀਤੀ ਧੋਖੇਬਾਜ਼ ਹੈ। ਉਨ੍ਹਾਂ ਕਿਹਾ ਕਿ ਰਾਖਵੇਂਕਰਨ ਨੂੰ ਲੈ ਕੇ ਕਾਂਗਰਸ ਅਤੇ ਰਾਹੁਲ ਗਾਂਧੀ ਦੀ ਨੀਤੀ ਵਿੱਚ ਕੋਈ ਸਪੱਸ਼ਟਤਾ ਨਹੀਂ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ, ''ਦੇਸ਼ 'ਚ ਵੋਟਾਂ ਦੀ ਖਾਤਰ ਇਹ ਲੋਕ ਰਾਖਵੇਂਕਰਨ ਦਾ ਸਮਰਥਨ ਕਰਦੇ ਹਨ, 50 ਫ਼ੀਸਦੀ ਤੋਂ ਉਪਰ ਵਧਾਉਣ ਦੀ ਵਕਾਲਤ ਕਰਦੇ ਹਨ ਪਰ ਵਿਦੇਸ਼ਾਂ 'ਚ ਇਹ ਰਾਖਵੇਂਕਰਨ ਨੂੰ ਖ਼ਤਮ ਕਰਨ ਦੀ ਗੱਲ ਕਰਦੇ ਹਨ। ਲੋਕਾਂ ਨੂੰ ਇਨ੍ਹਾਂ ਦੇ ਇਸ ਦੋਹਰੇ ਮਾਪਦੰਡਾਂ ਤੋਂ ਸੁਚੇਤ ਹੋਣਾ ਚਾਹੀਦਾ ਹੈ।'' ਮਾਇਆਵਤੀ ਨੇ ਕਿਹਾ ਕਿ ਕੇਂਦਰ ਦੀ ਉਨ੍ਹਾਂ ਦੀ ਸਰਕਾਰ ਨੇ ਓਬੀਸੀ ਰਿਜ਼ਰਵੇਸ਼ਨ ਨਾਲ ਸਬੰਧਤ ਮੰਡਲ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਨਹੀਂ ਕੀਤਾ।
ਇਹ ਵੀ ਪੜ੍ਹੋ - ਅਮਿਤ ਸ਼ਾਹ ਦਾ ਵੱਡਾ ਐਲਾਨ, ਮੁਫ਼ਤ ਮਿਲਣਗੇ 2 ਸਿਲੰਡਰ, ਬੱਚਿਆਂ ਨੂੰ Laptop
ਉਨ੍ਹਾਂ ਕਿਹਾ, "ਕਾਂਗਰਸ ਨੇ ਐੱਸਸੀ/ਐੱਸਟੀ ਲਈ ਤਰੱਕੀ ਵਿੱਚ ਰਾਖਵੇਂਕਰਨ ਲਈ ਬਸਪਾ ਦੇ ਸੰਘਰਸ਼ ਤੋਂ ਬਾਅਦ ਸੰਸਦ ਵਿੱਚ ਲਿਆਂਦੇ ਸੰਵਿਧਾਨ ਸੋਧ ਬਿੱਲ ਨੂੰ ਪਾਸ ਨਹੀਂ ਹੋਣ ਦਿੱਤਾ ਅਤੇ ਇਹ ਅਜੇ ਵੀ ਲੰਬਿਤ ਹੈ।" ਬਸਪਾ ਮੁਖੀ ਨੇ ਸਵਾਲ ਉਠਾਇਆ, ''ਰਾਖਵਾਂਕਰਨ ਵਿਰੋਧੀ ਕਾਂਗਰਸ ਅਤੇ ਹੋਰ ਪਾਰਟੀਆਂ ਤੋਂ ਵੀ ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ। ਕਾਂਗਰਸ ਸਰਕਾਰ ਕੇਂਦਰ ਵਿੱਚ ਰਹਿੰਦਿਆਂ ਤੱਕ ਜਾਤੀ ਜਨਗਣਨਾ ਨਾ ਕਰਵਾਉਣਾ ਅਤੇ ਹੁਣ ਸੱਤਾ ਤੋਂ ਬਾਹਰ ਹੋਣ 'ਤੇ ਇਸ ਲਈ ਆਵਾਜ਼ ਉਠਾਉਣਾ.... ਇਹ ਸਭ ਕੁਝ ਪਾਖੰਡ ਨਹੀਂ ਤਾਂ ਕੀ ਹੈ?''
ਇਹ ਵੀ ਪੜ੍ਹੋ - ਹਸਪਤਾਲ 'ਚ ਮਹਿਲਾ ਡਾਕਟਰ ਦੀ ਲੱਤਾਂ-ਮੁੱਕਿਆਂ ਨਾਲ ਕੁੱਟਮਾਰ, ਵਾਲਾਂ ਤੋਂ ਫੜ ਧੂਹ-ਧੂਹ ਖਿੱਚਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8