ਮੇਘਾਲਿਆ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਚੋਣ ਮੈਦਾਨ ’ਚ ਉਤਾਰੇ 55 ਉਮੀਦਵਾਰ, ਪੜ੍ਹੋ ਲਿਸਟ
Thursday, Jan 26, 2023 - 02:00 AM (IST)

ਨਵੀਂ ਦਿੱਲੀ (ਏਜੰਸੀ) : ਮੇਘਾਲਿਆ ਵਿਧਾਨ ਸਭਾ ਦੀਆਂ 60 ਸੀਟਾਂ ਲਈ ਹੋਣ ਵਾਲੀਆਂ ਚੋਣਾਂ ਲਈ ਕਾਂਗਰਸ ਨੇ 55 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਸੂਚੀ ਜਾਰੀ ਕਰਦਿਆਂ ਕਾਂਗਰਸ ਦੇ ਚੋਣ ਵਿਭਾਗ ਦੇ ਇੰਚਾਰਜ ਮੁਕੁਲ ਵਾਸਨਿਕ ਨੇ ਦੱਸਿਆ ਕਿ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਇਨ੍ਹਾਂ ਉਮੀਦਵਾਰਾਂ ਦੇ ਨਾਵਾਂ ਦੀ ਚੋਣ ਕਰ ਲਈ ਹੈ। ਪਾਰਟੀ ਨੇ 9 ਮਹਿਲਾ ਉਮੀਦਵਾਰ ਖੜ੍ਹੇ ਕੀਤੇ ਹਨ। ਮੇਘਾਲਿਆ ਵਿਧਾਨ ਸਭਾ ਸੀਟਾਂ ਲਈ 27 ਫਰਵਰੀ ਨੂੰ ਵੋਟਿੰਗ ਹੋਣੀ ਹੈ ਅਤੇ ਨਤੀਜੇ 2 ਮਾਰਚ ਨੂੰ ਆਉਣਗੇ।