ਕਾਂਗਰਸ ਸਮੇਤ 19 ਵਿਰੋਧੀ ਦਲਾਂ ਨੇ ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਦੇ ਬਾਈਕਾਟ ਦਾ ਕੀਤਾ ਐਲਾਨ

Wednesday, May 24, 2023 - 12:56 PM (IST)

ਕਾਂਗਰਸ ਸਮੇਤ 19 ਵਿਰੋਧੀ ਦਲਾਂ ਨੇ ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਦੇ ਬਾਈਕਾਟ ਦਾ ਕੀਤਾ ਐਲਾਨ

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਸਮੇਤ ਵਿਰੋਧੀ ਧਿਰ ਦੇ 19 ਦਲਾਂ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਸੰਸਦ ਦੇ ਨਵੇਂ ਭਵਨ ਦੇ ਉਦਘਾਟਨ ਸਮਾਰੋਹ ਦਾ ਸਮੂਹਿਕ ਬਾਈਕਾਟ ਕਰਨਗੇ, ਕਿਉਂਕਿ ਇਸ ਸਰਕਾਰ 'ਚ ਸੰਸਦ ਤੋਂ ਲੋਕਤੰਤਰ ਦੀ ਆਤਮਾ ਨੂੰ ਕੱਢ ਦਿੱਤਾ ਗਿਆ ਹੈ। ਉਨ੍ਹਾਂ ਨੇ ਇਕ ਸੰਯੁਕਤ ਬਿਆਨ 'ਚ ਇਹ ਦੋਸ਼ ਵੀ ਲਗਾਇਆ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਉਦਘਾਟਨ ਸਮਾਰੋਹ ਤੋਂ ਦਰਕਿਨਾਰ ਕਰਨਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਸਦ ਦੇ ਨਵੇਂ ਭਵਨ ਦਾ ਉਦਘਾਟਨ ਕਰਨ ਦਾ ਫ਼ੈਸਲਾ ਲੋਕਤੰਤਰ 'ਤੇ ਸਿੱਧਾ ਹਮਲਾ ਹੈ।

PunjabKesari

ਕਾਂਗਰਸ, ਤ੍ਰਿਣਮੂਲ ਕਾਂਗਰਸ, ਆਮ ਆਦਮੀ ਪਾਰਟੀ, ਦਰਮੁਕ, ਸਮਾਜਵਾਦੀ ਪਾਰਟੀ, ਜਨਤਾ ਦਲ (ਯੂਨਾਈਟੇਡ), ਰਾਸ਼ਟਰੀ ਜਨਤਾ ਦਲ ਅਤੇ ਕਈ ਹੋਰ ਵਿਰੋਧੀ ਦਲਾਂ ਨੇ ਸੰਯੁਕਤ ਬਿਆਨ ਜਾਰੀ ਕੀਤਾ ਹੈ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਮਈ ਨੂੰ ਸੰਸਦ ਦੇ ਨਵੇਂ ਭਵਨ ਦਾ ਉਦਘਾਟਨ ਕਰਨਗੇ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News