ਜ਼ਿਮਨੀ ਚੋਣਾਂ : ਕਾਂਗਰਸ ਨੇ ਪੱਛਮੀ ਬੰਗਾਲ ਦੀਆਂ 6 ਵਿਧਾਨ ਸਭਾ ਸੀਟਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ

Tuesday, Oct 22, 2024 - 11:04 PM (IST)

ਜ਼ਿਮਨੀ ਚੋਣਾਂ : ਕਾਂਗਰਸ ਨੇ ਪੱਛਮੀ ਬੰਗਾਲ ਦੀਆਂ 6 ਵਿਧਾਨ ਸਭਾ ਸੀਟਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ

ਨੈਸ਼ਨਲ ਡੈਸਕ- ਪੱਛਮੀ ਬੰਗਾਲ ਦੀਆਂ 6 ਵਿਧਾਨ ਸਭਾ ਸੀਟਾਂ ਲਈ ਹੋ ਰਹੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 

ਇਸ ਸੂਚੀ ਅਨੁਸਾਰ ਪਾਰਟੀ ਨੇ ਸਿਤਾਈ ਤੋਂ ਹਰਿਹਰ ਰਾਏ ਸਿੰਘਾ, ਮਦਰਿਹਾਤ ਤੋਂ ਬਿਕਾਸ਼ ਚੰਪਰੋ ਮੈਰੀ, ਹਰੋਆ ਤੋਂ ਹਬੀਬਪ ਰੇਜ਼ਾ ਚੌਧਰੀ ਨੂੰ ਉਮੀਦਵਾਰ ਐਲਾਨਿਆ ਹੈ, ਜਦਕਿ ਨਾਇਹਾਤੀ ਤੋਂ ਪਰੇਸ਼ ਨਾਥ ਸਰਕਾਰ, ਮੈਦਿਨੀਪੁਰ ਤੋਂ ਸ਼ਾਮਲ ਕੁਮਾਰ ਘੋਸ਼ ਤੇ ਤਲਡਾਂਗਰਾ ਤੋਂ ਤੁਸ਼ਾਰਕਾਂਤੀ ਸੰਨੀਗੜੀ ਨੂੰ ਟਿਕਟ ਦੇ ਕੇ ਚੋਣ ਮੈਦਾਨ 'ਚ ਉਤਾਰਿਆ ਹੈ। 

PunjabKesari

ਇਸ ਤੋਂ ਇਲਾਵਾ ਪਾਰਟੀ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਵੀ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਲਿਸਟ ਮੁਤਾਬਕ ਕਾਂਗਰਸ ਨੇ ਗਿੱਦੜਬਾਹਾ ਤੋਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਉਮੀਦਵਾਰ ਐਲਾਨ ਦਿੱਤਾ ਹੈ।

ਇਸ ਤੋਂ ਇਲਾਵਾ ਪਾਰਟੀ ਨੇ ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ, ਚੱਬੇਵਾਲ ਤੋਂ ਰਣਜੀਤ ਕੁਮਾਰ ਤੇ ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ ਨੂੰ ਟਿਕਟ ਦੇ ਕੇ ਚੋਣ ਮੈਦਾਨ 'ਚ ਉਤਾਰਿਆ ਹੈ। 

ਜ਼ਿਕਰਯੋਗ ਹੈ ਕਿ ਇਨ੍ਹਾਂ ਸਭ ਸੀਟਾਂ 'ਤੇ 13 ਨਵੰਬਰ ਨੂੰ ਚੋਣਾਂ ਹੋਣਗੀਆਂ, ਜਿਨ੍ਹਾਂ ਲਈ ਸਾਰੀਆਂ ਪਾਰਟੀਆਂ ਆਪਣਾ ਪੂਰਾ ਵਾਹ ਲਗਾ ਰਹੀਆਂ ਹਨ। ਇਨ੍ਹਾਂ ਚੋਣਾਂ ਦਾ ਨਤੀਜਾ 10 ਦਿਨ ਬਾਅਦ, ਭਾਵ 23 ਨਵੰਬਰ ਨੂੰ ਐਲਾਨ ਦਿੱਤਾ ਜਾਵੇਗਾ। 


author

Rakesh

Content Editor

Related News