ਕਾਂਗਰਸ ਦਿੱਲੀ ਨਗਰ ਨਿਗਮ ਮੇਅਰ ਚੋਣਾਂ ’ਚ ‘ਕਰੇਗੀ ਆਪ’ ਦੀ ਹਮਾਇਤ

Saturday, Apr 20, 2024 - 07:09 PM (IST)

ਕਾਂਗਰਸ ਦਿੱਲੀ ਨਗਰ ਨਿਗਮ ਮੇਅਰ ਚੋਣਾਂ ’ਚ ‘ਕਰੇਗੀ ਆਪ’ ਦੀ ਹਮਾਇਤ

ਨਵੀਂ ਦਿੱਲੀ, (ਭਾਸ਼ਾ)- ਕਾਂਗਰਸ ਨੇ 26 ਅਪ੍ਰੈਲ ਨੂੰ ਹੋਣ ਵਾਲੀਆਂ ਦਿੱਲੀ ਨਗਰ ਨਿਗਮ (ਐੱਮ. ਸੀ. ਡੀ.) ਦੀਆਂ ਮੇਅਰ ਚੋਣਾਂ ਵਿਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ‘ਆਪ’ ਨੇ ਮੇਅਰ ਦੇ ਅਹੁਦੇ ਲਈ ਮਹੇਸ਼ ਖੀਂਚੀ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਰਵਿੰਦਰ ਭਾਰਦਵਾਜ ਨੂੰ ਮੈਦਾਨ ’ਚ ਉਤਾਰਿਆ ਹੈ। ਸਾਬਕਾ ਵਿਧਾਇਕ ਅਤੇ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੰਚਾਰ ਵਿਭਾਗ ਦੇ ਮੁਖੀ ਅਨਿਲ ਭਾਰਦਵਾਜ ਨੇ ਦੱਸਿਆ ਕਿ ਸੀਨੀਅਰ ਆਗੂਆਂ ਦੀ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਪਾਰਟੀ ਇਸ ਚੋਣ ਵਿਚ ‘ਆਪ’ ਉਮੀਦਵਾਰਾਂ ਦੀ ਹਮਾਇਤ ਕਰੇਗੀ।

ਭਾਰਦਵਾਜ ਨੇ ਕਿਹਾ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਕਿ ਦਿੱਲੀ ਦੇ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ। ‘ਆਪ’ ਅਤੇ ਕਾਂਗਰਸ ਦਿੱਲੀ ’ਚ ਲੋਕ ਸਭਾ ਚੋਣਾਂ ਗੱਠਜੋੜ ਨਾਲ ਲੜ ਰਹੀਆਂ ਹਨ। ਨਗਰ ਨਿਗਮ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਐੱਮ. ਸੀ. ਡੀ. ਨੇ ਮੇਅਰ ਚੋਣਾਂ ਕਰਵਾਉਣ ਲਈ ਸ਼ੁੱਕਰਵਾਰ ਨੂੰ ਚੋਣ ਕਮਿਸ਼ਨ ਤੋਂ ਇਜਾਜ਼ਤ ਮੰਗੀ ਸੀ ਅਤੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੂੰ ਪ੍ਰੀਜ਼ਾਈਡਿੰਗ ਅਫਸਰ ਨਿਯੁਕਤ ਕਰਨ ਦੀ ਅਪੀਲ ਕੀਤੀ ਸੀ।


author

Rakesh

Content Editor

Related News