ਕਾਂਗਰਸ ਨੇ ਸੁਪ੍ਰੀਆ ਭਾਰਦਵਾਜ ਨੂੰ ਨਿਯੁਕਤ ਕੀਤਾ ਨਵੀਂ ਰਾਸ਼ਟਰੀ ਮੀਡੀਆ ਕੋਆਰਡੀਨੇਟਰ

Tuesday, May 14, 2024 - 05:04 PM (IST)

ਕਾਂਗਰਸ ਨੇ ਸੁਪ੍ਰੀਆ ਭਾਰਦਵਾਜ ਨੂੰ ਨਿਯੁਕਤ ਕੀਤਾ ਨਵੀਂ ਰਾਸ਼ਟਰੀ ਮੀਡੀਆ ਕੋਆਰਡੀਨੇਟਰ

ਨਵੀਂ ਦਿੱਲੀ- ਕਾਂਗਰਸ ਨੇ ਮੰਗਲਵਾਰ ਨੂੰ ਸੁਪ੍ਰੀਆ ਭਾਰਦਵਾਜ ਨੂੰ ਪਾਰਟੀ ਦਾ ਨਵਾਂ ਰਾਸ਼ਟਰੀ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਕਾਂਗਰਸ ਦੇ ਮੀਡੀਆ ਅਤੇ ਪ੍ਰਚਾਰ ਵਿਭਾਗ ਦੇ ਮੁਖੀ ਪਵਨ ਖੇੜਾ ਨੇ ਅੱਜ ਯਾਨੀ ਮੰਗਲਵਾਰ ਨੂੰ ਇੱਥੇ ਇਹ ਜਾਣਕਾਰੀ ਦਿੱਤੀ। ਖੇੜਾ ਨੇ ਦੱਸਿਆ ਕਿ ਸ੍ਰੀਮਤੀ ਭਾਰਦਵਾਜ ਦੀ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ। 

PunjabKesari

ਜ਼ਿਕਰਯੋਗ ਹੈ ਕਿ ਕਾਂਗਰਸ ਦੀ ਸਾਬਕਾ ਨੈਸ਼ਨਲ ਮੀਡੀਆ ਕੋਆਰਡੀਨੇਟਰ ਰਾਧਿਕਾ ਖੇੜਾ ਨੇ ਛੱਤੀਸਗੜ੍ਹ ਦੇ ਮੀਡੀਆ ਵਿੰਗ ਦੇ ਮੁਖੀ ਅਤੇ ਹੋਰ ਅਧਿਕਾਰੀਆਂ ਨਾਲ ਵਿਵਾਦ ਅਤੇ ਆਪਸੀ ਦੋਸ਼ਾਂ ਅਤੇ ਜਵਾਬੀ ਦੋਸ਼ਾਂ ਦੇ ਮੱਦੇਨਜ਼ਰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸ੍ਰੀਮਤੀ ਖੇੜਾ ਬਾਅਦ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਅਸਤੀਫੇ ਅਤੇ ਦਲ ਬਦਲੀ ਤੋਂ ਬਾਅਦ ਇਹ ਅਹੁਦਾ ਖਾਲੀ ਹੋਇਆ ਸੀ।


author

Rakesh

Content Editor

Related News