ਕਰਨਾਟਕ ਕਾਂਗਰਸ ''ਚ ਵੱਡਾ ਫੇਰਬਦਲ, ਬੀ.ਕੇ. ਹਰੀਪ੍ਰਸਾਦ ਬਣੇ ਨਵੇਂ ਪ੍ਰਧਾਨ

Thursday, Jun 04, 2026 - 01:29 AM (IST)

ਕਰਨਾਟਕ ਕਾਂਗਰਸ ''ਚ ਵੱਡਾ ਫੇਰਬਦਲ, ਬੀ.ਕੇ. ਹਰੀਪ੍ਰਸਾਦ ਬਣੇ ਨਵੇਂ ਪ੍ਰਧਾਨ

ਬੰਗਲੁਰੂ : ਕਰਨਾਟਕ ਵਿੱਚ ਸੱਤਾ ਸੰਭਾਲਣ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ। ਆਲ ਇੰਡੀਆ ਕਾਂਗਰਸ ਕਮੇਟੀ (AICC) ਨੇ ਬੁੱਧਵਾਰ ਨੂੰ ਸੀਨੀਅਰ ਕਾਂਗਰਸੀ ਆਗੂ ਬੀ.ਕੇ. ਹਰੀਪ੍ਰਸਾਦ ਨੂੰ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ (KPCC) ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਡੀ.ਕੇ. ਸ਼ਿਵਕੁਮਾਰ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਦਿੱਤੇ ਗਏ ਅਸਤੀਫ਼ੇ ਕਾਰਨ ਹੋਈ ਹੈ।

ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਸਰਕਾਰੀ ਨੋਟੀਫਿਕੇਸ਼ਨ ਅਨੁਸਾਰ, ਹਰੀਪ੍ਰਸਾਦ ਦੀ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈ ਹੈ। ਪਾਰਟੀ ਨੇ ਡੀ.ਕੇ. ਸ਼ਿਵਕੁਮਾਰ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਹੈ, ਜੋ 2020 ਤੋਂ ਕੇਪੀਸੀਸੀ ਪ੍ਰਧਾਨ ਵਜੋਂ ਸੇਵਾ ਨਿਭਾ ਰਹੇ ਸਨ ਅਤੇ 2023 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ ਸੀ।

ਇਸ ਤੋਂ ਪਹਿਲਾਂ ਦਿਨ ਵੇਲੇ, ਡੀ.ਕੇ. ਸ਼ਿਵਕੁਮਾਰ ਨੇ ਬੰਗਲੁਰੂ ਦੇ ਲੋਕ ਭਵਨ ਵਿੱਚ ਆਯੋਜਿਤ ਇੱਕ ਸਮਾਗਮ ਦੌਰਾਨ ਕਰਨਾਟਕ ਦੇ 34ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਦੇ ਨਾਲ ਸੀਨੀਅਰ ਆਗੂ ਜੀ. ਪਰਮੇਸ਼ਵਰ ਨੇ ਉਪ-ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਜਦਕਿ 13 ਹੋਰ ਵਿਧਾਇਕਾਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਸਮਾਗਮ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਰਾਹੁਲ ਗਾਂਧੀ ਅਤੇ ਕਈ ਕਾਂਗਰਸੀ ਸ਼ਾਸਤ ਰਾਜਾਂ ਦੇ ਮੁੱਖ ਮੰਤਰੀ ਸ਼ਾਮਲ ਹੋਏ।


author

Inder Prajapati

Content Editor

Related News