ਕਾਂਗਰਸ ਨੇ ਹਿਮਾਚਲ ਦੀਆਂ ਸਾਰੀਆਂ 4 ਲੋਕ ਸਭਾ ਸੀਟਾਂ ਲਈ ਇੰਚਾਰਜ ਕੀਤੇ ਨਿਯੁਕਤ

03/18/2024 7:35:30 PM

ਸ਼ਿਮਲਾ (ਭਾਸ਼ਾ)- ਕਾਂਗਰਸ ਨੇ ਹਿਮਾਚਲ ਪ੍ਰਦੇਸ਼ 'ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੋਮਵਾਰ ਨੂੰ ਰਾਜ ਦੇ ਸਾਰੇ ਚਾਰ ਸੰਸਦੀ ਖੇਤਰਾਂ ਲਈ ਆਪਣੇ ਚੋਣ ਇੰਚਾਰਜ ਨਿਯੁਕਤ ਕੀਤੇ। ਹਿਮਾਚਲ ਪ੍ਰਦੇਸ਼ ਦੀਆਂ ਚਾਰ ਲੋਕ ਸਭਾ ਸੀਟਾਂ 'ਤੇ ਚੋਣ ਅਤੇ 6 ਬਾਗੀ ਕਾਂਗਰਸ ਵਿਧਾਇਕਾਂ ਨੂੰ ਅਯੋਗ ਠਹਿਰਾਏ ਜਾਣ ਕਾਰਨ ਖ਼ਾਲੀ 6 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਇਕ ਜੂਨ ਨੂੰ ਹੋਣਗੀਆਂ। 

ਇਹ ਵੀ ਪੜ੍ਹੋ : ਹਿਮਾਚਲ ਕਾਂਗਰਸ ਦੇ 6 ਬਾਗ਼ੀ ਵਿਧਾਇਕਾਂ ਨੂੰ ਨਹੀਂ ਮਿਲੀ ਰਾਹਤ, ਸੁਪਰੀਮ ਕੋਰਟ ਨੇ ਅਯੋਗਤਾ ਰੱਖੀ ਬਰਕਰਾਰ

ਪਾਰਟੀ ਵਲੋਂ ਜਾਰੀ ਇਕ ਬਿਆਨ ਅਨੁਸਾਰ, ਹਿਮਾਚਲ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਅਤੇ ਮੰਡੀ ਤੋਂ ਮੌਜੂਦਾ ਸੰਸਦ ਮੈਂਬਰ ਪ੍ਰਤਿਭਾ ਸਿੰਘ ਨੇ ਸ਼ਹਿਰੀ ਵਿਕਾਸ ਮੰਤਰੀ ਵਿਕਰਮਾਦਿਤਿਆ ਸਿੰਘ ਨੂੰ ਮੰਡੀ, ਉੱਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਹਮੀਰਪੁਰ, ਸਿੱਖਿਆ ਮੰਤਰੀ ਰੋਹਿਤ ਠਾਕੁਰ ਨੂੰ ਸ਼ਿਮਲਾ ਅਤੇ ਖੇਤੀਬਾੜੀ ਮੰਤਰੀ ਚੰਦਰ ਕੁਮਾਰ ਨੂੰ ਕਾਂਗੜਾ ਤੋਂ ਇੰਚਾਰਜ ਨਿਯੁਕਤ ਕੀਤਾ ਹੈ। ਬਿਆਨ 'ਚ ਕਿਹਾ ਗਿਆ ਹੈ ਕਿ ਪਾਰਟੀ ਨੇ ਉਦਯੋਗ ਮੰਤਰੀ ਹਰਸ਼ਵਰਧਨ ਚੌਹਾਨ ਨੂੰ ਪ੍ਰਚਾਰ ਅਤੇ ਪ੍ਰਕਾਸ਼ਨ ਦਾ ਇੰਚਾਰਜ ਅਤੇ ਮਾਲੀਆ ਮੰਤਰੀ ਜਗਤ ਸਿੰਘ ਨੇਗੀ ਨੂੰ ਪ੍ਰਸ਼ਾਸਨ ਅਤੇ ਕੋਆਰਡੀਨੇਟਰ ਦਾ ਇੰਚਾਰਜ ਬਣਾਇਆ ਹੈ। ਵਿਧਾਨ ਸਭਾ 'ਚ ਕਟੌਤੀ ਪ੍ਰਸਤਾਵ ਅਤੇ ਵਿੱਤ ਬਿੱਲ 'ਤੇ ਵੋਟਿੰਗ ਤੋਂ ਗੈਰ-ਮੌਜੂਦ ਰਹਿਣ ਵਾਲੇ 6 ਬਾਗ਼ੀ ਵਿਧਾਇਕਾਂ ਨੂੰ ਅਯੋਗ ਐਲਾਨ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਦੀਆਂ 6 ਸੀਟਾਂ ਖ਼ਾਲੀ ਹੋ ਗਈਆਂ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

DIsha

This news is Content Editor DIsha