ਕਾਂਗਰਸ ਨੇ ਸਲਮਾਨ ਖੁਰਸ਼ੀਦ ਨੂੰ ਵਿਦੇਸ਼ ਮਾਮਲਿਆਂ ਨਾਲ ਸਬੰਧਤ ਵਿਭਾਗ ਦਾ ਚੇਅਰਮੈਨ ਕੀਤਾ ਨਿਯੁਕਤ
Wednesday, Aug 20, 2025 - 08:40 PM (IST)

ਨੈਸ਼ਨਲ ਡੈਸਕ - ਕਾਂਗਰਸ ਪਾਰਟੀ ਨੇ ਬੁੱਧਵਾਰ (20 ਅਗਸਤ, 2025) ਨੂੰ ਸਾਬਕਾ ਵਿਦੇਸ਼ ਮੰਤਰੀ ਸਲਮਾਨ ਖੁਰਸ਼ੀਦ ਨੂੰ ਵਿਦੇਸ਼ ਮਾਮਲਿਆਂ ਨਾਲ ਸਬੰਧਤ ਵਿਭਾਗ ਦਾ ਚੇਅਰਮੈਨ ਨਿਯੁਕਤ ਕੀਤਾ। ਇਸ ਤੋਂ ਇਲਾਵਾ ਸਾਬਕਾ ਸੰਸਦ ਮੈਂਬਰ ਬ੍ਰਿਜੇਂਦਰ ਸਿੰਘ ਅਤੇ ਡਾ. ਆਰਤੀ ਕ੍ਰਿਸ਼ਨਾ ਨੂੰ ਉਪ-ਚੇਅਰਮੈਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਹਾਲ ਹੀ ਵਿੱਚ ਆਨੰਦ ਸ਼ਰਮਾ ਨੇ ਵਿਦੇਸ਼ ਮਾਮਲਿਆਂ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਹੁਣ ਨਵੇਂ ਲੋਕਾਂ ਨੂੰ ਮੌਕਾ ਮਿਲਣਾ ਚਾਹੀਦਾ ਹੈ।