ਰਵਨੀਤ ਬਿੱਟੂ ਖ਼ਿਲਾਫ਼ ਪੁਲਸ ਕੋਲ ਪਹੁੰਚੀ ਕਾਂਗਰਸ, ਆਖ਼ਿਆ- ਕਰੋ ਪਰਚਾ ਦਰਜ

Wednesday, Sep 18, 2024 - 10:42 AM (IST)

ਰਵਨੀਤ ਬਿੱਟੂ ਖ਼ਿਲਾਫ਼ ਪੁਲਸ ਕੋਲ ਪਹੁੰਚੀ ਕਾਂਗਰਸ, ਆਖ਼ਿਆ- ਕਰੋ ਪਰਚਾ ਦਰਜ

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਨੇ ਬੁੱਧਵਾਰ ਨੂੰ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਵਿਵਾਦਪੂਰਨ ਅਤੇ 'ਧਮਕੀ ਭਰੇ ਬਿਆਨ' ਦੇਣ ਲਈ ਕੇਂਦਰੀ ਮੰਤਰੀ ਰਵਨੀਤ ਬਿੱਟੂ ਸਮੇਤ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼ਿਵ ਸੈਨਾ ਦੇ ਚਾਰ ਆਗੂਆਂ ਖ਼ਿਲਾਫ਼ ਪੁਲਸ 'ਚ ਸ਼ਿਕਾਇਤ ਦਰਜ ਕਰਵਾਈ ਅਤੇ ਐੱਫ.ਆਈ.ਆਰ. ਦਰਜ ਕਰਨ ਦੀ ਮੰਗ ਕੀਤੀ। ਪਾਰਟੀ ਦੇ ਖਜ਼ਾਨਚੀ ਅਜੈ ਮਾਕਨ ਨੇ ਇੱਥੇ ਤੁਗਲਕ ਰੋਡ ਥਾਣੇ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਇਸ ਲਈ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿਉਂਕਿ ਉਹ ਸੰਵਿਧਾਨ ਨੂੰ ਬਚਾਉਣ ਅਤੇ ਦਲਿਤਾਂ, ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀਆਂ ਅਤੇ ਗਰੀਬਾਂ ਦੇ ਹਿੱਤ 'ਚ ਗੱਲ ਕਰਦੇ ਹਨ। ਮਾਕਨ ਨੇ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਅਤੇ ਕਾਂਗਰਸ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਬਾਰੇ ਇਹ ਕੀ ਬੋਲ ਗਏ ਰਣਨੀਤ ਬਿੱਟੂ

ਕਾਂਗਰਸ ਨੇ ਬਿੱਟੂ, ਭਾਜਪਾ ਆਗੂ ਤਰਵਿੰਦਰ ਮਾਰਵਾਹ, ਉੱਤਰ ਪ੍ਰਦੇਸ਼ ਸਰਕਾਰ ਦੇ ਮੰਤਰੀ ਰਘੁਰਾਜ ਸਿੰਘ ਅਤੇ ਸ਼ਿਵ ਸੈਨਾ ਦੇ ਵਿਧਾਇਕ ਸੰਜੇ ਗਾਇਕਵਾੜ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 351, 352, 353, 61 ਤਹਿਤ ਐੱਫ.ਆਈ.ਆਰ. ਦਰਜ ਕਰਨ ਦੀ ਮੰਗ ਕੀਤੀ ਹੈ। ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਰਵਨੀਤ ਸਿੰਘ ਬਿੱਟੂ ਨੇ ਐਤਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਉਨ੍ਹਾਂ ਦੀ ਅਮਰੀਕਾ ਫੇਰੀ ਦੌਰਾਨ ਸਿੱਖਾਂ ਬਾਰੇ ਕੀਤੀ ਟਿੱਪਣੀ ਦੀ ਆਲੋਚਨਾ ਕਰਦਿਆਂ ਉਨ੍ਹਾਂ ਨੂੰ 'ਦੇਸ਼ ਦਾ ਸਭ ਤੋਂ ਵੱਡਾ ਦੁਸ਼ਮਣ ਅਤੇ ਅੱਤਵਾਦੀ' ਦੱਸਿਆ ਸੀ। ਭਾਜਪਾ ਆਗੂ ਰਘੁਰਾਜ ਸਿੰਘ, ਮਰਵਾਹ ਅਤੇ ਸ਼ਿਵ ਸੈਨਾ ਦੇ ਵਿਧਾਇਕ ਸੰਜੇ ਗਾਇਕਵਾੜ ਨੇ ਵੀ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤੇ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News