CM ਆਤਿਸ਼ੀ ਖ਼ਿਲਾਫ਼ ਚੋਣ ਲੜੇਗੀ ਅਲਕਾ ਲਾਂਬਾ, ਕਾਂਗਰਸ ਨੇ ਇਸ ਸੀਟ ਤੋਂ ਦਿੱਤੀ ਟਿਕਟ
Friday, Jan 03, 2025 - 06:00 PM (IST)
ਨਵੀਂ ਦਿੱਲੀ- ਕਾਂਗਰਸ ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਅਲਕਾ ਲਾਂਬਾ ਨੂੰ ਦਿੱਲੀ ਦੀ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਆਤਿਸ਼ੀ ਖ਼ਿਲਾਫ਼ ਮੈਦਾਨ 'ਚ ਉਤਾਰਿਆ ਹੈ। ਕਾਂਗਰਸ ਨੇ ਆਪਣੀ ਮਹਿਲਾ ਇਕਾਈ ਦੀ ਪ੍ਰਧਾਨ ਅਲਕਾ ਲਾਂਬਾ ਨੂੰ ਦਿੱਲੀ ਦੀ ਕਾਲਕਾਜੀ ਵਿਧਾਨ ਸਭਾ ਖੇਤਰ ਤੋਂ ਟਿਕਟ ਦਿੱਤੀ ਹੈ।
ਕਾਂਗਰਸ ਹੁਣ ਤੱਕ ਦਿੱਲੀ ਵਿਧਾਨ ਸਭਾ ਚੋਣਾਂ ਲਈ 48 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਚੁੱਕੀ ਹੈ। ਕਾਂਗਰਸ ਨੇ ਆਮ ਆਦਮੀ ਪਾਰਟੀ ਦੇ ਦਿੱਗਜਾਂ ਖ਼ਿਲਾਫ਼ ਵੱਡੇ ਚਿਹਰਿਆਂ ਨੂੰ ਉਤਾਰਨ ਦਾ ਫ਼ੈਸਲਾ ਕੀਤਾ ਹੈ, ਜਿਸ ਦੇ ਅਧੀਨ ਨਵੀਂ ਦਿੱਲੀ ਵਿਧਾਨ ਸਭਾ ਸੀਟ 'ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਸਾਬਕਾ ਸੰਸਦ ਮੈਂਬਰ ਸੰਦੀਪ ਦੀਕਸ਼ਤ ਨੂੰ ਟਿਕਟ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਸਾਹਮਣੇ ਜੰਗਪੁਰਾ ਸੀਟ ਤੋਂ ਫਰਹਾਦ ਸੂਰੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਅਲਕਾ ਲਾਂਬਾ ਨੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਦਿੱਲੀ ਯੂਨੀਵਰਸਿਟੀ 'ਚ ਸਟੂਡੈਂਟ ਲੀਡਰ ਵਜੋਂ ਕੀਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8