WFI ਪ੍ਰਧਾਨ ਤੇ BJP MP ਖ਼ਿਲਾਫ਼ ਪਹਿਲਵਾਨਾਂ ਦੇ ਧਰਨੇ ''ਤੇ ਕਾਂਗਰਸ ਦਾ ਹਮਲਾ, ਜਾਣੋ ਕੀ ਹੈ ਪੂਰਾ ਮਾਮਲਾ
Thursday, Jan 19, 2023 - 12:54 AM (IST)
ਨੈਸ਼ਨਲ ਡੈਸਕ : ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਧਰਨੇ 'ਤੇ ਬੈਠੇ ਪਹਿਲਵਾਨਾਂ ਨੂੰ ਹੁਣ ਕਾਂਗਰਸ ਪਾਰਟੀ ਦਾ ਸਮਰਥਨ ਮਿਲ ਗਿਆ ਹੈ। ਕਾਂਗਰਸ ਨੇਤਾ ਪਵਨ ਖੇੜਾ ਨੇ ਇਸ ਮਾਮਲੇ 'ਚ ਭਾਜਪਾ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਇਸ ਨੂੰ ਗੰਭੀਰ ਮਾਮਲਾ ਦੱਸਿਆ ਹੈ। ਉਨ੍ਹਾਂ ਕਿਹਾ, "ਇਕ ਬੇਮਿਸਾਲ ਸਥਿਤੀ ਜਿੱਥੇ ਭਾਰਤ ਦੇ ਚੋਟੀ ਦੇ ਪਹਿਲਵਾਨ ਬਜਰੰਗ ਪੂਨੀਆ, ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਨੂੰ ਇਕ ਭਾਜਪਾ ਐੱਮਪੀ ਦੁਆਰਾ ਨਿਯੰਤਰਿਤ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਵਿਰੋਧ ਵਿੱਚ ਧਰਨੇ 'ਤੇ ਬੈਠਣਾ ਪਿਆ।"
ਇਹ ਵੀ ਪੜ੍ਹੋ : ਜੰਤਰ-ਮੰਤਰ 'ਤੇ ਧਰਨੇ 'ਤੇ ਬੈਠੀ ਪਹਿਲਵਾਨ ਵਿਨੇਸ਼ ਫੋਗਾਟ ਦਾ ਵੱਡਾ ਇਲਜ਼ਾਮ, ਖਿਡਾਰੀਆਂ ਦਾ ਕੀਤਾ ਗਿਆ ਸ਼ੋਸ਼ਣ
ਕਾਂਗਰਸ ਨੇਤਾ ਨੇ ਅੱਗੇ ਲਿਖਿਆ, "ਕੋਚਾਂ ਦੇ ਖ਼ਿਲਾਫ਼ ਜਿਣਸੀ ਸ਼ੋਸ਼ਣ ਅਤੇ ਮਾਨਸਿਕ ਪ੍ਰੇਸ਼ਾਨੀ ਦੀਆਂ ਗੰਭੀਰ ਸ਼ਿਕਾਇਤਾਂ ਆਈਆਂ ਹਨ।" ਦੱਸ ਦੇਈਏ ਕਿ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਣਸੀ ਸ਼ੋਸ਼ਣ ਵਰਗੇ ਗੰਭੀਰ ਦੋਸ਼ ਲਾਉਂਦਿਆਂ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕੀਤਾ। ਇਸ ਮਾਮਲੇ 'ਤੇ ਪਹਿਲਵਾਨ ਵਿਨੇਸ਼ ਫੋਗਾਟ ਦਾ ਕਹਿਣਾ ਹੈ ਕਿ ਜਦੋਂ ਤੱਕ ਪ੍ਰਧਾਨ ਨਹੀਂ ਬਦਲਿਆ ਜਾਂਦਾ ਉਦੋਂ ਤੱਕ ਧਰਨਾ ਜਾਰੀ ਰਹੇਗਾ।
ਇਹ ਵੀ ਪੜ੍ਹੋ : ਟਰਾਂਸਪੋਰਟ ਮੰਤਰੀ ਨੇ RTA ਦਫ਼ਤਰ ’ਚ ਮਾਰਿਆ ਛਾਪਾ, ਡਰਾਈਵਿੰਗ ਟ੍ਰੈਕ ਤੇ PRTC ਆਫਿਸ ਦੀ ਵੀ ਕੀਤੀ ਚੈਕਿੰਗ
ਦੂਜੇ ਪਾਸੇ ਬੁੱਧਵਾਰ ਦੇਰ ਸ਼ਾਮ ਖੇਡ ਮੰਤਰਾਲੇ ਨੇ ਪੂਰੀ ਘਟਨਾ ਦਾ ਨੋਟਿਸ ਲੈਂਦਿਆਂ WFI ਪ੍ਰਧਾਨ ਨੂੰ ਨੋਟਿਸ ਜਾਰੀ ਕੀਤਾ। ਮੰਤਰਾਲੇ ਨੇ ਪੂਰੇ ਮਾਮਲੇ 'ਤੇ 72 ਘੰਟਿਆਂ ਦੇ ਅੰਦਰ ਜਵਾਬ ਦੇਣ ਦੇ ਨਿਰਦੇਸ਼ ਦਿੱਤੇ ਹਨ। ਹਾਲਾਂਕਿ, WFI ਪ੍ਰਧਾਨ ਨੇ ਖੁੱਲ੍ਹੀ ਜਾਂਚ ਦੀ ਅਪੀਲ ਕੀਤੀ ਹੈ। ਉਸ ਨੇ ਸਪੱਸ਼ਟ ਕਿਹਾ ਕਿ ਦੋਸ਼ੀ ਪਾਏ ਜਾਣ 'ਤੇ ਉਹ ਫਾਂਸੀ 'ਤੇ ਲਟਕਣ ਨੂੰ ਤਿਆਰ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।