ਦਿੱਲੀ ਦੀਆਂ ਸਾਰੀਆਂ 7 ਸੀਟਾਂ ’ਤੇ ਚੋਣ ਲੜ ਸਕਦੀ ਹੈ ਕਾਂਗਰਸ!

Thursday, Aug 17, 2023 - 04:45 PM (IST)

ਨਵੀਂ ਦਿੱਲੀ (ਭਾਸ਼ਾ) : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਪਾਰਟੀ ਦੀ ਦਿੱਲੀ ਇਕਾਈ ਦੇ ਸੀਨੀਅਰ ਨੇਤਾਵਾਂ ਨਾਲ ਬੈਠਕ ਕਰ ਕੇ ਰਾਸ਼ਟਰੀ ਰਾਜਧਾਨੀ ਦੀਆਂ ਸਾਰੀਆਂ 7 ਸੀਟਾਂ ਲਈ ਤਿਆਰੀਆਂ ਅਤੇ ਜ਼ਮੀਨੀ ਪੱਧਰ ’ਤੇ ਸੰਗਠਨ ਕਰਨ ’ਤੇ ਚਰਚਾ ਕਰਨ ਦਾ ਫੈਸਲਾ ਕੀਤਾ ਗਿਆ। ਸੂਤਰਾਂ ਦਾ ਕਹਿਣਾ ਹੈ ਕਿ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਆਗੂਆਂ ਨੇ ਲੋਕ ਸਭਾ ਦੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਨਾਲ ਗਠਜੋੜ ਦਾ ਫੈਸਲਾ ਪਾਰਟੀ ਲੀਡਰਸ਼ਿਪ ’ਤੇ ਛੱਡ ਦਿੱਤਾ ਹੈ। ਪਾਰਟੀ ਦੀ ਸੂਬਾ ਇਕਾਈ ਦੇ ਵਧੇਰੇ ਨੇਤਾਵਾਂ ਦੀ ਰਾਏ ਗਠਜੋੜ ਦੇ ਵਿਰੁੱਧ ਹੈ। ਸੂਤਰਾਂ ਨੇ ਇਹ ਵੀ ਕਿਹਾ ਕਿ ਖੜਗੇ ਅਤੇ ਰਾਹੁਲ ਨੇ ਇਕਜੁੱਟ ਹੋ ਕੇ ਅੱਗੇ ਵਧਣ ਅਤੇ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ​​ਕਰਨ ’ਤੇ ਜ਼ੋਰ ਦਿੱਤਾ। ਮੀਟਿੰਗ ਤੋਂ ਬਾਅਦ ਕਾਂਗਰਸ ਦੀ ਨੇਤਰੀ ਅਲਕਾ ਲਾਂਬਾ ਨੇ ਕਿਹਾ ਕਿ ਕਾਂਗਰਸ ਦਿੱਲੀ ਦੀਆਂ ਸਾਰੀਆਂ 7 ਸੀਟਾਂ ’ਤੇ ਇੱਕਲਿਆਂ ਚੋਣ ਲੜ ਸਕਦੀ ਹੈ । ਨੇਤਾਵਾਂ ਨੂੰ ਸਾਰੀਆਂ 7 ਸੀਟਾਂ ’ਤੇ ਲੋਕਾਂ ਦਰਮਿਆਨ ਜਾਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਬਰਨਾਲਾ 'ਚ ਹੋਏ ਦੋਹਰੇ ਕਤਲ ਕੇਸ ਦੀ ਗੁੱਥੀ ਸੁਲਝੀ, ਘਰ ਜਵਾਈ ਹੀ ਨਿਕਲਿਆ ਕਾਤਲ

ਪਾਰਟੀ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ, ਦਿੱਲੀ ਦੇ ਇੰਚਾਰਜ ਦੀਪਕ ਬਾਬਰੀਆ, ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਚੌਧਰੀ ਅਨਿਲ ਕੁਮਾਰ, ਸੀਨੀਅਰ ਆਗੂ ਅਜੇ ਮਾਕਨ, ਜੈਪ੍ਰਕਾਸ਼ ਅਗਰਵਾਲ ਸਮੇਤ ਕਈ ਹੋਰ ਆਗੂ ਹਾਜ਼ਰ ਸਨ। ਬੱਬਰੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੀਟਿੰਗ ਵਿੱਚ ਗਠਜੋੜ ਬਾਰੇ ਕੋਈ ਚਰਚਾ ਨਹੀਂ ਹੋਈ ਪਰ ਕਾਂਗਰਸ ਲੀਡਰਸ਼ਿਪ ਇਸ ਸਬੰਧੀ ਜੋ ਵੀ ਫੈਸਲਾ ਕਰੇਗੀ, ਉਹ ਸਭ ਨੂੰ ਪ੍ਰਵਾਨ ਹੋਵੇਗਾ। ਆਮ ਆਦਮੀ ਪਾਰਟੀ ਦੀ ਮੁੱਖ ਬੁਲਾਰੇ ਪ੍ਰਿਯੰਕਾ ਕੱਕੜ ਨੇ ਉਨ੍ਹਾਂ ਦੇ ਬਿਆਨ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਜੇ ਕਾਂਗਰਸ ਨੇ ਅਜਿਹਾ ਕੋਈ ਫੈਸਲਾ ਲਿਆ ਹੈ ਤਾਂ 31 ਅਗਸਤ ਅਤੇ 1 ਸਤੰਬਰ ਨੂੰ ਮੁੰਬਈ ’ਚ ਹੋਣ ਵਾਲੀ ਵਿਰੋਧੀ ਧਿਰ ਦੀ ਬੈਠਕ ’ਚ ‘ਆਪ’ ਦੇ ਸ਼ਾਮਲ ਹੋਣ ਦਾ ਕੋਈ ਮਤਲਬ ਨਹੀਂ ਹੈ। ਸਾਡੀ ਸਿਖਰਲੀ ਲੀਡਰਸ਼ਿਪ ਤੈਅ ਕਰੇਗੀ ਕਿ ‘ਇੰਡੀਆ’ ਗਠਜੋੜ ਦੀ ਅਗਲੀ ਮੀਟਿੰਗ ਵਿਚ ਸ਼ਾਮਲ ਹੋਣਾ ਹੈ ਜਾਂ ਨਹੀਂ।

ਇਹ ਵੀ ਪੜ੍ਹੋ : ਕੈਨੇਡਾ ਤੋਂ ਆਈ ਮਾੜੀ ਖ਼ਬਰ ਨੇ ਵਿਛਾਏ ਸੱਥਰ, ਚੂੜੇ ਦਾ ਰੰਗ ਫਿੱਕਾ ਪੈਣ ਤੋਂ ਪਹਿਲਾਂ ਜਹਾਨੋ ਤੁਰ ਗਈ ਪੰਜਾਬ ਦੀ ਧੀ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 
 


Anuradha

Content Editor

Related News