ਖੱਟੜ ਸਰਕਾਰ ਦੀ ਸ਼ਿਕਾਇਤ ਲੈ ਕੇ ਚੋਣ ਕਮਿਸ਼ਨ ਪਹੁੰਚੀ ਕਾਂਗਰਸ

09/25/2019 11:36:31 AM

ਨਵੀਂ ਦਿੱਲੀ/ਚੰਡੀਗੜ੍ਹ—ਹਰਿਆਣਾ ਕਾਂਗਰਸ ਦੇ ਨੇਤਾਵਾਂ ਦੇ ਇੱਕ ਵਫਦ ਨੇ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਲੈ ਕੇ ਦਿੱਲੀ ਚੋਣ ਕਮਿਸ਼ਨ ਪਹੁੰਚੇ। ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਮਿਸ਼ਨ ਨੂੰ ਸ਼ਿਕਾਇਤ 'ਚ ਕਿਹਾ ਹੈ ਕਿ ਹਰਿਆਣਾ ਸਰਕਾਰ ਖੁੱਲੇਆਮ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੀ ਹੈ। ਖੱਟੜ ਸਰਕਾਰ ਨੇ ਹੁਣ ਤੱਕ ਸੜਕਾਂ 'ਤੇ ਲੱਗੇ ਹੋਰਡਿੰਗਜ਼ ਨਹੀਂ ਉਤਾਰੇ ਹਨ। ਨਵੀਂ ਭਰਤੀਆਂ ਕੱਢੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਭਰਮਾਉਣ ਲਈ ਇੰਟਰਵਿਊ 'ਤੇ ਬੁਲਾਇਆ ਜਾ ਰਿਹਾ ਹੈ।

ਚੋਣ ਸੰਚਾਲਨ ਕਮੇਟੀ ਦੇ ਚੇਅਰਮੈਨ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਦੱਸਿਆ ਹੈ ਕਿ ਅਸੀਂ ਆਪਣੀ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ ਪਰ ਕਮਿਸ਼ਨ ਵੱਲੋਂ ਕੋਈ ਸਮਾਂ ਸੀਮਾ ਨਹੀਂ ਦਿੱਤਾ ਗਿਆ ਹੈ। ਅਸੀਂ ਆਪਣੀ ਗੱਲ ਉਨ੍ਹਾਂ ਸਾਹਮਣੇ ਰੱਖੀ ਹੈ, ਜੋ ਵੀ ਉਲੰਘਣਾ ਹੋ ਰਹੀ ਹੈ, ਉਸ ਦੇ ਸਾਰੇ ਤੱਥ ਰੱਖੇ ਹਨ, ਹੁਣ ਉਹ ਦੇਖਣਗੇ ਅਤੇ ਕਾਰਵਾਈ ਕਰਨਗੇ। ਹੁੱਡਾ ਨੇ ਇਹ ਵੀ ਕਿਹਾ ਹੈ ਕਿ ਨੌਕਰੀਆਂ ਲਈ ਸਿਰਫ ਇੰਟਰਵਿਊ ਹੀ ਨਹੀਂ ਕਾਗਜ਼ਾਤ ਜਾਂਚਣ ਦੇ ਨਾਂ 'ਤੇ ਵੀ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਬੁਲਾ ਕੇ ਭਰਮਾਇਆ ਜਾ ਰਿਹਾ ਹੈ।

ਸ਼ੈਲਜਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਕਿਸਾਨਾਂ, ਵੱਖ-ਵੱਖ ਯੋਜਨਾਵਾਂ ਦੇ ਲਾਭਪਾਤਰੀਆਂ ਦੇ ਨਾਂ ਨਿੱਜੀ ਚਿੱਠੀ ਲਿਖੀ ਹੈ ਅਤੇ ਇੱਕ ਨਿਊਜ਼ ਪੇਪਰ ਦੀ ਰਿਪੋਰਟ ਹੈ ਕਿ ਅਜਿਹੀਆਂ ਚਿੱਠੀਆਂ ਕਾਫੀ ਗਿਣਤੀ 'ਚ ਹੁਣ ਵੀ ਪੋਸਟ ਆਫਿਸ 'ਚ ਰੱਖੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸਾਨੂੰ ਸ਼ੱਕ ਹੈ ਕਿ ਉਹ ਚੋਣਾਂ ਦੌਰਾਨ ਕਿਸਾਨਾਂ ਅਤੇ ਯੋਜਨਾਵਾਂ ਦੇ ਲਾਭਪਾਤਰੀਆਂ ਨੂੰ ਪ੍ਰਭਾਵਿਤ ਕਰਨ ਲਈ ਵੰਡਾਏ ਜਾਣਗੇ। ਕਮਿਸ਼ਨ ਦਾ ਕਹਿਣਾ ਹੈ ਕਿ ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ 'ਚ ਰੱਖਿਆ ਜਾਵੇਗਾ ਅਤੇ ਇਸ ਗੱਲ ਦਾ ਭਰੋਸਾ ਦਿਵਾਉਂਦੇ ਹਾਂ ਕਿ ਚੋਣਾਂ 'ਚ ਕੁਝ ਗਲਤ ਨਾ ਹੋਵੇ। ਦੱਸਣਯੋਗ ਹੈ ਕਿ ਹਰਿਆਣਾ ਦੀਆਂ ਸਾਰੀਆਂ 90 ਵਿਧਾਨ ਸਭਾ ਸੀਟਾਂ ਲਈ 21 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 24 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।


Iqbalkaur

Content Editor

Related News