ਪ੍ਰਿਯੰਕਾ ਗਾਂਧੀ ਨੇ ਕੋਰੋਨਾ ਆਫ਼ਤ ''ਤੇ ਯੋਗੀ ਨੂੰ ਲਿਖੀ ਚਿੱਠੀ, ਆਖ਼ੀ ਇਹ ਗੱਲ

Tuesday, Apr 27, 2021 - 06:26 PM (IST)

ਨਵੀਂ ਦਿੱਲੀ- ਕਾਂਗਰਸ ਦੀ ਉੱਤਰ ਪ੍ਰਦੇਸ਼ ਦੀ ਇੰਚਾਰਜ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਮੰਗਲਵਾਰ ਨੂੰ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੂੰ ਚਿੱਠੀ ਲਿਖ ਕੇ ਕੋਰੋਨਾ ਨਾਲ ਪੀੜਤ ਲੋਕਾਂ ਨੂੰ ਤੁਰੰਤ ਰਾਹਤ ਦੇਣ ਦੀ ਮੰਗ ਕੀਤੀ ਹੈ। ਪ੍ਰਿਯੰਕਾ ਨੇ ਕਿਹਾ ਕਿ ਪ੍ਰਦੇਸ਼ ਦੇ ਗ੍ਰਾਮੀਣ ਇਲਾਕਿਆਂ 'ਚ ਕੋਰੋਨਾ ਦੀ ਜਾਂਚ ਦਾ ਕੰਮ ਬਿਲਕੁਲ ਨਹੀਂ ਹੋ ਰਿਹਾ ਹੈ ਅਤੇ ਸ਼ਹਿਰਾਂ 'ਚ ਵੀ ਲੋਕਾਂ ਨੂੰ ਕੋਰੋਨਾ ਦੀ ਜਾਂਚ ਕਰਨਾ ਮੁਸ਼ਕਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹਸਪਤਾਲਾਂ 'ਚ ਬੈੱਡ, ਆਕਸੀਜਨ ਅਤੇ ਦਵਾਈਆਂ ਦੀ ਭਾਰੀ ਕਿੱਲਤ ਹੈ ਅਤੇ ਕੋਰੋਨਾ ਦੀ ਦਵਾਈ ਦੀ ਜ਼ਬਰਦਸਤ ਕਾਲਾਬਾਜ਼ਾਰੀ ਹੋ ਰਹੀ ਹੈ।

PunjabKesari
ਕਾਂਗਰਸ ਦੀ ਜਨਰਲ ਸਕੱਤਰ ਨੇ ਸ਼੍ਰੀ ਯੋਗੀ 'ਤੇ ਹਮਲਾ ਕਰਦੇ ਹੋਏ ਕਿਹਾ,''ਇਸ ਲੜਾਈ 'ਚ ਲੋਕਾਂ ਨੂੰ ਕੋਰੋਨਾ ਨਾਲ ਲੜਨ ਲਈ ਇਕੱਲਾ ਨਾ ਛੱਡੋ। ਮੁੱਖ ਮੰਤਰੀ ਜਨਤਾ ਦੇ ਪ੍ਰਤੀ ਮੁੱਖ ਮੰਤਰੀ ਜਵਾਬਦੇਹ ਬਣਨ ਅਤੇ ਸਿਹਤ ਕਾਮਿਆਂ ਅਤੇ ਫਰੰਟ ਲਾਈਨ ਵਰਕਰਾਂ  ਲਈ ਆਰਥਿਕ ਪੈਕੇਜ ਦਾ ਐਲਾਨ ਕਰਨ।''

PunjabKesari

ਇਹ ਵੀ ਪੜ੍ਹੋ : ਕੋਰੋਨਾ ਆਫ਼ਤ ਦਰਮਿਆਨ ਖੱਟੜ ਦਾ ਬਿਆਨ- 'ਜਿਸ ਦੀ ਮੌਤ ਹੋ ਗਈ, ਸਾਡੇ ਰੌਲਾ ਪਾਉਣ ਨਾਲ ਜਿਉਂਦਾ ਨਹੀਂ ਹੋਵੇਗਾ'

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News