ਕਾਂਗਰਸ ਨੇ CWC ਦੀ ਬੈਠਕ 'ਚ ਕੋਰੋਨਾ ਦੇ ਹਾਲਤ 'ਤੇ ਕੀਤੀ ਚਰਚਾ

Saturday, Apr 17, 2021 - 12:11 PM (IST)

ਕਾਂਗਰਸ ਨੇ CWC ਦੀ ਬੈਠਕ 'ਚ ਕੋਰੋਨਾ ਦੇ ਹਾਲਤ 'ਤੇ ਕੀਤੀ ਚਰਚਾ

ਨਵੀਂ ਦਿੱਲੀ- ਕਾਂਗਰਸ ਦੀ ਕਾਂਗਰਸ ਕਾਰਜ ਕਮੇਟੀ (ਸੀ.ਡਬਲਿਊ.ਸੀ.) ਨੇ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲਿਆਂ 'ਤੇਜ਼ੀ ਨਾਲ ਵਾਧੇ ਦਰਮਿਆਨ ਸ਼ਨੀਵਾਰ ਨੂੰ ਮੌਜੂਦਾ ਹਾਲਾਤ 'ਤੇ ਚਰਚਾ ਕੀਤੀ। ਪਾਰਟੀ ਸੂਤਰਾਂ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ 'ਚ ਵੀਡੀਓ ਕਾਨਫਰੰਸ ਦੇ ਮਾਧਿਅਮ ਨਾਲ ਚੱਲ ਰਹੀ ਬੈਠਕ 'ਚ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਸੀ.ਡਬਲਿਊ.ਸੀ. ਦੇ ਦੂਜੇ ਮੈਂਬਰ ਸ਼ਾਮਲ ਹੋਏ। ਸੂਤਰਾਂ ਅਨੁਸਾਰ, ਇਸ ਬੈਠਕ 'ਚ ਕੋਰੋਨਾ ਲਾਗ਼ ਅਤੇ ਇਸ ਸਥਿਤੀ ਨਾਲ ਨਜਿੱਠਣ ਲਈ ਚੁੱਕੇ ਜਾਣ ਵਾਲੇ ਜ਼ਰੂਰੀ ਕਦਮਾਂ ਨੂੰ ਲੈ ਕੇ ਚਰਚਾ ਕੀਤੀ ਗਈ।

ਇਹ ਵੀ ਪੜ੍ਹੋ : ਕਾਂਗਰਸ ਨੇ ਕੋਰੋਨਾ ਦੇ ਹਾਲਾਤ 'ਤੇ ਚਰਚਾ ਲਈ 17 ਅਪ੍ਰੈਲ ਨੂੰ CWC ਦੀ ਬੈਠਕ ਬੁਲਾਈ

ਇਸ 'ਚ ਸਰਕਾਰ ਤੋਂ ਜ਼ਰੂਰੀ ਕਦਮ ਚੁੱਕਣ ਦੀ ਮੰਗ ਨੂੰ ਲੈ ਪ੍ਰਸਤਾਵ ਵੀ ਪਾਸ ਕੀਤਾ ਜਾ ਸਕਦਾ ਹੈ। ਕਾਂਗਰਸ ਕੋਰੋਨਾ ਲਾਗ਼ ਦੀ ਸਥਿਤੀ ਨਾਲ ਨਜਿੱਠਣ ਦੇ ਸਰਕਾਰ ਦੇ ਤੌਰ-ਤਰੀਕਿਆਂ ਨੂੰ ਲੈ ਕੇ ਉਸ ਦੀ ਆਲੋਚਨਾ ਕਰਦੀ ਰਹੀ ਹੈ। ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਹਾਲ ਹੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਸੀ ਕਿ ਕੋਰੋਨਾ ਲਾਗ਼ ਵਿਰੁੱਧ ਟੀਕਾਕਰਨ ਦਾ ਵਿਸਥਾਰ ਕੀਤਾ ਜਾਵੇ।

ਇਹ ਵੀ ਪੜ੍ਹੋ : ਕੋਰੋਨਾ ਵੈਕਸੀਨ ਦੀ ਕਮੀ ਨੇ ਫਿੱਕਾ ਕੀਤਾ ‘ਟੀਕਾਕਰਨ ਉਤਸਵ’, ਮੱਠੀ ਰਹੀ ਰਫ਼ਤਾਰ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News