ਕਾਂਗਰਸ ਨੇ ਠੁਕਰਾਇਆ US ਰਾਸ਼ਟਰਪਤੀ ਟਰੰਪ ਦੇ ਸਨਮਾਨ 'ਚ ਰਾਤ ਦੇ ਖਾਣੇ ਦਾ ਸੱਦਾ

02/22/2020 8:04:16 PM

ਨਵੀਂ ਦਿੱਲੀ — ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਦਿੱਤੇ ਜਾਣ ਵਾਲੇ ਰਾਤ ਦੇ ਖਾਣੇ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵਿਰੋਧੀ ਨੂੰ ਸੱਦਾ ਦਿੱਤਾ ਪਰ ਕਾਂਗਰਸ ਨੇ ਇਸ ਸੱਦੇ ਨੂੰ ਇਹ ਕਹਿ ਕੇ ਠੁੱਕਰਾ ਦਿੱਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੱਦਾ ਨਹੀਂ ਦਿੱਤਾ ਗਿਆ ਹੈ। ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਨੂੰ ਦਿੱਤੇ ਜਾਣ ਵਾਲੇ ਰਾਤ ਦੇ ਖਾਣੇ 'ਚ ਉਹ ਨਹੀਂ ਜਾਣਗੇ। ਉਨ੍ਹਾਂ ਨੇ ਸਰਕਾਰ ਤੋਂ ਸਵਾਲ ਕਰਦੇ ਹੋਏ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਇਸ 'ਚ ਸੱਦਾ ਕਿਉਂ ਨਹੀਂ ਦਿੱਤਾ ਗਿਆ।
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ 25 ਫਰਵਰੀ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਰਾਸ਼ਟਰਪਤੀ ਭਵਨ 'ਚ ਰਾਤ ਦੇ ਖਾਣੇ 'ਤੇ ਸੱਦਾ ਦਿੱਤਾ ਹੈ। ਇਸ ਰਾਤ ਦੇ ਖਾਣੇ 'ਚ ਰਾਸ਼ਟਰਪਤੀ ਨੇ ਲੋਕ ਸਭਾ 'ਚ ਵਿਰੋਧ ਨੇਤਾ ਅਧੀਰ ਰੰਜਨ ਚੌਧਰੀ ਅਤੇ ਰਾਜਸਭਾ 'ਚ ਵਿਰੋਧੀ ਦੇ ਨੇਤਾ ਗੁਲਾਮ ਨਬੀ ਆਜ਼ਾਦ ਨੂੰ ਵੀ ਸੱਦਾ ਦਿੱਤਾ ਸੀ। ਦੱਸਣਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਟਰੰਪ 24 ਫਰਵਰੀ ਨੂੰ ਭਾਰਤ ਦੌਰੇ 'ਤੇ ਰਹੇ ਹਨ।
ਟਰੰਪ 24 ਫਰਵਰੀ ਨੂੰ ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ 'ਚ 'ਨਮਸਤੇ ਟਰੰਪ' ਪ੍ਰੋਗਰਾਮ ਨੂੰ ਸੰਬੋਧਿਤ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਨਾਲ ਰਹਿਣਗੇ। ਇਸ ਤੋਂ ਇਲਾਵਾ ਟਰੰਪ ਆਪਣੀ ਪਤਨੀ ਮੇਲਾਨੀਆ ਟਰੰਪ ਨਾਲ ਦੇਸ਼ ਦੇ ਅਜੁਬਿਆਂ 'ਚ ਸ਼ਾਮ ਤਾਜ ਮਹੱਲ ਨੂੰ ਦੇਖਣ ਜਾਣਗੇ। ਉਨ੍ਹਾਂ ਨਾਲ ਉੱਤਰ ਪ੍ਰਦੇਸ਼  ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਮੌਜੂਦ ਰਹਿਣਗੇ।


Related News