ਰੇਲ ਮੰਤਰੀ ਪਿਯੂਸ਼ ਗੋਇਲ ਤੋਂ ਕਾਂਗਰਸ ਨੇ ਮੰਗਿਆ ਅਸਤੀਫਾ

06/03/2020 7:26:37 PM

ਨਵੀਂ ਦਿੱਲੀ — ਕਾਂਗਰਸ ਨੇ ਕਿਹਾ ਹੈ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ 'ਚ ਰੇਲ ਮੰਤਰਾਲਾ ਨੇ ਗੈਰ-ਜ਼ਿੰਮੇਦਾਰ ਰਵੱਈਆ ਅਪਣਾਉਂਦੇ ਹੋਏ ਲਾਪਰਵਾਹੀ ਕੀਤੀ ਹੈ ਅਤੇ ਮਜ਼ਦੂਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ 'ਤੇ ਝੂਠ ਬੋਲਿਆ ਜਾ ਰਿਹਾ ਹੈ ਇਸ ਲਈ ਰੇਲ ਮੰਤਰੀ ਪਿਊਸ਼ ਗੋਇਲ ਅਸਤੀਫਾ ਦੇਣ ਜਾਂ ਉਨ੍ਹਾਂ ਨੂੰ ਹਟਾਇਆ ਜਾਣਾ ਚਾਹੀਦਾ ਹੈ। ਕਾਂਗਰਸ ਬੁਲਾਰਾ ਅਭਿਸ਼ੇਕ ਮਨੂ ਸਿੰਘਵੀ ਨੇ ਬੁੱਧਵਾਰ ਨੂੰ ਇਥੇ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਸਰਕਾਰ ਵਾਰ-ਵਾਰ ਕਹਿ ਰਹੀ ਹੈ ਕਿ ਮਜ਼ਦੂਰਾਂ ਨੂੰ ਮੁਫਤ ਘਰ ਪਹੁੰਚਾਇਆ ਗਿਆ ਹੈ ਜਦਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਕਿਹਾ ਹੈ ਕਿ ਇਨ੍ਹਾਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਤਕ 85 ਫੀਸਦੀ ਸਬਸਿਡੀ ਦੇ ਕੇ ਪਹੁੰਚਾਇਆ ਗਿਆ ਹੈ। ਇਸੇ ਤਰ੍ਹਾਂ ਸਬਸਿਡੀ ਦੇਣ ਦਾ ਦਾਅਵਾ ਟੀ.ਵੀ. ਚੈਨਲਾਂ 'ਤੇ ਕੇਂਦਰ ਸਰਕਾਰ ਦੇ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਕਰ ਰਹੇ ਹਨ।

ਉਨ੍ਹਾਂ ਨੇ ਇਸ ਨੂੰ ਪ੍ਰਵਾਸੀ ਮਜ਼ਦੂਰਾਂ ਨਾਲ ਕਰੂਰ ਮਜ਼ਾਕ ਦੱਸਿਆ ਅਤੇ ਕਿਹਾ ਕਿ ਸਰਕਾਰ ਹਰ ਮੁੱਦੇ 'ਤੇ ਝੂਠ ਬੋਲ ਰਹੀ ਹੈ ਅਤੇ ਰੇਲ ਮੰਤਰੀ ਦੀ ਅਵਿਵਸਥਾ ਸਾਰਿਆਂ ਦੇ ਸਾਹਮਣੇ ਹੈ ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਨੂੰ ਤੁਰੰਤ ਹਟਾਉਣਾ ਚਾਹੀਦਾ ਹੈ ਜਾਂ ਉਨ੍ਹਾਂ ਨੂੰ ਖੁਦ ਅਸਤੀਫਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 81 ਲੋਕਾਂ ਦੀ ਮੌਤ ਇਨ੍ਹਾਂ ਯਾਤਰਾਵਾਂ ਦੌਰਾਨ ਹੋਈ ਹੈ ਅਤੇ ਇਸ ਦਾ ਖੁਲਾਸਾ ਮੁਜ਼ਫੱਰਪੁਰ ਦੇ ਪਲੇਟਫਾਰਮ 'ਤੇ ਦਮ ਤੋੜਨ ਵਾਲੀ ਔਰਤ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਨਾਲ ਹੁੰਦਾ ਹੈ ਜਿਨ੍ਹਾਂ ਨੇ ਕਿਹਾ ਹੈ ਕਿ ਔਰਤ ਦੀ ਮੌਤ ਬਿਮਾਰੀ ਨਾਲ ਨਹੀਂ ਸਗੋਂ ਯਾਤਰਾ 'ਚ ਆਈ ਸਮੱਸਿਆ ਕਾਰਣ ਹੋਈ ਹੈ।


Inder Prajapati

Content Editor

Related News