ਕਾਂਗਰਸ ਨੇ ਦੇਸ਼ ਦੇ ਧਰਮ ਨਿਰਪੱਖ ਤਾਣੇ-ਬਾਣੇ ਨੂੰ ਤਬਾਹ ਕਰ ਦਿੱਤਾ: ਰਾਜਨਾਥ ਸਿੰਘ

Tuesday, Apr 23, 2024 - 07:49 PM (IST)

ਕਾਂਗਰਸ ਨੇ ਦੇਸ਼ ਦੇ ਧਰਮ ਨਿਰਪੱਖ ਤਾਣੇ-ਬਾਣੇ ਨੂੰ ਤਬਾਹ ਕਰ ਦਿੱਤਾ: ਰਾਜਨਾਥ ਸਿੰਘ

ਖੁੰਟੀ/ਝਾਰਖੰਡ (ਭਾਸ਼ਾ) : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਕਾਂਗਰਸ ’ਤੇ ਦੇਸ਼ ਦੇ ਧਰਮ ਨਿਰਪੱਖ ਤਾਣੇ-ਬਾਣੇ ਨੂੰ ਤਬਾਹ ਕਰਨ ਅਤੇ ਹਿੰਦੂਆਂ ਅਤੇ ਮੁਸਲਮਾਨਾਂ ਨੂੰ ਵੰਡਣ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਇਆ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਅਤੇ ਕੇਂਦਰੀ ਮੰਤਰੀ ਅਰਜੁਨ ਮੁੰਡਾ ਦੇ ਹੱਕ ’ਚ ਖੁੰਟੀ ’ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸਿੰਘ ਨੇ ਦੋਸ਼ ਲਾਇਆ ਕਿ ਕਾਂਗਰਸ ਲੋਕਾਂ ਦੀ ਭਲਾਈ ਦੇ ਵਿਰੁੱਧ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ: ਭਾਰਤੀ ਮੂਲ ਦੇ ਵਿਆਹੁਤਾ ਸ਼ਖ਼ਸ ਨੇ ਕੁੱਟ-ਕੁੱਟ ਕੇ ਮਾਰੀ ਪ੍ਰੇਮਿਕਾ, ਹੁਣ ਅਦਾਲਤ ਨੇ ਸੁਣਾਈ ਇਹ ਸਜ਼ਾ

ਉਨ੍ਹਾਂ ਕਿਹਾ, "ਕਾਂਗਰਸ ਨੇ ਦੇਸ਼ ਦੇ ਧਰਮ ਨਿਰਪੱਖ ਤਾਣੇ-ਬਾਣੇ ਨੂੰ ਤਬਾਹ ਕਰ ਦਿੱਤਾ, ਪਰ ਭਾਜਪਾ ਧਰਮ ਜਾਂ ਜਾਤ ਦੇ ਆਧਾਰ ’ਤੇ ਕਿਸੇ ਵੀ ਤਰ੍ਹਾਂ ਦੇ ਵਿਤਕਰੇ ਤੋਂ ਬਚਦੀ ਹੈ।" ਸਿੰਘ ਨੇ ਇਹ ਵੀ ਕਿਹਾ ਕਿ ਨਵੀਂ ਦਿੱਲੀ ’ਚ ਜਾਮੀਆ ਮਿਲੀਆ ਇਸਲਾਮੀਆ ਅਤੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ’ਚ ਐਸਸੀ/ਐਸਟੀ ਰਿਜ਼ਰਵੇਸ਼ਨ ਨੂੰ ਖਤਮ ਕਰਨ ’ਚ ਕਾਂਗਰਸ ਨੇ "ਮਹੱਤਵਪੂਰਨ" ਭੂਮਿਕਾ ਨਿਭਾਈ ਹੈ।

ਇਹ ਵੀ ਪੜ੍ਹੋ: ਖ਼ੁਸ਼ਖ਼ਬਰੀ; ਹੁਣ ਭਾਰਤੀਆਂ ਨੂੰ ਮਿਲੇਗਾ ਲੰਬੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ, 29 ਦੇਸ਼ਾਂ 'ਚ ਜਾਣਾ ਹੋਵੇਗਾ ਆਸਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


author

cherry

Content Editor

Related News