ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ ’ਚ ਕੀਤੇ ਵਾਅਦੇ ਮੁਤਾਬਕ ਕਿਸਾਨਾਂ ਦੇ ਕਰਜ਼ੇ ਮੁਆਫ਼ ਨਹੀਂ ਕੀਤੇ: ਸਤੀਸ਼ ਪੂਨੀਆ
Tuesday, Oct 18, 2022 - 02:39 PM (IST)
ਜੈਪੁਰ- ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੂਬਾ ਇਕਾਈ ਦੇ ਪ੍ਰਧਾਨ ਸਤੀਸ਼ ਪੂਨੀਆ ਨੇ ਸੋਮਵਾਰ ਨੂੰ ਸੂਬਾ ਕਾਂਗਰਸ ਸਰਕਾਰ ’ਤੇ ਚੋਣ ਮੈਨੀਫੈਸਟੋ ’ਚ ਕੀਤੇ ਵਾਅਦੇ ਮੁਤਾਬਕ ਕਿਸਾਨਾਂ ਦਾ ਕਰਜ਼ਾ ਮੁਆਫ਼ ਨਾ ਕਰਨ ਦਾ ਦੋਸ਼ ਲਾਇਆ ਹੈ, ਜਿਸ ਕਾਰਨ ਸੈਂਕੜੇ ਕਿਸਾਨਾਂ ਨੇ ਨਿਰਾਸ਼ਾ ਅਤੇ ਜ਼ਮੀਨਾਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਹੈ। ਹਜ਼ਾਰਾਂ ਕਿਸਾਨਾਂ ਦੀ ਜ਼ਮੀਨ ਨਿਲਾਮ ਹੋ ਗਈ ਹੈ।
ਇਹ ਵੀ ਪੜ੍ਹੋ- ਇਨਕਮ ਟੈਕਸ ਨੂੰ ਮਿਲੀ ਵੱਡੀ ਸਫ਼ਲਤਾ, ਰੀਅਲ ਅਸਟੇਟ ਕਾਰੋਬਾਰੀ ਦੇ ਘਰ ’ਚੋਂ ਮਿਲੇ ਲੱਖਾਂ ਰੁਪਏ ਅਤੇ ਗਹਿਣੇ
ਪੂਨੀਆ ਨੇ ਸੀਕਰ ਦੇ ਲਕਸ਼ਮਣਗੜ੍ਹ ’ਚ ਭਾਜਪਾ ਦੇ ਕਿਸਾਨ ਆਕ੍ਰੋਸ਼ ਸੰਮੇਲਨ ’ਚ ਕਿਹਾ ਕਿ ਕਾਂਗਰਸ ਸਰਕਾਰ ਚੋਣ ਮੈਨੀਫੈਸਟੋ 'ਚ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਹੈ ਅਤੇ ਕਰੀਬ 60 ਲੱਖ ਕਿਸਾਨ ਅਜੇ ਵੀ ਕਰਜ਼ਾ ਮੁਆਫ਼ੀ ਦੀ ਉਡੀਕ ਕਰ ਰਹੇ ਹਨ।
ਇਸ ਮੌਕੇ ਵਿਰੋਧੀ ਧਿਰ ਦੇ ਉਪ ਨੇਤਾ ਰਾਜਿੰਦਰ ਰਾਠੌਰ ਅਤੇ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ। ਪੂਨੀਆ ਨੇ ਦਾਅਵਾ ਕੀਤਾ ਕਿ ਸੂਬੇ ’ਚ ਬਹੁਤ ਸਾਰੇ ਕਰਜ਼ੇ ਹੇਠ ਦੱਬੇ ਕਿਸਾਨ ਖ਼ੁਦਕੁਸ਼ੀ ਕਰ ਚੁੱਕੇ ਹਨ ਅਤੇ ਸੂਬਾ ਸਰਕਾਰ ਨੂੰ ਕਰਜ਼ਾ ਮੁਆਫ਼ੀ ਦਾ ਆਪਣਾ ਵਾਅਦਾ ਪੂਰਾ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ- ਫਾਰੂਕ ਬੋਲੇ- ਜਦੋਂ ਤੱਕ ਪਾਕਿਸਤਾਨ ਨਾਲ ਗੱਲ ਨਹੀਂ ਹੁੰਦੀ, ਕਸ਼ਮੀਰ ’ਚ ਜਾਰੀ ਰਹੇਗਾ ਕਤਲੇਆਮ
ਇਸ ਦੌਰਾਨ ਕਾਂਗਰਸ ਦੇ ਸੂਬਾ ਪ੍ਰਧਾਨ ਗੋਵਿੰਦ ਸਿੰਘ ਦੋਤਸਰਾ ਨੇ ਪਲਟਵਾਰ ਕਰਦਿਆਂ ਕਿਹਾ ਕਿ ਭਾਜਪਾ ਆਗੂ ਆਪਣੇ ਕੁਝ ਵਰਕਰਾਂ ਨੂੰ ਬੁਲਾ ਕੇ ਕਿਸਾਨ ਹਿਤੈਸ਼ੀ ਹੋਣ ਦਾ ਢੌਂਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਅਜਿਹੀ ਸਿਆਸੀ ਪਾਰਟੀ ਹੈ ਜਿਸ ਦੀ ਸਰਕਾਰ ਨੇ ਸੂਬੇ ਦੇ ਕਿਸਾਨਾਂ ਦਾ 14 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਹੈ।