ਟਰੰਪ ਦੇ ਦਾਅਵੇ ''ਤੇ ਵਿਦੇਸ਼ ਮੰਤਰਾਲੇ ਦਾ ਬਿਆਨ ਕਾਫ਼ੀ ਨਹੀਂ, ਮੋਦੀ ਦੇਣ ਜਵਾਬ : ਰਾਹੁਲ

07/23/2019 2:03:04 PM

ਨਵੀਂ ਦਿੱਲੀ— ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਚੁਕੇ ਰਾਹੁਲ ਗਾਂਧੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦਾਅਵੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਿਆ ਹੈ। ਰਾਹੁਲ ਗਾਂਧੀ ਨੇ ਟਵੀਟ ਕਰ ਕੇ ਕਿਹਾ ਕਿ ਜੇਕਰ ਟਰੰਪ ਦਾ ਦਾਅਵਾ ਸਹੀ ਹੈ ਤਾਂ ਮੋਦੀ ਨੇ ਭਾਰਤ ਦੇ ਹਿੱਤਾਂ ਨਾਲ ਦਗ਼ਾਬਾਜ਼ੀ ਕੀਤੀ ਹੈ। ਰਾਹੁਲ ਨੇ ਆਪਣੇ ਟਵੀਟ 'ਚ ਲਿਖਿਆ,''ਰਾਸ਼ਟਰਪਤੀ ਟਰੰਪ ਦਾ ਕਹਿਣਾ ਹੈ ਕਿ ਮੋਦੀ ਨੇ ਉਨ੍ਹਾਂ ਤੋਂ ਕਸ਼ਮੀਰ 'ਤੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਵਿਚੋਲਗੀ ਕਰਨ ਲਈ ਕਿਹਾ ਹੈ! ਜੇਕਰ ਸਹੀ ਹੈ ਤਾਂ ਮੋਦੀ ਨੇ ਭਾਰਤ ਦੇ ਹਿੱਤਾਂ ਅਤੇ 1972 ਦੇ ਸ਼ਿਮਲਾ ਸਮਝੌਤੇ ਨਾਲ ਧੋਖਾ ਕੀਤਾ। ਇਕ ਕਮਜ਼ੋਰ ਵਿਦੇਸ਼ ਮੰਤਰਾਲੇ ਦਾ ਖੰਡਨ ਵੀ ਕਾਫ਼ੀ ਨਹੀਂ ਹੈ। ਪੀ.ਐੱਮ. ਨੂੰ ਰਾਸ਼ਟਰ ਨੂੰ ਦੱਸਣਾ ਚਾਹੀਦਾ ਹੈ ਕਿ ਟਰੰਪ ਅਤੇ ਉਨ੍ਹਾਂ ਦਰਮਿਆਨ ਬੈਠਕ 'ਚ ਕੀ ਹੋਇਆ ਸੀ।''PunjabKesariਦਰਅਸਲ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਵ੍ਹਾਈਟ ਹਾਊਸ 'ਚ ਮੁਲਾਕਾਤ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਸ਼ਮੀਰ ਮਾਮਲੇ 'ਚ ਵਿਚੋਲਗੀ ਕਰਨ ਲਈ ਤਿਆਰ ਹੈ, ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੀ.ਐੱਮ. ਨਰਿੰਦਰ ਮੋਦੀ ਨੇ ਵੀ ਉਨ੍ਹਾਂ ਨੂੰ ਵਿਚੋਲਗੀ ਕਰਨ ਲਈ ਕਿਹਾ ਸੀ। ਉੱਥੇ ਹੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਹ ਵਿਚੋਲਗੀ ਕਰਨ ਲਈ ਤਿਆਰ ਹਨ, ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੀ.ਐੱਮ. ਨਰਿੰਦਰ ਮੋਦੀ ਨੇ ਵੀ ਉਨ੍ਹਾਂ ਨੂੰ ਵਿਚੋਲਗੀ ਕਰਨ ਲਈ ਕਿਹਾ ਸੀ। ਉੱਥੇ ਹੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ ਮੁੱਦੇ 'ਤੇ ਬਿਆਨ ਨੂੰ ਲੈ ਕੇ ਮੰਗਲਵਾਰ ਨੂੰ ਸੰਸਦ 'ਚ ਖੂਬ ਹੰਗਾਮਾ ਹੋਇਆ। ਮੰਗਲਵਾਰ ਸਵੇਰੇ ਕਾਂਗਰਸ ਵਲੋਂ ਰਾਜ ਸਭਾ ਅਤੇ ਲੋਕ ਸਭਾ ਦੋਵੇਂ ਜਗ੍ਹਾ ਇਸ ਮਸਲੇ ਨੂੰ ਚੁੱਕਿਆ ਗਿਆ। ਇਸ ਦੌਰਾਨ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਇਸ ਮੁੱਦੇ 'ਤੇ ਅਧਿਕਾਰਤ ਬਿਆਨ ਦਿੱਤਾ, ਉਨ੍ਹਾਂ ਨੇ ਕਿਹਾ ਕਿ ਕਸ਼ਮੀਰ ਭਾਰਤ ਅਤੇ ਪਾਕਿਸਤਾਨ ਦਰਮਿਆਨ ਦੋ-ਪੱਖੀ ਮੁੱਦਾ ਹੈ। ਇਸ ਮੁੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਿਸੇ ਤਰ੍ਹਾਂ ਦੀ ਵਿਚੋਲਗੀ ਦੀ ਪੇਸ਼ਕਸ਼ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਨਹੀਂ ਕੀਤੀ ਗਈ ਹੈ।


DIsha

Content Editor

Related News