ਕਾਂਗਰਸ ਨੇ ਸੀਨੀਅਰ ਲੀਡਰ ਨੂੰ 6 ਸਾਲਾਂ ਲਈ ਪਾਰਟੀ ''ਚੋਂ ਕੱਢਿਆ
Saturday, Jul 05, 2025 - 08:12 AM (IST)

ਨਵੀਂ ਦਿੱਲੀ (ਯੂ. ਐੱਨ. ਆਈ)- ਕਾਂਗਰਸ ਨੇ ਸੀਨੀਅਰ ਆਗੂ ਗੁਰਚਰਨ ਸਿੰਘ ਰਾਜੂ ਨੂੰ ਪਾਰਟੀ ’ਚੋਂ 6 ਸਾਲਾਂ ਲਈ ਕੱਢ ਦਿੱਤਾ ਹੈ। ਉਨ੍ਹਾਂ ਦੀ ਮੁੱਢਲੀ ਮੈਂਬਰੀ ਤੁਰੰਤ ਖ਼ਤਮ ਕਰ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦਾ DSP ਗ੍ਰਿਫ਼ਤਾਰ! ਮਾਨ ਸਰਕਾਰ ਦਾ ਵੱਡਾ ਐਕਸ਼ਨ
ਇਹ ਫੈਸਲਾ ਇੱਥੇ ਚੇਅਰਮੈਨ ਨਰਿੰਦਰ ਨਾਥ ਦੀ ਪ੍ਰਧਾਨਗੀ ਹੇਠ ਦਿੱਲੀ ਪ੍ਰਦੇਸ਼ ਕਾਂਗਰਸ ਅਨੁਸ਼ਾਸਨ ਕਮੇਟੀ ਦੀ ਮੀਟਿੰਗ ’ਚ ਲਿਆ ਗਿਆ। ਕਮੇਟੀ ਮੈਂਬਰ ਸ਼ੋਏਬ ਦਾਨਿਸ਼, ਵਰਿਆਮ ਕੌਰ, ਡਾ. ਓਨਿਕਾ ਮਹਿਰੋਤਰਾ ਤੇ ਅਸ਼ਵਨੀ ਧਵਨ ਵੀ ਮੀਟਿੰਗ ’ਚ ਮੌਜੂਦ ਸਨ। ਮੀਟਿੰਗ ’ਚ ਵਿਚਾਰ-ਵਟਾਂਦਰੇ ਤੋਂ ਬਾਅਦ ਕ੍ਰਿਸ਼ਨਾ ਨਗਰ ਜ਼ਿਲਾ ਪ੍ਰਧਾਨ ਗੁਰਚਰਨ ਨੂੰ ਪਾਰਟੀ ਵਿਰੋਧੀ ਸਰਗਰਮੀਆਂ ’ਚ ਸ਼ਾਮਲ ਹੋਣ ਕਾਰਨ ਭਾਰਤੀ ਰਾਸ਼ਟਰੀ ਕਾਂਗਰਸ ਦੇ ਸੰਵਿਧਾਨ ਦੀ ਧਾਰਾ 19 (ਸੀ) 4 ਅਧੀਨ 6 ਸਾਲਾਂ ਲਈ ਸਾਰੇ ਪਾਰਟੀ ’ਚੋਂ ਕੱਢ ਦਿੱਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8