ਕਾਂਗਰਸ ਨੇ ਸੀਨੀਅਰ ਲੀਡਰ ਨੂੰ ਪਾਰਟੀ 'ਚੋਂ ਕੱਢਿਆ, ਜ਼ਿਮਨੀ ਚੋਣਾਂ ਤੋਂ ਠੀਕ ਪਹਿਲਾਂ ਕੀਤੀ ਵੱਡੀ ਕਾਰਵਾਈ
Friday, Oct 18, 2024 - 09:22 AM (IST)
ਤਿਰੂਵਨੰਤਪੁਰਮ/ਪਲੱਕੜ (ਭਾਸ਼ਾ)- ਕੇਰਲ ਦੀਆਂ ਪਲੱਕੜ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਦੇ ਫ਼ੈਸਲੇ ਨੂੰ ਲੈ ਕੇ ਪਾਰਟੀ ਲੀਡਰਸ਼ਿਪ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਕਾਂਗਰਸ ਦੇ ਡਿਜੀਟਲ ਮੀਡੀਆ ਕਨਵੀਨਰ ਡਾ. ਪੀ. ਸਰੀਨ ਨੂੰ ਵੀਰਵਾਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ 'ਤੇ ਮੰਥਨ ਸ਼ੁਰੂ, ਕਾਂਗਰਸ ਨੇ ਸੱਦੀ ਮੀਟਿੰਗ
ਕੇਰਲ ਪ੍ਰਦੇਸ਼ ਕਾਂਗਰਸ ਕਮੇਟੀ (ਕੇ. ਪੀ. ਸੀ. ਸੀ.) ਨੇ ਇਹ ਫ਼ੈਸਲਾ ਉਸੇ ਸਮੇਂ ਲਿਆ ਜਦੋਂ ਸਰੀਨ ਨੇ ਪਲੱਕੜ ਵਿਚ ਇਕ ਪ੍ਰੈੱਸ ਕਾਨਫਰੰਸ ਵਿਚ ਖੱਬੇ ਜਮਹੂਰੀ ਮੋਰਚੇ (ਐੱਲ. ਡੀ. ਐੱਫ.) ਨਾਲ ਮਿਲ ਕੇ ਅੱਗੇ ਕੰਮ ਕਰਨ ਦਾ ਇਰਾਦਾ ਪ੍ਰਗਟਾਇਆ। ਸਰੀਨ ਜਦੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ ਤਾਂ ਵਿਰੋਧੀ ਧਿਰ ਦੇ ਨੇਤਾ ਵੀ. ਡੀ. ਸਤੀਸ਼ਨ, ਵਡਕਾਰਾ ਦੇ ਸੰਸਦ ਮੈਂਬਰ ਸ਼ਫੀ ਪਰਮਬਿਲ ਅਤੇ ਪਲੱਕੜ ਜ਼ਿਮਨੀ ਚੋਣਾਂ ਕਾਂਗਰਸ ਦੇ ਉਮੀਦਵਾਰ ਰਾਹੁਲ ਮਮਕੂਟਥਿਲ ਸਮੇਤ ਕਾਂਗਰਸੀ ਨੇਤਾਵਾਂ ’ਤੇ ਦੋਸ਼ ਲਗਾ ਰਹੇ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8