ਭਾਜਪਾ ''ਤੇ ਸੰਵਿਧਾਨ ਬਦਲਣ ਦਾ ਝੂਠਾ ਇਲਜ਼ਾਮ ਲਾ ਰਹੀ ਕਾਂਗਰਸ : ਗਡਕਰੀ

Monday, Nov 18, 2024 - 11:27 AM (IST)

ਭਾਜਪਾ ''ਤੇ ਸੰਵਿਧਾਨ ਬਦਲਣ ਦਾ ਝੂਠਾ ਇਲਜ਼ਾਮ ਲਾ ਰਹੀ ਕਾਂਗਰਸ : ਗਡਕਰੀ

ਠਾਣੇ (ਮਹਾਰਾਸ਼ਟਰ) : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਇਹ ਕਾਂਗਰਸ ਹੀ ਹੈ, ਜਿਸ ਨੇ 1975 ਵਿੱਚ ਐਮਰਜੈਂਸੀ ਦੌਰਾਨ ਸੰਵਿਧਾਨ ਵਿੱਚ ਸੋਧ ਕੀਤੀ ਸੀ ਪਰ ਹੁਣ ਉਹ ਬੇਬੁਨਿਆਦ ਦਾਅਵੇ ਕਰ ਰਹੀ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਸੰਵਿਧਾਨ ਨੂੰ ਬਦਲਣ ਦੀ ਯੋਜਨਾ ਬਣਾ ਰਹੀ ਹੈ। ਮਹਾਰਾਸ਼ਟਰ ਵਿੱਚ 20 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐਤਵਾਰ ਰਾਤ ਨੂੰ ਠਾਣੇ ਸ਼ਹਿਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਗਡਕਰੀ ਨੇ ਕਿਹਾ ਕਿ ਸੰਵਿਧਾਨ ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਕੋਈ ਨਹੀਂ ਬਦਲ ਸਕਦਾ। 

ਇਹ ਵੀ ਪੜ੍ਹੋ - ਅੱਜ ਜਾਂ ਭਲਕੇ ਪੈ ਸਕਦੈ ਭਾਰੀ ਮੀਂਹ, ਇਸ ਸੂਬੇ ਦੇ 18 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ

ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨੇ ਦੇਸ਼ ਵਿੱਚ ਖੇਤਰਾਂ ਦੇ ਤੇਜ਼ੀ ਨਾਲ ਸ਼ਹਿਰੀਕਰਨ ਦੇ ਮੱਦੇਨਜ਼ਰ ਟਿਕਾਊ ਬੁਨਿਆਦੀ ਢਾਂਚਾ ਬਣਾਉਣ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ। ਵਰਣਨਯੋਗ ਹੈ ਕਿ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਪਾਰਟੀ ਦੇ ਹੋਰ ਸੀਨੀਅਰ ਨੇਤਾਵਾਂ ਨੇ ਆਪਣੀਆਂ ਚੋਣ ਰੈਲੀਆਂ ਵਿਚ ਦੋਸ਼ ਲਗਾਇਆ ਹੈ ਕਿ ਭਾਜਪਾ ਸੰਵਿਧਾਨ ਨੂੰ ਤਬਾਹ ਕਰਨ ਦਾ ਕੰਮ ਕਰ ਰਹੀ ਹੈ। ਕਾਂਗਰਸ ਦੇ ਦੋਸ਼ਾਂ ਨੂੰ ਖਾਰਜ ਕਰਦੇ ਹੋਏ ਗਡਕਰੀ ਨੇ ਕਿਹਾ, ''ਸੰਵਿਧਾਨ ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਕੋਈ ਨਹੀਂ ਬਦਲ ਸਕਦਾ। ਦਰਅਸਲ, ਇਹ ਕਾਂਗਰਸ ਹੀ ਸੀ, ਜਿਸ ਨੇ 1975 ਵਿੱਚ ਐਮਰਜੈਂਸੀ ਦੌਰਾਨ ਸੰਵਿਧਾਨ ਵਿੱਚ ਸੋਧ ਕੀਤੀ ਸੀ। ਇਨ੍ਹਾਂ ਨੂੰ ਬਾਅਦ ਵਿੱਚ ਜਨਤਾ ਪਾਰਟੀ ਦੀ ਸਰਕਾਰ ਨੇ ਉਲਟਾ ਦਿੱਤਾ ਸੀ।''

ਇਹ ਵੀ ਪੜ੍ਹੋ - ਸਰਕਾਰ ਦਾ ਵੱਡਾ ਫ਼ੈਸਲਾ: ਸਕੂਲ ਬੰਦ ਕਰਨ ਦੇ ਹੁਕਮ

ਮੰਤਰੀ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੁਮਾਇੰਦਿਆਂ ਦੀ ਚੋਣ ਕਰਦੇ ਸਮੇਂ ਜਾਤ ਆਧਾਰਿਤ ਰਾਜਨੀਤੀ ਨੂੰ ਛੱਡ ਕੇ ਵਿਕਾਸ ਨੂੰ ਪਹਿਲ ਦੇਣ। ਉਹਨਾਂ ਨੇ ਕਿਹਾ, "ਸਾਡਾ ਧਿਆਨ ਇੱਕ ਅਜਿਹੇ ਪ੍ਰਗਤੀਸ਼ੀਲ ਦ੍ਰਿਸ਼ਟੀਕੌਣ 'ਤੇ ਹੋਣਾ ਚਾਹੀਦਾ ਹੈ, ਜੋ ਆਧੁਨਿਕ ਬੁਨਿਆਦੀ ਢਾਂਚੇ ਅਤੇ ਜੀਵਨ ਦੇ ਬਿਹਤਰ ਮਿਆਰ ਨੂੰ ਯਕੀਨੀ ਬਣਾਵੇ। " 

ਇਹ ਵੀ ਪੜ੍ਹੋ - ਮਾਤਾ-ਪਿਤਾ ਦੀ ਮੌਤ ਤੋਂ ਬਾਅਦ ਇਹ ਮੈਂਬਰ ਹੁੰਦਾ ਪੈਨਸ਼ਨ ਲੈਣ ਦਾ ਹੱਕਦਾਰ, ਜਾਣੋ ਸ਼ਰਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News