ਰਾਜਸਥਾਨ ਸੰਕਟ: ਕਾਂਗਰਸ ਨੇ ਆਪਣੇ ਨੇਤਾਵਾਂ ਨੂੰ ਦਿੱਤੀ ਸਖ਼ਤ ਚਿਤਾਵਨੀ, ਜਾਰੀ ਕੀਤੀ ਐਡਵਾਈਜ਼ਰੀ

Friday, Sep 30, 2022 - 03:33 AM (IST)

ਨਵੀਂ ਦਿੱਲੀ (ਯੂ. ਐੱਨ. ਆਈ.) : ਕਾਂਗਰਸ ਨੇ ਰਾਜਸਥਾਨ ਦੇ ਆਪਣੇ ਨੇਤਾਵਾਂ ਨੂੰ ਪਾਰਟੀ ਦੇ ਹੋਰ ਨੇਤਾਵਾਂ ਖ਼ਿਲਾਫ਼ ਟਿੱਪਣੀ ਨਾ ਕਰਨ ਦੀ ਸਖਤ ਹਦਾਇਤ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ਅਜਿਹਾ ਕਰਨ ਵਾਲੇ ਨੇਤਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਾਂਗਰਸ ਦੇ ਜਨਰਲ ਸਕੱਤਰ ਸੰਗਠਨ ਕੇ.ਸੀ. ਵੇਣੂਗੋਪਾਲ ਨੇ ਵੀਰਵਾਰ ਨੂੰ ਇਸ ਸਬੰਧੀ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ ਰਾਜਸਥਾਨ ਕਾਂਗਰਸ ਦੇ ਕੁਝ ਨੇਤਾ ਪਾਰਟੀ ਦੇ ਹੋਰ ਨੇਤਾਵਾਂ ਖ਼ਿਲਾਫ਼ ਅਤੇ ਅੰਦਰੂਨੀ ਮਾਮਲਿਆਂ ਨੂੰ ਲੈ ਕੇ ਟਿੱਪਣੀਆਂ ਕਰ ਰਹੇ ਹਨ। ਅਜਿਹੀਆਂ ਟਿੱਪਣੀਆਂ ਪਾਰਟੀ ਦੇ ਹਿੱਤ ਵਿੱਚ ਨਹੀਂ ਹਨ, ਇਸ ਲਈ ਅਜਿਹਾ ਕਰਨ ਵਾਲੇ ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਸ਼ਰਮਨਾਕ: ਬਾਥਰੂਮ 'ਚ ਨਹਾਉਂਦੀਆਂ ਵਿਦਿਆਰਥਣਾਂ ਦੀ ਬਣਾਈ ਅਸ਼ਲੀਲ ਵੀਡੀਓ, ਦੋਸ਼ੀ ਗ੍ਰਿਫ਼ਤਾਰ

PunjabKesari

ਉਨ੍ਹਾਂ ਕਿਹਾ ਕਿ ਪਾਰਟੀ ਆਗੂਆਂ ਦੀਆਂ ਇਨ੍ਹਾਂ ਟਿੱਪਣੀਆਂ ਦਾ ਧਿਆਨ ਰੱਖਿਆ ਜਾ ਰਿਹਾ ਹੈ, ਇਸ ਲਈ ਕਿਸੇ ਵੀ ਆਗੂ ਨੂੰ ਅਜਿਹੀਆਂ ਜਨਤਕ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਪਾਰਟੀ ਨੇ ਪਹਿਲਾਂ ਪਾਰਟੀ ਆਗੂਆਂ ਨੂੰ ਹਦਾਇਤ ਕੀਤੀ ਸੀ ਕਿ ਉਹ ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਬਿਆਨਬਾਜ਼ੀ ਕਰਨ ਤੋਂ ਗੁਰੇਜ਼ ਕਰਨ।

ਇਹ ਵੀ ਪੜ੍ਹੋ : ਮੁਕੇਸ਼ ਅੰਬਾਨੀ ਨੂੰ ਮਿਲੀ Z ਪਲੱਸ ਸਕਿਓਰਿਟੀ, 58 ਕਮਾਂਡੋ ਸੁਰੱਖਿਆ 'ਚ ਰਹਿਣਗੇ ਹਰ ਸਮੇਂ ਤਾਇਨਾਤ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News