ਕਾਂਗਰਸ 'ਚ ਸ਼ਾਮਲ ਹੋਏ ਬਜਰੰਗ ਪੂਨੀਆ ਨੂੰ ਪਾਰਟੀ ਨੇ ਸੌਂਪੀ ਵੱਡੀ ਜ਼ਿੰਮੇਵਾਰੀ
Friday, Sep 06, 2024 - 09:58 PM (IST)

ਨੈਸ਼ਨਲ ਡੈਸਕ - ਭਾਰਤੀ ਪਹਿਲਵਾਨ ਬਜਰੰਗ ਪੂਨੀਆ ਨੇ ਰਾਜਨੀਤੀ 'ਚ ਐਂਟਰੀ ਕਰ ਲਈ ਹੈ। 30 ਸਾਲਾ ਬਜਰੰਗ 6 ਸਤੰਬਰ (ਸ਼ੁੱਕਰਵਾਰ) ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਬਜਰੰਗ ਤੋਂ ਇਲਾਵਾ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਵੀ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਈ ਹੈ।
ਉਥੇ ਹੀ ਕਾਂਗਰਸ ਨੇ ਬਜਰੰਗ ਪੂਨੀਆ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਕਾਂਗਰਸ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਕਿ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਜਰੰਗ ਪੂਨੀਆ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ’ਤੇ ਨਿਯੁਕਤ ਕਰਨ ਨੂੰ ਤੁਰੰਤ ਪ੍ਰਭਾਵ ਨਾਲ ਪ੍ਰਵਾਨਗੀ ਦੇ ਦਿੱਤੀ ਹੈ।