‘ਵਿਕਾਊ’ ਲੋਕਾਂ ਕਾਰਨ ਡਿੱਗੀ ਕਾਂਗਰਸ ਸਰਕਾਰ, ਹੁਣ ਅਜਿਹਾ ਨਹੀਂ ਹੋਵੇਗਾ : ਦਿਗਵਿਜੇ
Saturday, Mar 11, 2023 - 11:43 AM (IST)
ਸਤਨਾ- ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਜਿੱਤ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਸਰਕਾਰ ਪਿਛਲੀ ਵਾਰ ਕੁਝ ‘ਵਿਕਾਊ’ ਲੋਕਾਂ ਕਾਰਨ ਡਿੱਗੀ ਸੀ ਪਰ ਹੁਣ ਅਜਿਹਾ ਨਹੀਂ ਹੋਵੇਗਾ। ਇੱਥੇ ਆਪਣੇ ਇਕ ਦਿਨਾ ਠਹਿਰਾਅ ’ਤੇ ਪਹੁੰਚੇ ਦਿਗਵਿਜੇ ਨੇ ਸਥਾਨਕ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ 2023 ’ਚ ਸੂਬੇ ’ਚ ਕਾਂਗਰਸ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ।
ਉਨ੍ਹਾਂ ਕਿਹਾ ਕਿ ਮਹਿੰਗਾਈ ਅਤੇ ਭ੍ਰਿਸ਼ਟਾਚਾਰ ਨੂੰ ਘੱਟ ਕਰਨ ਲਈ ਕਾਂਗਰਸ ਦੀ ਸਰਕਾਰ ਜ਼ਰੂਰੀ ਹੈ। ਉਨ੍ਹਾਂ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸੰਦਰਭ ’ਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਨਿਸ਼ਾਨਾ ’ਤੇ ਆਰ. ਐੱਸ. ਐੱਸ. ਨਹੀਂ ਹੈ ਪਰ ਉਹ ਅਤੇ ਰਾਹੁਲ ਗਾਂਧੀ ਆਰ. ਐੱਸ. ਐੱਸ. ਦੇ ਨਿਸ਼ਾਨੇ ’ਤੇ ਰਹਿੰਦੇ ਹਨ। ਮੱਧ ਪ੍ਰਦੇਸ਼ ’ਚ ਮੁੱਖ ਮੰਤਰੀ ਦੇ ਅਹੁਦੇ ਦਾ ਚਿਹਰਾ ਕੌਣ ਹੋਵੇਗਾ, ਇਸ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਇਸ ਦਾ ਫੈਸਲਾ ਕਾਂਗਰਸ ਹਾਈਕਮਾਂਡ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ ਖ਼ੁਦ ਇਸ ਦੌੜ ’ਚ ਸ਼ਾਮਲ ਨਹੀਂ ਹੈ।