ਕਾਂਗਰਸ ਸਰਕਾਰ ਹਿੰਦੁਸਤਾਨ ਦਾ ਪੈਸਾ ‘ਹਿੰਦੁਸਤਾਨੀਆਂ’ ’ਤੇ ਹੀ ਖਰਚ ਕਰੇਗੀ : ਖੜਗੇ

Saturday, Jun 22, 2024 - 07:26 PM (IST)

ਨਵੀਂ ਦਿੱਲੀ, (ਭਾਸ਼ਾ)- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਤੇਲੰਗਾਨਾ ’ਚ ਕਿਸਾਨਾਂ ਦਾ 2 ਲੱਖ ਰੁਪਏ ਤਕ ਦਾ ਕਰਜ਼ਾ ਮੁਆਫ ਕਰਨ ਦੇ ਐਲਾਨ ਨੂੰ ਇਤਿਹਾਸਕ ਕਰਾਰ ਦਿੰਦੇ ਹੋਏ ਕਿਹਾ ਕਿ ਜਿੱਥੇ ਵੀ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਹੋਵੇਗੀ, ਉਥੇ ‘ਹਿੰਦੁਸਤਾਨ’ ਦਾ ਪੈਸਾ ਸਰਮਾਏਦਾਰਾਂ ’ਤੇ ਨਹੀਂ, ‘ਹਿੰਦੁਸਤਾਨੀਆਂ’ ’ਤੇ ਖਰਚ ਕੀਤਾ ਜਾਵੇਗਾ।

ਤੇਲੰਗਾਨਾ ਦੇ ਮੁੱਖ ਮੰਤਰੀ ਏ. ਰੇਵੰਤ ਰੈੱਡੀ ਨੇ ਸ਼ੁੱਕਰਵਾਰ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਕਿਹਾ ਸੀ ਕਿ ਜਿਨ੍ਹਾਂ ਕਿਸਾਨਾਂ ਨੇ 12 ਦਸੰਬਰ 2018 ਤੋਂ 9 ਦਸੰਬਰ 2023 ਦਰਮਿਆਨ 2 ਲੱਖ ਰੁਪਏ ਤੱਕ ਦਾ ਕਰਜ਼ਾ ਲਿਆ ਹੈ, ਨੂੰ ਪੂਰੀ ਤਰ੍ਹਾਂ ਮੁਆਫ ਕਰ ਦਿੱਤਾ ਜਾਵੇਗਾ।

ਖੜਗੇ ਨੇ ‘ਐਕਸ’ ਤੇ ਪੋਸਟ ਕੀਤਾ ਕਿ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਤੇਲੰਗਾਨਾ ਦੇ 40 ਲੱਖ ਤੋਂ ਵੱਧ ਕਿਸਾਨ ਪਰਿਵਾਰਾਂ ਨੂੰ ਕਰਜ਼ਾ ਮੁਕਤ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੈ।

16 ਸਾਲ ਪਹਿਲਾਂ ਕਾਂਗਰਸ ਦੀ ਅਗਵਾਈ ਵਾਲੀ ਯੂ. ਪੀ. ਏ. ਸਰਕਾਰ ਨੇ 3.73 ਕਰੋੜ ਕਿਸਾਨਾਂ ਦੇ 72,000 ਕਰੋੜ ਰੁਪਏ ਦੇ ਖੇਤੀ ਕਰਜ਼ੇ ਅਤੇ ਵਿਆਜ ਨੂੰ ਮੁਆਫ਼ ਕੀਤਾ ਸੀ। ਉਸ ਤੋਂ ਬਾਅਦ ਅਸੀਂ ਕਈ ਕਾਂਗਰਸ ਸ਼ਾਸਿਤ ਸੂਬਿਆਂ ਚ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ।


Rakesh

Content Editor

Related News