ਨਤੀਜਿਆਂ ਤੋਂ ਬਾਅਦ ਹਰਿਆਣਾ ''ਚ ਕਾਂਗਰਸ ਨੂੰ ਵੱਡਾ ਝਟਕਾ, ਇਸ ਦਿੱਗਜ ਨੇ ਛੱਡੀ ਪਾਰਟੀ

Thursday, Oct 17, 2024 - 06:24 PM (IST)

ਨਤੀਜਿਆਂ ਤੋਂ ਬਾਅਦ ਹਰਿਆਣਾ ''ਚ ਕਾਂਗਰਸ ਨੂੰ ਵੱਡਾ ਝਟਕਾ, ਇਸ ਦਿੱਗਜ ਨੇ ਛੱਡੀ ਪਾਰਟੀ

ਹਰਿਆਣਾ : ਕਾਂਗਰਸ ਦੇ ਸੀਨੀਅਰ ਆਗੂ ਕੈਪਟਨ ਅਜੈ ਸਿੰਘ ਯਾਦਵ ਨੇ ਹਰਿਆਣਾ ਵਿੱਚ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਉਨ੍ਹਾਂ ਨੇ ਵੀਰਵਾਰ (17 ਅਕਤੂਬਰ) ਨੂੰ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ। ਅੱਜ ਸਵੇਰੇ ਹੀ ਅਜੇ ਯਾਦਵ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ, ਉਹ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਯਾਦਵ ਦੇ ਦੋਸਤ ਵੀ ਹਨ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਰੇਲ ਟਿਕਟ ਬੁਕਿੰਗ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, 1 ਨਵੰਬਰ ਤੋਂ ਹੋਵੇਗਾ ਲਾਗੂ

ਅਜੈ ਯਾਦਵ ਨੇ ਐਕਸ 'ਤੇ ਲਿਖਿਆ ਕਿ ਮੈਂ ਏਆਈਸੀਸੀ ਓਬੀਸੀ ਵਿਭਾਗ ਦੇ ਪ੍ਰਧਾਨ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਭੇਜ ਦਿੱਤਾ ਹੈ। ਇਸ ਪੋਸਟ 'ਚ ਉਨ੍ਹਾਂ ਨੇ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੂੰ ਟੈਗ ਕੀਤਾ ਹੈ। ਉਹਨਾਂ ਨੇ ਕਿਹਾ, "ਅਸਤੀਫਾ ਦੇਣ ਦਾ ਇਹ ਫ਼ੈਸਲਾ ਅਸਲ ਵਿੱਚ ਮੁਸ਼ਕਲ ਸੀ, ਕਿਉਂਕਿ ਮੇਰੇ ਪਰਿਵਾਰ ਦਾ ਇਸ ਨਾਲ 70 ਸਾਲਾਂ ਤੋਂ ਸਬੰਧ ਸੀ। ਮੇਰੇ ਪਿਤਾ ਮਰਹੂਮ ਰਾਓ ਅਭੈ ਸਿੰਘ 1952 ਵਿੱਚ ਵਿਧਾਇਕ ਬਣੇ ਸਨ ਅਤੇ ਉਹਨਾਂ ਤੋਂ ਬਾਅਦ ਮੈਂ ਪਰਿਵਾਰਕ ਪਰੰਪਰਾ ਨੂੰ ਜਾਰੀ ਰੱਖਿਆ, ਪਰ ਸੋਨੀਆ ਗਾਂਧੀ ਵੱਲੋਂ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਣ ਤੋਂ ਬਾਅਦ ਮੇਰੇ ਨਾਲ ਹੋਏ ਮਾੜੇ ਸਲੂਕ ਕਾਰਨ ਪਾਰਟੀ ਹਾਈਕਮਾਂਡ ਤੋਂ ਮੇਰਾ ਮੋਹ ਭੰਗ ਹੋ ਗਿਆ।''

ਇਹ ਵੀ ਪੜ੍ਹੋ - 'ਆਪ' ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਬਿਜਲੀ ਕੁਨੈਕਸ਼ਨ ਲਈ ਨਹੀਂ ਲੈਣੀ ਪਵੇਗੀ NOC

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News