ਸੰਸਦ ਦੇ ਵਿਸ਼ੇਸ਼ ਸੈਸ਼ਨ 'ਚੇ ਅੱਜ ਰਣਨੀਤੀ ਤੈਅ ਕਰਨਗੇ ਕਾਂਗਰਸ ਅਤੇ ਵਿਰੋਧੀ ਗਠਜੋੜ 'ਇੰਡੀਆ'

09/05/2023 9:38:27 AM

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਅਤੇ ਵਿਰੋਧੀ ਗਠਜੋੜ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ' (ਇੰਡੀਆ) ਦੇ ਹੋਰ ਸੰਘਟਕ ਦਲ 18 ਸਤੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਵਿਸ਼ੇਸ਼ ਸੈਸ਼ਨ ਲਈ ਮੰਗਲਵਾਰ ਯਾਨੀ ਅੱਜ ਆਪਣੀ ਰਣਨੀਤੀ ਤੈਅ ਕਰਨਗੇ। ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਦੀ ਅਗਵਾਈ ਹੇਠ ਅੱਜ ਸ਼ਾਮ ਨੂੰ ਪਾਰਟੀ ਦੇ ਸੰਸਦੀ ਰਣਨੀਤੀ ਗਰੁੱਪ ਦੀ ਮੀਟਿੰਗ ਹੋਵੇਗੀ।

ਇਹ ਵੀ ਪੜ੍ਹੋ: ਐੱਸ. ਜੈਸ਼ੰਕਰ ਦਾ ਵੱਡਾ ਬਿਆਨ, G20 'ਚ ਕੌਣ ਆ ਰਿਹਾ ਹੈ, ਇਸ ਦੀ ਬਜਾਏ ਭਖਦੇ ਮੁੱਦਿਆਂ 'ਤੇ ਹੋਣਾ ਚਾਹੀਦੈ ਫੋਕਸ

ਇਸ ਤੋਂ ਬਾਅਦ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ 'ਇੰਡੀਆ' ਦੀਆਂ ਸੰਘਟਕ ਪਾਰਟੀਆਂ ਦੇ ਸਦਨ ਦੇ ਨੇਤਾਵਾਂ ਦੀ ਬੈਠਕ ਬੁਲਾਈ ਹੈ। ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਇਹ ਜਾਣਕਾਰੀ ਦਿੱਤੀ। ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇੱਥੇ ਰਾਜਾਜੀ ਮਾਰਗ ਸਥਿਤ ਆਪਣੀ ਰਿਹਾਇਸ਼ 'ਤੇ 'ਇੰਡੀਆ' ਦੀਆਂ ਸੰਘਟਕ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ਬੁਲਾਈ ਹੈ।

ਇਹ ਵੀ ਪੜ੍ਹੋ: ਲਹਿੰਦੇ ਪੰਜਾਬ 'ਚ ਪਤੀ ਨੇ ਆਪਣੇ ਭਰਾਵਾਂ ਨਾਲ ਮਿਲ ਕੇ ਕਤਲ ਕੀਤੀ ਪਤਨੀ, ਦਰੱਖ਼ਤ ਨਾਲ ਬੰਨ੍ਹ ਕੇ ਮਾਰੇ ਪੱਥਰ

ਕਾਂਗਰਸ ਸੂਤਰਾਂ ਦਾ ਕਹਿਣਾ ਹੈ ਕਿ ਪਾਰਟੀ ਇਸ ਸੈਸ਼ਨ 'ਚ ਮਹਿੰਗਾਈ, ਬੇਰੁਜ਼ਗਾਰੀ, ਅਡਾਨੀ ਮਾਮਲੇ 'ਤੇ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਬਣਾਉਣ ਦੀ ਮੰਗ, ਜਾਂਚ ਏਜੰਸੀਆਂ ਦੀ ਦੁਰਵਰਤੋਂ, ਸਰਹੱਦ 'ਤੇ ਚੀਨ ਦੇ ਹਮਲੇ ਅਤੇ ਜਨਹਿੱਤ ਦੇ ਹੋਰ ਮੁੱਦਿਆਂ ਨੂੰ ਉਠਾ ਸਕਦੀ ਹੈ। ਲੋਕ ਸਭਾ ਅਤੇ ਰਾਜ ਸਭਾ ਸਕੱਤਰੇਤ ਅਨੁਸਾਰ ਸੰਸਦ ਦੇ ਦੋਵਾਂ ਸਦਨਾਂ ਦਾ ਸੈਸ਼ਨ 18 ਤੋਂ 22 ਸਤੰਬਰ ਤੱਕ ਬਿਨਾਂ ਪ੍ਰਸ਼ਨ ਕਾਲ ਦੇ ਸੱਦਿਆ ਜਾਵੇਗਾ। ਇਸ ਸੈਸ਼ਨ ਵਿੱਚ ਪੰਜ ਬੈਠਕਾਂ ਹੋਣਗੀਆਂ ਅਤੇ ਬਦਲਵੇਂ ਕੈਲੰਡਰ ਬਾਰੇ ਮੈਂਬਰਾਂ ਨੂੰ ਵੱਖਰੇ ਤੌਰ 'ਤੇ ਸੂਚਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਭਾਰਤੀ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਬਣੇ ਪਿਤਾ, ਪਤਨੀ ਨੇ ਦਿੱਤਾ ਪੁੱਤਰ ਨੂੰ ਜਨਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News