ਤਿੰਨੋਂ ''ਕਾਲੇ ਕਾਨੂੰਨਾਂ'' ਨੂੰ ਰੱਦ ਕਰੇ ਅਤੇ MSP ਦੀ ਗਾਰੰਟੀ ਦਾ ਕਾਨੂੰਨ ਬਣਾਏ ਸਰਕਾਰ : ਸੈਲਜਾ

01/01/2021 4:09:11 PM

ਨਵੀਂ ਦਿੱਲੀ- ਕਾਂਗਰਸ ਦੀ ਹਰਿਆਣਾ ਇਕਾਈ ਦੀ ਪ੍ਰਧਾਨ ਕੁਮਾਰੀ ਸੈਲਜਾ ਨੇ ਨਵੇਂ ਸਾਲ ਦੇ ਪਹਿਲੇ ਦਿਨ ਸ਼ੁੱਕਰਵਾਰ ਨੂੰ ਸਿੰਘੂ ਸਰਹੱਦ 'ਤੇ ਕਿਸਾਨਾਂ ਦਰਮਿਆਨ ਪਹੁੰਚ ਕੇ ਲੰਗਰ ਸੇਵਾ 'ਚ ਹਿੱਸਾ ਲਿਆ ਅਤੇ ਸਰਕਾਰ ਨੂੰ ਤਿੰਨੋ 'ਕਾਲੇ ਕਾਨੂੰਨਾਂ' ਨੂੰ ਤੁਰੰਤ ਰੱਦ ਕਰਨਾ ਚਾਹੀਦਾ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਦੇਣ ਦਾ ਕਾਨੂੰਨ ਬਣਾਉਣਾ ਚਾਹੀਦਾ। ਸੈਲਜਾ ਵਲੋਂ ਜਾਰੀ ਬਿਆਨ ਅਨੁਸਾਰ, ਉਨ੍ਹਾਂ ਨੇ ਨਵੇਂ ਸਾਲ ਦੀ ਸ਼ੁਰੂਆਤ ਸਿੰਘੂ ਸਰਹੱਦ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਦਰਮਿਆਨ ਰਾਤ ਬਿਤਾ ਕੇ ਕੀਤੀ। ਇਸ ਦੌਰਾਨ ਕੁਮਾਰੀ ਸੈਲਜਾ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਲੰਗਰ ਸੇਵਾ 'ਚ ਵੀ ਆਪਣਾ ਸਹਿਯੋਗ ਦਿੱਤਾ। ਕੁਮਾਰੀ ਸੈਲਜਾ ਨੇ ਕਿਸਾਨਾਂ ਦੇ ਨਾਂ ਇਕ ਚਿੱਠੀ ਵੀ ਲਿਖੀ।

ਇਹ ਵੀ ਪੜ੍ਹੋ : ਕੀ ਤੁਸੀਂ ਅਜੇ ਵੀ ਨਹੀਂ ਜਾਣਦੇ ਕੀ ਨੇ ਖੇਤੀਬਾੜੀ ਕਾਨੂੰਨ ਤੇ ਕਿਉਂ ਹੋ ਰਿਹੈ ਵਿਰੋਧ ਤਾਂ ਪੜ੍ਹੋ ਇਹ ਖ਼ਾਸ ਰਿਪੋਰਟ

ਸਾਬਕਾ ਕੇਂਦਰੀ ਮੰਤਰੀ ਨੇ ਕਿਹਾ,''ਸਰਕਾਰ ਨੂੰ ਆਪਣੀ ਜਿੱਦ ਛੱਡ ਕੇ, ਇਨ੍ਹਾਂ ਤਿੰਨੋਂ ਕਾਲੇ ਕਾਨੂੰਨਾਂ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕਰਨਾ ਚਾਹੀਦਾ। ਇਸ ਦੇ ਨਾਲ ਹੀ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦਾ ਕਾਨੂੰਨ ਬਣਾਏ ਅਤੇ ਇਹ ਵੀ ਯਕੀਨੀ ਕਰੇ ਕਿ 100 ਫ਼ੀਸਦੀ ਫਸਲ ਐੱਮ.ਐੱਸ.ਪੀ. 'ਤੇ ਹੀ ਵਿਕੇ।'' ਉਨ੍ਹਾਂ ਨੇ ਸਰਾਕਰ ਤੋਂ ਇਹ ਅਪੀਲ ਵੀ ਕੀਤੀ,''ਪਰਾਲੀ ਨਾਲ ਸੰਬੰਧਤ ਵਾਤਾਵਰਣ ਆਰਡੀਨੈਂਸ ਅਤੇ ਬਿਜਲੀ ਬਿੱਲ 'ਤੇ ਜੋ ਸਰਕਾਰ ਨੇ ਕਿਸਾਨ ਨੇਤਾਵਾਂ ਨਾਲ ਵਾਅਦਾ ਕੀਤਾ ਹੈ, ਉਸ ਨੂੰ ਤੁਰੰਤ ਪ੍ਰਭਾਵ ਨਾਲ ਪੂਰਾ ਕੀਤਾ ਜਾਵੇ।'' ਸੈਲਜਾ ਨੇ ਕਿਹਾ,''ਇਸ ਭਿਆਨਕ ਠੰਡ 'ਚ ਕਿਸਾਨ ਸੜਕਾਂ 'ਤੇ ਅੰਦੋਲਨ ਕਰ ਰਹੇ ਹਨ ਅਤੇ 46 ਕਿਸਾਨ ਆਪਣਾ ਬਲੀਦਾਨ ਦੇ ਚੁਕੇ ਹਨ। ਇਕੱਲੇ ਹਰਿਆਣਾ ਤੋਂ 10 ਤੋਂ ਵੱਧ ਕਿਸਾਨ ਇਸ ਅੰਦੋਲਨ 'ਚ ਆਪਣੀ ਜਾਨ ਗਵਾ ਚੁਕੇ ਹਨ। ਸਾਡੀ ਮੰਗ ਹੈ ਕਿ ਇਸ ਅੰਦੋਲਨ 'ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰ ਵਾਲਿਆਂ ਨੂੰ ਮੁਆਵਜ਼ਾ ਅਤੇ ਨੌਕਰੀ ਪ੍ਰਦਾਨ ਕੀਤੀ ਜਾਵੇ।

ਇਹ ਵੀ ਪੜ੍ਹੋ : ਕਿਸਾਨੀ ਘੋਲ ਦਾ 37ਵਾਂ ਦਿਨ, 80 ਕਿਸਾਨ ਜਥੇਬੰਦੀਆਂ ਅੱਜ ਸਿੰਘੂ ਸਰਹੱਦ 'ਤੇ ਕਰਨਗੀਆਂ ਬੈਠਕ

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


DIsha

Content Editor

Related News