ਅਤੀਕ ਨੂੰ ‘ਭਾਰਤ ਰਤਨ’ ਦੇਣ ਦੀ ਮੰਗ ਕਰਨ ਵਾਲਾ ਕਾਂਗਰਸੀ ਆਗੂ ਗ੍ਰਿਫਤਾਰ, ਪਾਰਟੀ ਨੇ ਕੱਢਿਆ
Thursday, Apr 20, 2023 - 12:54 PM (IST)
ਪ੍ਰਯਾਗਰਾਜ- ਮਾਫੀਆ ਅਤੀਕ ਅਹਿਮਦ ਨੂੰ ‘ਸ਼ਹੀਦ’ ਦੱਸ ਕੇ ਭਾਰਤ ਰਤਨ ਦੀ ਮੰਗ ਕਰਨ ਵਾਲੇ ਕਾਂਗਰਸੀ ਕੌਂਸਲਰ ਰਾਜ ਕੁਮਾਰ ਉਰਫ ਰੱਜੂ ਭਈਆ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਉਸ ਨੂੰ ਪਾਰਟੀ ’ਚੋਂ 6 ਸਾਲ ਲਈ ਕੱਢ ਦਿੱਤਾ ਗਿਆ ਹੈ। ਚੋਣ ਨਿਸ਼ਾਨ ਜਾਰੀ ਹੋਣ ਕਾਰਨ ਕਾਂਗਰਸ ਦਾ ਚੋਣ ਨਿਸ਼ਾਨ ਉਸੇ ਕੋਲ ਹੀ ਰਹੇਗਾ। ਕਾਂਗਰਸ ਪਾਰਟੀ ਹੁਣ ਇਸ ਸੀਟ ’ਤੇ ਆਜ਼ਾਦ ਉਮੀਦਵਾਰ ਨੂੰ ਸਮਰਥਨ ਦੇਵੇਗੀ।
ਨਗਰ ਨਿਗਮ ਦੇ ਵਾਰਡ ਨੰਬਰ 43 ਦੇ ਕਾਂਗਰਸੀ ਉਮੀਦਵਾਰ ਰਾਜ ਕੁਮਾਰ ਨੇ ਵਾਦ ਵਿਵਾਦ ਵਾਲਾ ਬਿਆਨ ਦਿੱਤਾ ਸੀ। ਸੋਸ਼ਲ ਮੀਡੀਆ ’ਤੇ ਬਿਆਨ ਵਾਇਰਲ ਹੋਣ ਤੋਂ ਬਾਅਦ ਪੁਲਸ ਨੇ ਕਾਂਗਰਸੀ ਉਮੀਦਵਾਰ ਨੂੰ ਗ੍ਰਿਫਤਾਰ ਕਰ ਲਿਆ।
ਰਾਜ ਕੁਮਾਰ ਨੇ ਬਿਆਨ ’ਚ ਕਿਹਾ ਸੀ ਕਿ ਅਤੀਕ ਅਹਿਮਦ ਮਾਰਿਆ ਗਿਆ ਹੈ। ਉਹ ਸ਼ਹੀਦ ਹੈ। ਉਸ ਨੂੰ ਭਾਰਤ ਰਤਨ ਦਿੱਤਾ ਜਾਣਾ ਚਾਹੀਦਾ ਹੈ। ਯੋਗੀ ਨੂੰ ਅਸਤੀਫਾ ਦੇਣਾ ਚਾਹੀਦਾ ਹੈ। ਅਤੀਕ ਨੇ ਸ਼ਹੀਦੀ ਪ੍ਰਾਪਤ ਕੀਤੀ ਹੈ, ਇਸ ਲਈ ਉਸ ਦੀ ਮ੍ਰਿਤਕ ਦੇਹ ’ਤੇ ਤਿਰੰਗਾ ਰੱਖਿਆ ਜਾਣਾ ਚਾਹੀਦਾ ਸੀ।