ਮਨੀ ਲਾਂਡਰਿੰਗ ਮਾਮਲੇ ''ਚ ਕਾਂਗਰਸ ਨੇਤਾ ਡੀ.ਕੇ. ਸ਼ਿਵ ਕੁਮਾਰ ਗ੍ਰਿਫਤਾਰ
09/03/2019 8:51:11 PM
ਨਵੀਂ ਦਿੱਲੀ— ਕਰਨਾਟਕ ਦੇ ਕਾਂਗਰਸ ਨੇਤਾ ਡੀ.ਕੇ. ਸ਼ਿਵ ਕੁਮਾਰ ਨੂੰ ਈ.ਡੀ. ਨੇ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫਤਾਰ ਕਰ ਲਿਆ ਹੈ। ਡੀ.ਕੇ. ਸ਼ਿਵ ਕੁਮਾਰ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ। ਦੱਸ ਦਈਏ ਕਿ ਕਰਨਾਟਕ ਦੇ ਸੀਨੀਅਰ ਕਾਂਗਰਸ ਨੇਤਾ ਡੀ.ਕੇ. ਸ਼ਿਵ ਕੁਮਾਰ ਧਨ ਸੋਧ ਮਾਮਲੇ 'ਚ ਪੁੱਛਗਿੱਛ ਲਈ ਤੀਜੀ ਵਾਰ ਸੋਮਵਾਰ ਨੂੰ ਈ.ਡੀ. ਸਾਹਮਣੇ ਪੇਸ਼ ਹੋਏ। ਜਾਂਚ ਅਧਿਕਾਰੀਆਂ ਨੇ ਉਨ੍ਹਾਂ ਤੋਂ ਸ਼ੁੱਕਰਵਾਰ ਨੂੰ ਚਾਰ ਘੰਟੇ ਤੇ ਸ਼ਨੀਵਾਰ ਨੂੰ ਅੱਠ ਘੰਟੇ ਤਕ ਪੁੱਛਗਿੱਛ ਕੀਤੀ ਸੀ।
ਅਧਿਕਾਰੀਆਂ ਮੁਤਾਬਕ ਪਹਿਲਾਂ ਕੀਤੀ ਗਈ ਪੁੱਛਗਿੱਛ ਦੌਰਾਨ ਕਰਨਾਟਕ ਦੇ ਸਾਬਕਾ ਕੈਬਨਿਟ ਮੰਤਰੀ ਨੇ ਧਨਸੋਧ ਰੋਕਥਾਮ ਕਾਨੂੰਨ ਦੇ ਤਹਿਤ ਆਪਣਾ ਬਿਆਨ ਦਰਜ ਕਰਵਾਇਆ। ਸੋਮਵਾਰ ਨੂੰ ਵੀ ਉਨ੍ਹਾਂ ਦਾ ਬਿਆਨ ਦਰਜ ਕੀਤਾ ਜਾਵੇਗਾ।