ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਕੀਤਾ ਟਵੀਟ, ਸਰਹੱਦ ’ਤੇ ਚੀਨ ਦੀ ਘੁਸਪੈਠ ਸਬੰਧੀ ਕੇਂਦਰ ’ਤੇ ਕੀਤਾ ਹਮਲਾ

12/12/2022 10:21:53 PM

ਨੈਸ਼ਨਲ ਡੈਸਕ (ਬਿਊਰੋ) : ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਜੈਰਾਮ ਰਮੇਸ਼ ਨੇ ਚੀਨ ਵੱਲੋਂ ਭਾਰਤੀ ਸਰਹੱਦ ’ਚ ਕੀਤੀ ਜਾ ਰਹੀ ਘੁਸਪੈਠ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਹਮਲਾ ਕੀਤਾ ਹੈ। ਸਾਬਕਾ ਕੇਂਦਰੀ ਮੰਤਰੀ ਜੈਰਾਮ ਰਮੇਸ਼ ਨੇ ਟਵੀਟ ਕਰਦਿਆਂ ਕਿਹਾ ਕਿ ਸਾਨੂੰ ਭਾਰਤੀ ਫ਼ੌਜ ਦੀ ਬਹਾਦਰੀ ’ਤੇ ਮਾਣ ਹੈ। ਸਰਹੱਦ ’ਤੇ ਚੀਨ ਦੀਆਂ ਕਾਰਵਾਈਆਂ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਅਸੀਂ ਵਾਰ-ਵਾਰ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਪਰ ਮੋਦੀ ਸਰਕਾਰ ਆਪਣਾ ਸਿਆਸੀ ਅਕਸ ਬਚਾਉਣ ਲਈ ਹੀ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਕਾਰਨ ਚੀਨ ਦਾ ਹੌਸਲਾ ਵਧਦਾ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਬੋਲਣ ’ਤੇ ਪਾਬੰਦੀ ਲਾਉਣ ਵਾਲੀਆਂ ਸਿੱਖਿਆ ਸੰਸਥਾਵਾਂ ਦੀ ਹੁਣ ਖ਼ੈਰ ਨਹੀਂ, CM ਮਾਨ ਨੇ ਦਿੱਤੀ ਚੇਤਾਵਨੀ

PunjabKesari

ਜ਼ਿਕਰਯੋਗ ਹੈ ਕਿ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਸੈਕਟਰ ’ਚ ਚੀਨੀ ਫ਼ੌਜੀ ਐੱਲ.ਏ.ਸੀ. ਪਾਰ ਕਰਕੇ ਭਾਰਤੀ ਸਰਹੱਦ ’ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਭਾਰਤੀ ਫ਼ੌਜ ਦੇ ਜਵਾਨਾਂ ਨੇ ਮੂੰਹ-ਤੋੜ ਜਵਾਬ ਦਿੰਦਿਆਂ ਉਨ੍ਹਾਂ ਨੂੰ ਖਦੇੜ ਦਿੱਤਾ। ਸੂਤਰ ਦੱਸਦੇ ਹਨ ਕਿ ਇਸ ਝੜਪ ’ਚ ਦੋਵਾਂ ਪਾਸਿਓਂ ਫ਼ੌਜਾਂ ਦੇ ਜਵਾਨ ਜ਼ਖ਼ਮੀ ਹੋਏ ਹਨ।

ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਨੇ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਮਾਮਲੇ ’ਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ਼ ਚਲਾਨ ਕੀਤਾ ਪੇਸ਼


Manoj

Content Editor

Related News