ਆਪ੍ਰੇਸ਼ਨ ਸਿੰਧੂਰ ’ਤੇ ਕੀਤੀ ਵਿਵਾਦਪੂਰਨ ਟਿੱਪਣੀ, ਕਾਂਗਰਸ ਆਗੂ ਗ੍ਰਿਫਤਾਰ
Friday, Jun 06, 2025 - 11:17 PM (IST)
 
            
            ਅਹਿਮਦਾਬਾਦ, (ਭਾਸ਼ਾ)- ਕਾਂਗਰਸ ਦੀ ਗੁਜਰਾਤ ਇਕਾਈ ਦੇ ਜਨਰਲ ਸਕੱਤਰ ਰਾਜੇਸ਼ ਸੋਨੀ ਨੂੰ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ‘ਆਪ੍ਰੇਸ਼ਨ ਸਿੰਧੂਰ’ ਬਾਰੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ‘ਗੁੰਮਰਾਹਕੁੰਨ’ ਅਤੇ ‘ਹੌਸਲਾ ਤੋੜਨ ਵਾਲੀ’ ਸਮੱਗਰੀ ਅਪਲੋਡ ਕਰਨ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਗਿਆ।
ਪੁਲਸ ਸੁਪਰਡੈਂਟ (ਸੀ. ਆਈ. ਡੀ.-ਸਾਈਬਰ ਕ੍ਰਾਈਮ) ਭਰਤ ਸਿੰਘ ਟਾਂਕ ਨੇ ਦੱਸਿਆ ਕਿ ਵੀਰਵਾਰ ਨੂੰ ਐੱਫ. ਆਈ. ਆਰ. ਦਰਜ ਹੋਣ ਤੋਂ ਬਾਅਦ, ਰਾਜ ਸੀ. ਆਈ. ਡੀ. ਦੇ ਸਾਈਬਰ ਕ੍ਰਾਈਮ ਸੈੱਲ ਨੇ ਸੋਨੀ ਨੂੰ ਆਪ੍ਰੇਸ਼ਨ ਸਿੰਧੂਰ ਬਾਰੇ ਵਿਵਾਦਪੂਰਨ ਟਿੱਪਣੀਆਂ ਕਰਨ ਲਈ ਗ੍ਰਿਫਤਾਰ ਕਰ ਲਿਆ। ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ਵਿਚ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰਨ ਲਈ ਭਾਰਤੀ ਹਥਿਆਰਬੰਦ ਫੋਰਸਾਂ ਵੱਲੋਂ ਪਿਛਲੇ ਮਹੀਨੇ ਇਹ ਕਾਰਵਾਈ ਕੀਤੀ ਗਈ ਸੀ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            