ਕਾਂਗਰਸ ਨੇਤਾ ਸ਼ਿਵ ਕੁਮਾਰ ਨੂੰ ਤਿਹਾੜ ਜੇਲ ''ਚ ਮਿਲਣ ਪਹੁੰਚੀ ਸੋਨੀਆ

10/23/2019 10:13:52 AM

ਨਵੀਂ ਦਿੱਲੀ— ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਬੁੱਧਵਾਰ ਨੂੰ ਕਰਨਾਟਕ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਡੀ.ਕੇ. ਸ਼ਿਵ ਕੁਮਾਰ ਨੂੰ ਮਿਲਣ ਲਈ ਤਿਹਾੜ ਜੇਲ ਪਹੁੰਚੀ। ਸੋਨੀਆ ਸਵੇਰੇ ਕਰੀਬ 9 ਵਜੇ ਤਿਹਾੜ ਪਹੁੰਚੀ। ਦੋਹਾਂ ਨੇਤਾਵਾਂ ਦਰਮਿਆਨ ਲਗਭਗ ਅੱਧਾ ਘੰਟਾ ਮੁਲਾਕਾਤ ਹੋਈ। ਇਕ ਸੂਤਰ ਨੇ ਦੱਸਿਆ ਕਿ ਸੋਨੀਆ ਕਰਨਾਟਕ ਦੇ ਸੀਨੀਅਰ ਨੇਤਾ ਸ਼ਿਵ ਕੁਮਾਰ ਦਾ ਹਾਲਚਾਲ ਜਾਣਨ ਦੇ ਨਾਲ-ਨਾਲ ਉਨ੍ਹਾਂ ਦੇ ਪ੍ਰਤੀ ਇਕਜੁਟਤਾ ਜਤਾਉਣ ਲਈ ਗਈ ਸੀ। ਜ਼ਿਕਰਯੋਗ ਹੈ ਕਿ ਸ਼ਿਵ ਕੁਮਾਰ ਮਨੀ ਲਾਂਡਰਿੰਗ ਮਾਮਲੇ 'ਚ ਇਸ ਸਮੇਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਨਿਆਇਕ ਹਿਰਾਸਤ 'ਚ ਤਿਹਾੜ ਜੇਲ 'ਚ ਬੰਦ ਹੈ।

ਜ਼ਿਕਰਯੋਗ ਹੈ ਕਿ ਮਨੀ ਲਾਂਡਰਿੰਗ ਮਾਮਲੇ ਦੇ ਦੋਸ਼ 'ਚ ਗ੍ਰਿਫਤਾਰ ਸ਼ਿਵ ਕੁਮਾਰ ਨੂੰ ਈ.ਡੀ. ਨੇ ਕੁਝ ਹਫ਼ਤੇ ਪਹਿਲਾਂ ਗ੍ਰਿਫਤਾਰ ਕੀਤਾ ਸੀ ਅਤੇ ਉਹ ਫਿਲਹਾਲ ਤਿਹਾੜ ਜੇਲ 'ਚ ਬੰਦ ਹਨ। ਸੋਨੀਆ ਨੇ ਆਈ.ਐੱਨ.ਐਕਸ. ਮੀਡੀਆ ਮਾਮਲੇ 'ਚ ਗ੍ਰਿਫਤਾਰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਨਾਲ ਵੀ ਤਿਹਾੜ ਪਹੁੰਚ ਕੇ ਮੁਲਾਕਾਤ ਕੀਤੀ ਸੀ।

ਉੱਥੇ ਹੀ ਡੀ. ਕੇ. ਸ਼ਿਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਬੁੱਧਵਾਰ ਨੂੰ ਆਪਣਾ ਫੈਸਲਾ ਸੁਣਾ ਸਕਦਾ ਹੈ। ਜੱਜ ਸੁਰੇਸ਼ ਕੈਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ 17 ਅਕਤੂਬਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਈ.ਡੀ. ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਕਿਹਾ ਸੀ ਕਿ ਉਹ ਪ੍ਰਭਾਵਸ਼ਾਲੀ ਵਿਅਕਤੀ ਹਨ ਅਤੇ ਜੇਕਰ ਉਨ੍ਹਾਂ ਨੂੰ ਰਿਹਾਅ ਕੀਤਾ ਗਿਆ ਤਾਂ ਉਹ ਸਬੂਤਾਂ ਨਾਲ ਛੇੜਛਾੜ ਕਰ ਸਕਦੇ ਹਨ ਅਤੇ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ।

DIsha

This news is Content Editor DIsha