ਕੰਗਨਾ ਨੂੰ ਥੱਪੜ ਮਾਰਨ ਦੀ ਘਟਨਾ ਦੀ ਕਾਂਗਰਸ ਨੇਤਾ ਵਿਕਰਮਾਦਿੱਤਿਆ ਨੇ ਕੀਤੀ ਨਿੰਦਾ
Thursday, Jun 06, 2024 - 11:06 PM (IST)
ਨੈਸ਼ਨਲ ਡੈਸਕ - ਚੰਡੀਗੜ੍ਹ ਹਵਾਈ ਅੱਡੇ 'ਤੇ ਤਾਇਨਾਤ ਇੱਕ ਮਹਿਲਾ CISF ਸੁਰੱਖਿਆ ਮੁਲਾਜ਼ਮ ਵੱਲੋਂ ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਥੱਪੜ ਮਾਰਨ ਦਾ ਮਾਮਲਾ ਗਰਮਾ ਗਿਆ ਹੈ। ਇਸ ਮਾਮਲੇ 'ਤੇ ਕਾਂਗਰਸ ਨੇਤਾ ਵਿਕਰਮਾਦਿੱਤਿਆ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ। ਅਜਿਹਾ ਕਿਸੇ ਨਾਲ ਨਹੀਂ ਹੋਣਾ ਚਾਹੀਦਾ ਹੈ ਖਾਸਕਰ ਇਕ ਮਹਿਲਾ ਨਾਲ ਉਹ ਜੋ ਕਿ ਇਕ ਸੰਸਦ ਮੈਂਬਰ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਬਦਸਲੂਕੀ ਹੋਈ ਹੈ ਉਹ ਵੀ ਇਕ ਮਹਿਲਾ ਸੁਰੱਖਿਆ ਮੁਲਾਜ਼ਮ ਵੱਲੋਂ ਤਾਂ ਇਸ ਮਾਮਲੇ 'ਤੇ ਕਾਰਵਾਈ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਸੁਰੱਖਿਆ ਮੁਲਾਜ਼ਮ ਮੁਅੱਤਲ
ਵਿਕਰਮਾਦਿੱਤਿਆ ਸਿੰਘ ਨੇ ਕਿਹਾ ਕਿ, CISF ਸੁਰੱਖਿਆ ਮੁਲਾਜ਼ਮ ਨੂੰ ਕਿਸਾਨ ਅੰਦੋਲਨ ਨੂੰ ਲੈ ਕੇ ਕੋਈ ਸ਼ਿਕਾਇਤ ਸੀ, ਜੇਕਰ ਅਜਿਹਾ ਹੈ ਤਾਂ ਹਰ ਕਿਸੇ ਨੂੰ ਆਪਣੀ ਗੱਲ ਰੱਖਣ ਦਾ ਇਕ ਸੰਵਿਧਾਨਕ ਤਰੀਕਾ ਹੈ। ਪਰ ਇਸ ਤਰੀਕੇ ਨਾਲ ਕਿਸੇ ਨੂੰ ਅਪਮਾਨਿਤ ਕਰਨਾ ਸਹੀ ਨਹੀਂ ਹੈ। ਉਨ੍ਹਾਂ ਨੇ ਇਸ ਘਟਨਾ ਦੀ ਕੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਅਤੇ ਸਰਕਾਰ ਨੂੰ ਇਸ ਦੇ ਖਿਲਾਫ ਕਾਰਵਾਈ ਕਰਨ ਦੀ ਗੱਲ ਕਹੀ ਹੈ।
ਇਹ ਵੀ ਪੜ੍ਹੋ- ਦੇਵੇਂਦਰ ਫੜਨਵੀਸ ਤੋਂ ਬਾਅਦ ਹੁਣ ਯੂਪੀ ਦੇ ਇਸ ਭਾਜਪਾ ਪ੍ਰਧਾਨ ਨੇ ਕੀਤੀ ਅਸਤੀਫੇ ਦੀ ਪੇਸ਼ਕਸ਼, ਜਾਣੋਂ ਕਾਰਨ
ਦੱਸ ਦਈਏ ਕਿ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਸੁਰੱਖਿਆ ਮੁਲਾਜ਼ਮ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ CISF ਨੇ ਵੀ ਮੁਲਜ਼ਮਾਂ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਤੋਂ ਬਾਅਦ ਹੀ ਮੁਲਜ਼ਮ ਖ਼ਿਲਾਫ਼ ਦੋਸ਼ ਆਇਦ ਕੀਤੇ ਜਾਣਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e