ਰਾਜੀਵ ਗਾਂਧੀ ਦੀ ਬਰਸੀ ਮੌਕੇ ਭਾਵੁਕ ਹੋਏ ਰਾਹੁਲ ਗਾਂਧੀ, ਕਿਹਾ- ''ਪਾਪਾ ਤੁਸੀਂ ਮੇਰੇ ਨਾਲ ਹੀ ਹੋ''

Sunday, May 21, 2023 - 05:15 PM (IST)

ਰਾਜੀਵ ਗਾਂਧੀ ਦੀ ਬਰਸੀ ਮੌਕੇ ਭਾਵੁਕ ਹੋਏ ਰਾਹੁਲ ਗਾਂਧੀ, ਕਿਹਾ- ''ਪਾਪਾ ਤੁਸੀਂ ਮੇਰੇ ਨਾਲ ਹੀ ਹੋ''

ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਗਾਂਧੀ ਪਰਿਵਾਰ ਦੇ ਮੈਂਬਰਾਂ ਨੇ ਐਤਵਾਰ ਯਾਨੀ ਕਿ ਅੱਜ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ। ਕਾਂਗਰਸ ਨੇਤਾ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਸਮੇਤ ਪਾਰਟੀ  ਦੇ ਵੱਖ-ਵੱਖ ਨੇਤਾਵਾਂ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਸਮਾਧੀ 'ਵੀਰ ਭੂਮੀ' ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਰਾਹੁਲ ਗਾਂਧੀ ਨੇ ਟਵਿੱਟਰ 'ਤੇ ਆਪਣੇ ਪਿਤਾ ਦਾ ਇਕ ਵੀਡੀਓ ਸਾਂਝਾ ਕਰਦਿਆਂ ਲਿਖਿਆ, 'ਪਾਪਾ, ਤੁਸੀਂ ਸਦਾ ਮੇਰੀਆਂ ਯਾਦਾਂ 'ਚ ਇਕ ਪ੍ਰੇਰਣਾ ਦੇ ਰੂਪ 'ਚ ਮੇਰੇ ਨਾਲ ਹੀ ਹੋ।' 

 

ਉੱਥੇ ਹੀ ਖਰੜੇ ਨੇ ਟਵੀਟ ਕਰ ਕੇ ਰਾਜੀਵ ਗਾਂਧੀ ਦੀ ਜ਼ਿੰਦਗੀ 'ਤੇ ਆਧਾਰਿਤ ਇਕ ਵੀਡੀਓ ਸਾਂਝਾ ਕੀਤਾ ਅਤੇ ਲਿਖਿਆ, 'ਦੇਸ਼ ਦੀ ਤਰੱਕੀ, ਸ਼ਾਂਤੀ ਅਤੇ ਅਖੰਡਤਾ ਲਈ ਰਾਜੀਵ ਗਾਂਧੀ ਜੀ ਨੇ ਅਨੇਕਾਂ ਕੰਮ ਕੀਤੇ। ਨੌਜਵਾਨਾਂ ਨੂੰ ਲੋਕਤੰਤਰ ਵਿਚ ਵੱਧ ਭਾਗੀਦਾਰੀ ਮਿਲੀ, ਸੂਚਨਾ ਅਤੇ ਤਕਨਾਲੋਜੀ 'ਚ ਦੇਸ਼ ਅੱਗੇ ਵਧਿਆ, ਪੰਚਾਇਤੀ ਰਾਜ ਮਜ਼ਬੂਤ ਹੋਇਆ, ਕਈ ਸੂਬਿਆਂ ਵਿਚ ਸ਼ਾਂਤੀ ਸਮਝੌਤਿਆਂ ਨਾਲ ਸਥਿਰਤਾ ਆਈ। ਬਲੀਦਾਨ ਦਿਵਸ 'ਤੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ। 

PunjabKesari

ਦੱਸ ਦੇਈਏ ਕਿ ਰਾਜੀਵ ਗਾਂਧੀ 1984 ਅਤੇ 1989 ਵਿਚਾਲੇ ਭਾਰਤ ਦੇ ਪ੍ਰਧਾਨ ਮੰਤਰੀ ਰਹੇ। 1991 ਵਿਚ ਤਾਮਿਲਨਾਡੂ ਦੇ ਸ਼੍ਰੀਪੇਰੰਬੁਦੂਰ ਵਿਚ ਇਕ ਚੋਣ ਪ੍ਰਚਾਰ ਮੁਹਿੰਮ ਦੌਰਾਨ ਲਿਬਰੇਸ਼ਨ ਟਾਈਗਰਜ਼ ਆਫ਼ ਤਾਮਿਲ ਈਲਮ (ਲਿੱਟੇ) ਦੇ ਮੈਂਬਰਾਂ ਨੇ ਰਾਜੀਵ ਗਾਂਧੀ ਦਾ ਕਤਲ ਕਰ ਦਿੱਤਾ ਸੀ।

PunjabKesari


author

Tanu

Content Editor

Related News