ਕਾਂਗਰਸ ਨੇਤਾ ਸ਼ਸ਼ੀ ਥਰੂਰ ਨੇ ਅਮਿਤ ਸ਼ਾਹ ਦੇ ਏਮਜ਼ ''ਚ ਦਾਖ਼ਲ ਨਹੀਂ ਹੋਣ ''ਤੇ ਚੁੱਕੇ ਸਵਾਲ

08/03/2020 6:32:34 PM

ਨਵੀਂ ਦਿੱਲੀ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਲੋਕ ਸਭਾ ਮੈਂਬਰ ਸ਼ਸ਼ੀ ਥਰੂਰ ਨੇ ਕੋਰੋਨਾ ਪੀੜਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖ਼ਲ ਹੋਣ 'ਤੇ ਹੈਰਾਨੀ ਜਤਾਉਂਦੇ ਹੋਏ ਸਵਾਲ ਚੁੱਕੇ। ਥਰੂਰ ਨੇ ਕਿਹਾ ਕਿ ਉਨ੍ਹਾਂ ਨੂੰ ਅਖਿਲ ਭਾਰਤੀ ਆਯੂਵਿਗਿਆਨ ਸੰਸਥਾ (ਏਮਜ਼) 'ਚ ਆਪਣਾ ਇਲਾਜ ਕਰਵਾਉਣਾ ਚਾਹੀਦਾ ਸੀ। ਥਰੂਰ ਨੇ ਟਵੀਟ ਕੀਤਾ,''ਹੈਰਾਨੀ ਹੈ ਕਿ ਗ੍ਰਹਿ ਮੰਤਰੀ ਬੀਮਾਰ ਹੋਣ 'ਤੇ ਏਮਜ਼ 'ਚ ਇਲਾਜ ਕਰਵਾਉਣ ਦੀ ਬਜਾਏ ਇਕ ਨਿੱਜੀ ਹਸਪਤਾਲ 'ਚ ਦਾਖਲ ਹੋਏ ਹਨ। ਜਨਤਕ ਸੰਸਥਾਵਾਂ 'ਚ ਆਮ ਲੋਕਾਂ ਦਾ ਵਿਸ਼ਵਾਸ ਵਧੇ, ਇਸ ਲਈ ਉਸ ਨੂੰ ਪ੍ਰਭਾਵਸ਼ਾਲੀ ਲੋਕਾਂ ਦੀ ਸੁਰੱਖਿਆ ਹਾਸਲ ਕਰਨ ਦੀ ਜ਼ਰੂਰਤ ਹੁੰਦੀ ਹੈ।'' 

ਇਸ ਦੇ ਨਾਲ ਹੀ ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦਾ ਇਕ ਏਮਜ਼ ਦਾ ਮਾਡਲ ਦੇਖਦੇ ਹੋਏ ਇਕ ਬਲੈਕ ਐਂਡ ਵ੍ਹਾਈਟ ਫੋਟੋ ਵੀ ਪੋਸਟ ਕੀਤੀ ਹੈ, ਜਿਸ 'ਚ ਏਮਜ਼ ਨੂੰ ਆਧੁਨਿਕ ਅਤੇ ਵਿਕਾਸਸ਼ੀਲ ਭਾਰਤ ਦਾ ਇਕ ਮੰਦਰ ਦੱਸਿਆ ਗਿਆ ਹੈ। ਦੱਸਣਯੋਗ ਹੈ ਕਿ ਸ਼੍ਰੀ ਸ਼ਾਹ ਨੂੰ ਕੋਵਿਡ-19 ਹੋਣ ਤੋਂ ਬਾਅਦ ਐਤਵਾਰ ਨੂੰ ਡਾਕਟਰਾਂ ਨੇ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਹੋਣ ਦੀ ਸਲਾਹ ਦਿੱਤੀ ਅਤੇ ਉਹ ਇਲਾਜ ਲਈ ਗੁੜਗਾਓਂ ਦੇ ਮੇਦਾਂਤਾ ਸੁਪਰ ਸਪੈਸ਼ਿਅਲਿਟੀ ਹਸਪਤਾਲ 'ਚ ਦਾਖ਼ਲ ਹੋ ਗਏ।


DIsha

Content Editor

Related News