ਕਾਂਗਰਸ ਨੇ ਕੀਤੀ ਚੋਣ ਕਮਿਸ਼ਨ ਨੂੰ ਮੋਦੀ ਦੀ ਸ਼ਿਕਾਇਤ

04/22/2024 8:23:58 PM

ਨਵੀਂ ਦਿੱਲੀ, (ਯੂ. ਐੱਨ. ਆਈ.)- ਕਾਂਗਰਸ ਨੇ ਸੋਮਵਾਰ ਨੂੰ ਚੋਣ ਕਮਿਸ਼ਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਿਕਾਇਤ ਕੀਤੀ ਅਤੇ ਇਕ ਵਿਸੇਸ਼ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਲਗਾਇਆ। ਸੀਨੀਅਰ ਕਾਂਗਰਸੀ ਆਗੂ ਅਭਿਸ਼ੇਕ ਮਨੂ ਸਿੰਘਵੀ ਦੀ ਅਗਵਾਈ ਹੇਠ ਪਾਰਟੀ ਦਾ ਵਫ਼ਦ ਅੱਜ ਇਥੇ ਚੋਣ ਕਮਿਸ਼ਨ ਨੂੰ ਮਿਲਿਆ ਅਤੇ 17 ਸ਼ਿਕਾਇਤਾਂ ਦਾ ਮੰਗ ਪੱਤਰ ਸੌਂਪਿਆ।
 
ਕਾਂਗਰਸੀ ਆਗੂ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਸਾਹਮਣੇ ਲੋਕ ਸਭਾ ਸਪੀਕਰ ਓਮ ਬਿਰਲਾ ਦੀ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ. ਏ. ਐੱਸ.) ਪੁੱਤਰੀ ਸ਼੍ਰੀਮਤੀ ਅੰਜਲੀ ਬਿਰਲਾ ਦਾ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਪ੍ਰਚਾਰ ਕਰਨ, ਸੂਰਤ ਲੋਕ ਸਭਾ ਹਲਕੇ ’ਚ ਕਾਂਗਰਸ ਉਮੀਦਵਾਰ ਦੀ ਨਾਮਜ਼ਦਗੀ ਰੱਦ ਕਰਨ ਮਣੀਪੁਰ ਵਿਚ ਲੋਕ ਸਭਾ ਚੋਣਾਂ ’ਚ ਵੋਟਾਂ ਦੌਰਾਨ ਵੀ ਹਿੰਸਾ ਦਾ ਮੁੱਦਾ ਉਠਾਇਆ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ‘ਮੁੱਖ ਕਾਰਜਕਾਰੀ’ ਇਕ ਭਾਈਚਾਰੇ ਨੂੰ ਨਿਸ਼ਾਨਾ ਬਣਾ ਰਿਹਾ ਹੈ। ਉਨ੍ਹਾਂ ਦਾ ਬਿਆਨ ਗੰਭੀਰ ਅਤੇ ਇਤਰਾਜ਼ਯੋਗ ਹੈ ਅਤੇ ਇਸ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ।


Rakesh

Content Editor

Related News